Breaking News
Home / ਪੰਜਾਬ / ਰਾਜਾ ਵੜਿੰਗ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਰਾਜਾ ਵੜਿੰਗ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਪ੍ਰਤਾਪ ਬਾਜਵਾ, ਡਾ. ਚੱਬੇਵਾਲ ਅਤੇ ਭਾਰਤ ਭੂਸ਼ਣ ਆਸ਼ੂ ਨੇ ਵੀ ਟੇਕਿਆ ਮੱਥਾ
ਅੰਮਿ੍ਰਤਸਰ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਦੇ ਨਵੇਂ ਬਣੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਉਨ੍ਹਾਂ ਨੇ ਪਾਲਕੀ ਸਾਹਿਬ ਦੀ ਸੇਵਾ ਵੀ ਕੀਤੀ। ਉਨ੍ਹਾਂ ਦੇ ਨਾਲ ਵਰਕਿੰਗ ਪ੍ਰੈਜੀਡੈਂਟ ਭਾਰਤ ਭੂਸ਼ਣ ਆਸ਼ੂ, ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ, ਵਿਰੋਧੀ ਧਿਰ ਦੇ ਉਪ ਆਗੂ ਡਾ. ਰਾਜਕੁਮਾਰ ਚੱਬੇਵਾਲ ਅਤੇ ਕੁਲਬੀਰ ਸਿੰਘ ਜ਼ੀਰਾ ਵੀ ਮੌਜੂਦ ਸਨ। ਇਸ ਮੌਕੇ ਰਾਜਾ ਵੜਿੰਗ ਨੇ ਕੋਈ ਰਾਜਨੀਤਿਕ ਬਿਆਨਬਾਜ਼ੀ ਨਹੀਂ ਕੀਤੀ ਅਤੇ ਉਨ੍ਹਾਂ ਕਿਹਾ ਕਿ ਉਹ ਸਿਰਫ਼ ਗੁਰੂ ਸਾਹਿਬ ਪਾਸੋਂ ਅਸ਼ੀਰਵਾਦ ਪ੍ਰਾਪਤ ਕਰਨ ਲਈ ਆਏ ਹਨ। ਇਸ ਤੋਂ ਬਾਅਦ ਉਹ ਦੁਰਗਿਆਣਾ ਮੰਦਿਰ ਅਤੇ ਰਾਮ ਤੀਰਥ ਸਥਲ ਵਿਖੇ ਪਹੁੰਚੇ ਜਿੱਥੇ ਉਨ੍ਹਾਂ ਨੂੰ ਮੰਦਿਰ ਕਮੇਟੀ ਵੱਲੋਂ ਸਨਮਾਨਿਤ ਵੀ ਕੀਤਾ ਗਿਆ। ਆਪਣੀ ਅੰਮਿ੍ਰਤਸਰ ਫੇਰੀ ਦੌਰਾਨ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਸਾਬਕਾ ਉਪ ਮੁੱਖ ਮੰਤਰੀ ਓਪੀ ਸੋਨੀ, ਸੁਖਬਿੰਦਰ ਸਿੰਘ ਸੁਖਸਰਕਾਰੀਆ, ਡਾ. ਰਾਜ ਕੁਮਾਰ ਵੇਰਕਾ, ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨਾਲ ਮੁਲਾਕਾਤ ਵੀ ਕੀਤੀ। ਇਸ ਪੂਰੇ ਘਟਨਾਕ੍ਰਮ ਦੌਰਾਨ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਕਿਤੇ ਨਜ਼ਰ ਨਹੀਂ ਆਏ।

Check Also

ਪੰਜਾਬ, ਚੰਡੀਗੜ੍ਹ ਤੇ ਹਿਮਾਚਲ ’ਚ ਨਾਮਜ਼ਦਗੀਆਂ ਭਰਨ ਦਾ ਕੰਮ ਹੋਇਆ ਮੁਕੰਮਲ

ਲੋਕ ਸਭਾ ਚੋਣਾਂ ਦੇ 7ਵੇਂ ਗੇੜ ਦੌਰਾਨ 1 ਜੂਨ ਨੂੰ ਪੈਣੀਆਂ ਹਨ ਵੋਟਾਂ ਚੰਡੀਗੜ੍ਹ/ਬਿਊਰੋ ਨਿਊਜ਼ …