ਕਿਹਾ : ਵਧਦੀ ਗਰਮੀ ਦਰਮਿਆਨ ਬਿਜਲੀ ਕੱਟਾਂ ਲਈ ਰਹੋ ਤਿਆਰ
ਨਵੀਂ ਦਿੱਲੀ/ਬਿਊਰੋ ਨਿਊਜ਼ : ਆਉਣ ਵਾਲੇ ਕੁਝ ਦਿਨਾਂ ’ਚ ਦੇਸ਼ ਨੂੰ ਬਿਜਲੀ ਸੰਕਟ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਕਿਉਂਕਿ ਪੰਜਾਬ ਸਮੇਤ ਦੇਸ਼ ਦੇ ਕਈ ਰਾਜਾਂ ਨੂੰ ਕੋਲੇ ਦੀ ਘਾਟ ਨਾਲ ਜੂਝਣਾ ਪੈ ਰਿਹਾ ਹੈ, ਜਿਸ ਕਾਰਨ ਪੰਜਾਬ ਸਮੇਤ ਦੇਸ਼ ਦੇ ਕਈ ਰਾਜਾਂ ’ਚ ਬਿਜਲੀ ਸਪਲਾਈ ਪ੍ਰਭਾਵਿਤ ਹੋ ਰਹੀ ਹੈ। ਪਹਿਲਾਂ ਰਾਜਾਂ ਕੋਲ ਜਮ੍ਹਾਂ ਕੋਲੇ ਦਾ ਸਟਾਕ 15-16 ਦਿਨ ਦਾ ਹੁੰਦਾ ਸੀ ਜੋ ਹੁਣ ਘਟ ਕੇ ਸਿਰਫ਼ 9 ਦਿਨ ਦਾ ਰਹਿ ਗਿਆ। ਜੇਕਰ ਇਸੇ ਤਰ੍ਹਾਂ ਚਲਦਾ ਰਿਹਾ ਤਾਂ ਆਉਣ ਵਾਲੇ ਦਿਨਾਂ ’ਚ ਪੰਜਾਬ ਸਮੇਤ ਕਈ ਰਾਜਾਂ ’ਚ ਬਿਜਲੀ ਦਾ ਸੰਕਟ ਪੈਦਾ ਹੋ ਸਕਦਾ ਹੈ। ਕੋਲੇ ਦੀ ਪੈਦਾ ਹੋਈ ਘਾਟ ਨੂੰ ਹੁਣ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੇ ਵੀ ਮੰਨ ਲਿਆ ਹੈ ਅਤੇ ਕੇਂਦਰ ਸਰਕਾਰ ਨੇ ਕਿਹਾ ਹੈ ਕਿ ਕਈ ਰਾਜਾਂ ’ਚ ਕੋਲੇ ਦੀ ਘਾਟ ਪੈਦਾ ਹੋ ਗਈ ਹੈ। ਕੇਂਦਰੀ ਊਰਜਾ ਮੰਤਰੀ ਆਰ ਕੇ ਸਿੰਘ ਨੇ ਦੱਸਿਆ ਕਿ ਆਂਧਰਾ ਪ੍ਰਦੇਸ਼, ਰਾਜਸਥਾਨ, ਤਾਮਿਲਨਾਡੂ ’ਚ ਕੋਲੇ ਦੀ ਘਾਟ ਦੇਖੀ ਗਈ ਹੈ ਜਦਕਿ ਪੰਜਾਬ, ਹਰਿਆਣਾ ਅਤੇ ਰਾਜਸਥਾਨ ’ਚ ਫ਼ਿਲਹਾਲ ਸਥਿਤ ਕੁੱਝ ਠੀਕ ਹੈ।
Check Also
ਦਿੱਲੀ ਵਿਚ ਹਵਾ ਪ੍ਰਦੂਸ਼ਣ ਬੇਹੱਦ ਗੰਭੀਰ ਸਥਿਤੀ ਵਿਚ
ਵਾਤਾਵਰਣ ਮੰਤਰੀ ਨੇ ਵਾਤਾਵਰਣ ਸਬੰਧੀ ਹੁਕਮਾਂ ਨੂੰ ਸਖਤੀ ਨਾਲ ਲਾਗੂ ਕਰਨ ਦੇ ਦਿੱਤੇ ਹੁਕਮ ਦਿੱਲੀ/ਬਿਊਰੋ …