Breaking News
Home / ਪੰਜਾਬ / ਰਾਕੇਸ਼ ਟਿਕੈਤ ਨੇ ਸੁਪਰੀਮ ਕੋਰਟ ਦਾ ਕੀਤਾ ਧੰਨਵਾਦ

ਰਾਕੇਸ਼ ਟਿਕੈਤ ਨੇ ਸੁਪਰੀਮ ਕੋਰਟ ਦਾ ਕੀਤਾ ਧੰਨਵਾਦ

ਕਿਹਾ : ਅਦਾਲਤ ਦੇ ਫੈਸਲੇ ਨੇ ਕਿਸਾਨਾਂ ਨੂੰ ਨਿਆਂ ਦੀ ਉਮੀਦ ਦਿੱਤੀ
ਚੰਡੀਗੜ੍ਹ/ਬਿਊਰੋ ਨਿਊਜ਼
ਲਖੀਮਪੁਰ ਖੀਰੀ ਹਿੰਸਾ ਮਾਮਲੇ ਦੇ ਮੁੱਖ ਆਰੋਪੀ ਅਸ਼ੀਸ਼ ਮਿਸ਼ਰਾ ਦੀ ਜ਼ਮਾਨਤ ਰੱਦ ਹੋ ਚੁੱਕੀ ਹੈ ਅਤੇ ਇਸ ਨੂੰ ਲੈ ਕੇ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਸੁਪਰੀਮ ਕੋਰਟ ਦਾ ਧੰਨਵਾਦ ਕੀਤਾ ਹੈ। ਟਿਕੈਤ ਨੇ ਕਿਹਾ ਕਿ ਸੁਪਰੀਮ ਕੋਰਟ ਚੰਗਾ ਕੰਮ ਕਰਦਾ ਹੈ, ਜੇਕਰ ਉਸ ਨੂੰ ਕੰਮ ਕਰਨ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਨੇ ਸਹੀ ਫੈਸਲਾ ਦਿੱਤਾ ਹੈ। ਧਿਆਨ ਰਹੇ ਕਿ ਅਸ਼ੀਸ਼ ਮਿਸ਼ਰਾ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਟੇਨੀ ਦਾ ਮੁੰਡਾ ਹੈ ਅਤੇ ਕੇਂਦਰ ਸਰਕਾਰ ਹਮੇਸ਼ਾ ਮੰਤਰੀ ਨਾਲ ਖੜ੍ਹੀ ਰਹੀ ਹੈ ਅਤੇ ਹੁਣ ਸੁਪਰੀਮ ਕੋਰਟ ਨੇ ਵੱਡਾ ਫੈਸਲਾ ਦੇ ਦਿੱਤਾ। ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਟਵੀਟ ਕਰਦਿਆਂ ਕਿਹਾ ਹੈ ਕਿ ਸੁਪਰੀਮ ਕੋਰਟ ਦੇ ਫੈਸਲੇ ਨੇ ਕਿਸਾਨਾਂ ਨੂੰ ਨਿਆਂ ਦੀ ਉਮੀਦ ਦਿੱਤੀ ਹੈ। ਉਨ੍ਹਾਂ ਕਿਹਾ ਕਿ ਉਤਰ ਪ੍ਰਦੇਸ਼ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਹੁਣ ਪੀੜਤ ਕਿਸਾਨਾਂ ਨੂੰ ਸੁਰੱਖਿਆ, ਮੁਆਵਜ਼ਾ ਅਤੇ ਨਿਆਂ ਦਿਵਾਉਣ ਲਈ ਕੰਮ ਕਰੇ। ਜ਼ਿਕਰਯੋਗ ਹੈ ਕਿ ਇਲਾਹਾਬਾਦ ਹਾਈਕੋਰਟ ਵਲੋਂ ਅਸ਼ੀਸ਼ ਮਿਸ਼ਰਾ ਨੂੰ ਦਿੱਤੀ ਗਈ ਜ਼ਮਾਨਤ ਸੁਪਰੀਮ ਕੋਰਟ ਨੇ ਰੱਦ ਕਰ ਦਿੱਤੀ ਹੈ ਅਤੇ ਮਿਸ਼ਰਾ ਨੂੰ ਇਕ ਹਫਤੇ ਦੇ ਅੰਦਰ-ਅੰਦਰ ਆਤਮ ਸਮਰਪਣ ਕਰਨ ਲਈ ਕਿਹਾ ਹੈ।

 

Check Also

ਫਿਰੋਜ਼ਪੁਰ ’ਚ ਡਰੋਨ ਹਮਲੇ ਦੇ ਪੀੜਤ ਪਰਿਵਾਰ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਪੰਜ ਲੱਖ ਰੁਪਏ ਦੀ ਮਾਲੀ ਸਹਾਇਤਾ ਦਾ ਐਲਾਨ

  ਡਰੋਨ ਹਮਲੇ ’ਚ ਇਕ ਪਰਿਵਾਰ ਦੇ ਤਿੰਨ ਜੀਅ ਹੋਏ ਸਨ ਗੰਭੀਰ ਜ਼ਖ਼ਮੀ ਅੰਮਿ੍ਰਤਸਰ/ਬਿਊਰੋ ਨਿਊਜ਼ …