ਦੋ ਸੈਕਟਰੀ ਅਤੇ ਬਲਾਕ ਪ੍ਰਧਾਨ ਸਸਪੈਂਡ
ਚੰਡੀਗੜ੍ਹ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਦੇ ਆਗੂਆਂ ਨੂੰ ਸਮਾਜਿਕ ਸੁਰੱਖਿਆ ਮੰਤਰੀ ਡਾ. ਬਲਜੀਤ ਕੌਰ ਨਾਲ ਲਿਆ ਪੰਗਾ ਮਹਿੰਗਾ ਪੈ ਗਿਆ ਹੈ। ਇਸੇ ਦੌਰਾਨ ਤਿੰਨ ਆਗੂਆਂ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਰਕੇ ਪਾਰਟੀ ਵਿਚੋਂ ਮੁਅੱਤਲ ਕਰ ਦਿੱਤਾ ਗਿਆ ਹੈ। ਇਨ੍ਹਾਂ ਵਿਚ ਮਲੋਟ ਦੇ ਬਲਾਕ ਪ੍ਰਧਾਨ ਰਾਜੀਵ ਉਪਲ, ਮਲੋਟ ਯੂਥ ਵਿੰਗ ਦੇ ਸੈਕਟਰੀ ਸਾਹਿਲ ਮੋਂਗਾ ਅਤੇ ਗੁਰਮੇਲ ਸਿੰਘ ਸ਼ਾਮਲ ਹਨ। ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਜਗਦੇਵ ਸਿੰਘ ਨੇ ਇਨ੍ਹਾਂ ਤਿੰਨਾਂ ਆਗੂਆਂ ’ਤੇ ਇਹ ਕਾਰਵਾਈ ਕੀਤੀ ਹੈ। ਜ਼ਿਲ੍ਹਾ ਪ੍ਰਧਾਨ ਜਗਦੇਵ ਸਿੰਘ ਨੇ ਕਿਹਾ ਕਿ ਇਹ ਤਿੰਨੇ ਆਗੂ ਬਿਨਾ ਕਿਸੇ ਕਾਰਨ ਮੰਤਰੀ ਦੇ ਘਰ ਅੱਗੇ ਧਰਨਾ ਲਗਾ ਕੇ ਬੈਠੇ ਹੋਏ ਸਨ ਅਤੇ ਇਸ ਨਾਲ ਪਾਰਟੀ ਅਤੇ ਸਰਕਾਰ ਦੀ ਦਿੱਖ ਨੂੰ ਨੁਕਸਾਨ ਪਹੁੰਚ ਰਿਹਾ ਸੀ। ਦੱਸਿਆ ਗਿਆ ਕਿ ਪਾਰਟੀ ਦੇ ਸੀਨੀਅਰ ਆਗੂਆਂ ਵਲੋਂ ਰਾਜੀਵ ਉਪਲ, ਸਾਹਿਲ ਮੋਂਗਾ ਅਤੇ ਗੁਰਮੇਲ ਸਿੰਘ ਨੂੰ ਬਹੁਤ ਸਮਝਾਉਣ ਦੀ ਕੋਸ਼ਿਸ਼ ਕੀਤੀ ਗਈ ਸੀ, ਪਰ ਇਹ ਨਹੀਂ ਮੰਨੇ। ਜ਼ਿਲ੍ਹਾ ਪ੍ਰਧਾਨ ਨੇ ਦੱਸਿਆ ਕਿ ਇਸ ਤੋਂ ਸਪੱਸ਼ਟ ਸੀ ਕਿ ਇਹ ਤਿੰਨੇ ਵਿਅਕਤੀ ਵਿਰੋਧੀ ਪਾਰਟੀਆਂ ਦੇ ਇਸ਼ਾਰੇ ’ਤੇ ਅਜਿਹਾ ਕੰਮ ਕਰ ਰਹੇ ਹਨ ਅਤੇ ਇਸ ਕਰਕੇ ਇਨ੍ਹਾਂ ਤਿੰਨਾਂ ਆਗੂਆਂ ਨੂੰ ਆਮ ਆਦਮੀ ਪਾਰਟੀ ਵਿਚੋਂ ਮੁਅੱਤਲ ਕੀਤਾ ਗਿਆ ਹੈ।
Check Also
ਸ਼ੋ੍ਰਮਣੀ ਅਕਾਲੀ ਦਲ ਦਾ ਪ੍ਰਧਾਨ ਬਣਨ ਤੋਂ ਬਾਅਦ ਬੋਲੇ ਸੁਖਬੀਰ ਬਾਦਲ
ਕਿਹਾ : ਅਕਾਲੀ ਦਲ ਕਿਸੇ ਪਰਿਵਾਰ ਦੀ ਪਾਰਟੀ ਨਹੀਂ ਸਗੋਂ ਇਹ ਪੰਜਾਬ ਦੀ ਅਸਲ ਪਾਰਟੀ …