Breaking News
Home / ਪੰਜਾਬ / ਭਾਜਪਾ ਆਗੂ ਵਿਜੇ ਸਾਂਪਲਾ ਨੇ ਪੰਜਾਬ ਸਰਕਾਰ ’ਤੇ ਸਾਧਿਆ ਨਿਸ਼ਾਨਾ

ਭਾਜਪਾ ਆਗੂ ਵਿਜੇ ਸਾਂਪਲਾ ਨੇ ਪੰਜਾਬ ਸਰਕਾਰ ’ਤੇ ਸਾਧਿਆ ਨਿਸ਼ਾਨਾ

ਕਿਹਾ : ਆਮ ਆਦਮੀ ਪਾਰਟੀ ਦੀ ਫੇਲ੍ਹ ਸਰਕਾਰ ਦਾ ਇਕ ਮਹੀਨਾ ਹੋਇਆ ਖਤਮ
ਚੰਡੀਗੜ੍ਹ/ਬਿਊਰੋ ਨਿਊਜ਼ : ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ’ਤੇ ਜਮ ਕੇ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਫੇਲ੍ਹ ਸਾਬਤ ਹੋਈ ਹੈ, ਕਿਉਂਕਿ ਪੰਜਾਬ ਅੰਦਰ ਅਰਾਜਕਤਾ, ਭਿ੍ਰਸ਼ਟਚਾਰ, ਗੈਂਗਵਾਰ, ਬੇਰੁਜ਼ਗਾਰ ਅਧਿਆਪਕਾਂ ਦੇ ਧਰਨੇ, ਕਿਸਾਨਾਂ ’ਤੇ ਲਾਠੀਚਾਰਜ ਅਤੇ ਬਿਜਲੀ ਕੱਟ ਪਹਿਲਾਂ ਵਾਂਗ ਹੀ ਚੱਲ ਰਹੇ ਹਨ। ਜਦਕਿ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਕਿਹਾ ਕਿ ਸਾਡੀ ਸਰਕਾਰ ਬਣਨ ਤੋਂ ਬਾਅਦ ਕੋਈ ਵੀ ਧਰਨਾ ਮੁਜ਼ਾਹਰਾ ਤੁਹਾਨੂੰ ਨਜ਼ਰ ਨਹੀਂ ਆਵੇਗਾ। ਵਿਜੇ ਸਾਂਪਲਾ ਨੇ ਪੰਜਾਬ ਸਰਕਾਰ ’ਤੇ ਤੰਜ ਕਸਦਿਆਂ ਕਿਹਾ ਕਿ ਤੁਹਾਡੀ ਸਰਕਾਰ ਬਣੀ ਨੂੰ ਪੂਰਾ ਇਕ ਮਹੀਨਾ ਹੋ ਗਿਆ ਹੈ ਪ੍ਰੰਤੂ ਪੰਜਾਬ ਅੰਦਰ ਕੋਈ ਵੀ ਬਦਲਾਅ ਦੇਖਣ ਨੂੰ ਨਹੀਂ ਮਿਲਿਆ। ਉਧਰ ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨੇ ਦਿੱਲੀ ਦੇ ਮੁੱਖ ਮੰਤਰੀ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਅਰਵਿੰਦ ਕੇਜਰੀਵਾਲ ਪੰਜਾਬ ਦਾ ਸੁਪਰ ਸੀਐਮ ਬਣਨਾ ਚਾਹੁੰਦੇ ਹਨ, ਜੋ ਕਿ ਪੰਜਾਬ ਦੀ ਜਨਤਾ ਨੂੰ ਕਦੇ ਵੀ ਮਨਜ਼ੂਰ ਨਹੀਂ ਹੋਵੇਗਾ।

 

Check Also

ਜਥੇਦਾਰ ਗਿਆਨੀ ਰਘਬੀਰ ਸਿੰਘ ਨੇ 2 ਦਸੰਬਰ ਨੂੰ ਸੱਦੀ ਇਕੱਤਰਤਾ

ਸੁਖਬੀਰ ਸਿੰਘ ਬਾਦਲ ਮਾਮਲੇ ’ਚ ਆ ਸਕਦਾ ਹੈ ਫੈਸਲਾ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ …