ਕਾਂਗਰਸੀਆਂ ਨੇ ਭਗਵੰਤ ਮਾਨ ਨੂੰ ਕਿਹਾ, ਕਾਨੂੰਨੀ ਲੜਾਈ ਲਈ ਤਿਆਰੀ ਕਰੋ
ਚੰਡੀਗੜ੍ਹ/ਬਿਊਰੋ ਨਿਊਜ਼
ਚੰਡੀਗੜ੍ਹ ਮਾਮਲੇ ਤੋਂ ਬਾਅਦ ਹੁਣ ਸਤਲੁਜ-ਯਮੁਨਾ ਲਿੰਕ ਨਹਿਰ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਆਹਮੋ-ਸਾਹਮਣੇ ਹਨ ਅਤੇ ਨਾਲ ਹੀ ਪੰਜਾਬ ਵਿਚ ਸਿਆਸਤ ਵੀ ਸ਼ੁਰੂ ਹੋ ਗਈ ਹੈ। ਮੀਡੀਆ ਰਿਪੋਰਟਾਂ ਤੋਂ ਜਾਣਕਾਰੀ ਮਿਲੀ ਹੈ ਕਿ ਹਰਿਆਣਾ ਨੇ ਐਸਵਾਈਐਲ ਮਾਮਲੇ ਸਬੰਧੀ ਸੁਪਰੀਮ ਕੋਰਟ ਵਿਚ ਪੰਜਾਬ ਦੇ ਖਿਲਾਫ ਕੰਟੈਪਟ ਪਟੀਸ਼ਨ ਦਾਖਲ ਕਰਨ ਦੀ ਤਿਆਰੀ ਕਰ ਲਈ ਹੈ। ਇਸ ਨੂੰ ਦੇਖਦੇ ਹੋਏ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸੁਚੇਤ ਕੀਤਾ ਹੈ ਅਤੇ ਮੁੱਖ ਮੰਤਰੀ ਨੂੰ ਕਾਨੂੰਨੀ ਲੜਾਈ ਲਈ ਤਿਆਰੀ ਕਰਨ ਲਈ ਕਿਹਾ ਹੈ। ਵੜਿੰਗ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੁੱਛਿਆ ਕਿ ਸਿਆਸੀ ਦੁਸ਼ਮਣ ਦਰਵਾਜ਼ੇ ’ਤੇ ਖੜ੍ਹਾ ਹੈ, ਤੁਹਾਡੀ ਕੀ ਤਿਆਰੀ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਵੜਿੰਗ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਿਹਾ ਕਿ ਸਾਰੀਆਂ ਸਿਆਸੀ ਪਾਰਟੀਆਂ ਨੂੰ ਭਰੋਸੇ ਵਿਚ ਲੈ ਕੇ ਕਾਨੂੰਨੀ ਲੜਾਈ ਦੀ ਤਿਆਰੀ ਕਰੋ। ਹਾਲਾਂਕਿ ਭਗਵੰਤ ਮਾਨ ਨੇ ਇਸ ਮੁੱਦੇ ’ਤੇ ਅਜੇ ਚੁੱਪੀ ਧਾਰ ਰੱਖੀ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਹਰਿਆਣਾ ਦੀ ਮਨੋਹਰ ਲਾਲ ਖੱਟਰ ਸਰਕਾਰ ਨੇ ਐਸਵਾਈਐਲ ਮਾਮਲੇ ਸਬੰਧੀ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁੁਲਾਇਆ ਸੀੇ। ਇਸੇ ਦੌਰਾਨ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿੱਜ ਦਾ ਕਹਿਣਾ ਸੀ ਕਿ ਐਸਵਾਈਐਲ ਨਹਿਰ ’ਤੇ ਸਾਡਾ ਅਧਿਕਾਰ ਹੈ। ਇਸ ਲਈ ਅਸੀਂ ਸੁਪਰੀਮ ਕੋਰਟ ਵਿਚ ਕੰਟੈਪਟ ਪਟੀਸ਼ਨ ਦਾਖਲ ਕਰ ਸਕਦੇ ਹਾਂ।
Check Also
ਪੰਜਾਬ ’ਚ ਪੁਰਾਣੀ ਵਾਰਡਬੰਦੀ ਦੇ ਹਿਸਾਬ ਨਾਲ ਹੋਣਗੀਆਂ ਨਿਗਮ ਚੋਣਾਂ
ਸੂਬਾ ਸਰਕਾਰ ਨੇ ਚੋਣ ਕਮਿਸ਼ਨ ਨੂੰ ਲਿਖਿਆ ਪੱਤਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਿਸੇ ਸਮੇਂ ਵੀ …