7.8 C
Toronto
Thursday, October 30, 2025
spot_img
Homeਪੰਜਾਬਪੰਜਾਬ ਸਿਰ ਚੜ੍ਹੇ ਕਰਜ਼ੇ ਦੀ ਹੋਵੇਗੀ ਜਾਂਚ : ਭਗਵੰਤ ਮਾਨ

ਪੰਜਾਬ ਸਿਰ ਚੜ੍ਹੇ ਕਰਜ਼ੇ ਦੀ ਹੋਵੇਗੀ ਜਾਂਚ : ਭਗਵੰਤ ਮਾਨ

ਕਾਂਗਰਸੀ ਅਤੇ ਅਕਾਲੀਆਂ ਲਈ ਵਧੇਗੀ ਮੁਸ਼ਕਲ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਸਿਰ ਚੜ੍ਹੇ ਤਿੰਨ ਲੱਖ ਕਰੋੜ ਰੁਪਏ ਦੇ ਕਰਜ਼ੇ ਸਬੰਧੀ ਵੱਡਾ ਐਲਾਨ ਕਰ ਦਿੱਤਾ ਹੈ। ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਇਸਦੀ ਜਾਂਚ ਕਰੇਗੀ ਅਤੇ ਪਤਾ ਲਗਾਏਗੀ ਕਿ ਇਹ ਪੈਸਾ ਕਿੱਥੇ ਖਰਚ ਹੋਇਆ ਹੈ। ਮੁੱਖ ਮੰਤਰੀ ਨੇ ਕਿਹਾ ਇਸਦੀ ਜਾਂਚ ਕਰਕੇ ਇਹ ਪੈਸਾ ਰਿਕਵਰ ਵੀ ਕੀਤਾ ਜਾਵੇਗਾ ਕਿਉਂਕਿ ਇਹ ਲੋਕਾਂ ਦਾ ਪੈਸਾ ਹੈ। ਭਗਵੰਤ ਮਾਨ ਦੇ ਇਸ ਐਲਾਨ ਨਾਲ ਪੰਜਾਬ ਵਿਚ ਸਰਕਾਰ ਚਲਾਉਣ ਵਾਲੀਆਂ ਪਾਰਟੀਆਂ ਕਾਂਗਰਸ ਅਤੇ ਅਕਾਲੀ ਦਲ ਲਈ ਮੁਸ਼ਕਲ ਵਧ ਸਕਦੀ ਹੈ। ਕਿਉਂਕਿ ਪੰਜਾਬ ਵਿਚ ਪਿਛਲੇ ਕਰੀਬ 70 ਸਾਲ ਕਾਂਗਰਸ ਅਤੇ ਅਕਾਲੀ ਦਲ ਦੀ ਅਗਵਾਈ ਵਾਲੀਆਂ ਸਰਕਾਰਾਂ ਹੀ ਰਹੀਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਸਾਰੇ ਕਹਿੰਦੇ ਹਨ ਕਿ ਪੰਜਾਬ ਸਿਰ ਤਿੰਨ ਲੱਖ ਕਰੋੜ ਰੁਪਏ ਦਾ ਕਰਜ਼ਾ ਹੈ ਅਤੇ ਕਿਸ ਤਰ੍ਹਾਂ ਗਾਰੰਟੀਆਂ ਪੂਰੀਆਂ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਪਿਛਲੇ ਕਈ ਸਾਲਾਂ ਦੌਰਾਨ ਪੰਜਾਬ ਵਿਚ ਨਾ ਕੋਈ ਸਰਕਾਰੀ ਹਸਪਤਾਲ ਬਣਿਆ ਹੈ ਅਤੇ ਨਾ ਹੀ ਕੋਈ ਸਰਕਾਰੀ ਸਕੂਲ ਤੇ ਕਾਲਜ, ਕੋਈ ਨਵੀਂ ਯੂਨੀਵਰਸਿਟੀ ਵੀ ਨਹੀਂ ਬਣੀ। ਸੜਕਾਂ ਵੀ ਪ੍ਰਾਈਵੇਟ ਕੰਪਨੀਆਂ ਚਲਾ ਰਹੀਆਂ ਹਨ ਤਾਂ ਫਿਰ ਪੰਜਾਬ ਸਿਰ ਕਰਜ਼ਾ ਕਿਵੇਂ ਚੜ੍ਹ ਗਿਆ। ਮੁੱਖ ਮੰਤਰੀ ਨੇ ਕਿਹਾ ਇਸ ਸਭ ਦੀ ਹੁਣ ਜਾਂਚ ਹੋਵੇਗੀ।

 

RELATED ARTICLES
POPULAR POSTS