ਹਾਈਕਮਾਨ ਦੇ ਨੋਟਿਸ ਦਾ ਜਾਖੜ ਨੇ ਨਹੀਂ ਦਿੱਤਾ ਜਵਾਬ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਕਾਂਗਰਸ ਹਾਈਕਮਾਨ ਵਲੋਂ ਭੇਜੇ ਗਏ ਨੋਟਿਸ ਦਾ ਜਵਾਬ ਨਹੀਂ ਦਿੱਤਾ। ਜਾਖੜ ਨੂੰ ਇਕ ਹਫਤੇ ਵਿਚ ਨੋਟਿਸ ਦਾ ਜਵਾਬ ਦੇਣ ਲਈ ਕਿਹਾ ਗਿਆ ਸੀ ਅਤੇ ਇਸ ਨੋਟਿਸ ਦੀ ਮਿਆਦ ਲੰਘੇ ਕੱਲ੍ਹ ਸੋਮਵਾਰ ਨੂੰ ਸਮਾਪਤ ਹੋ ਚੁੱਕੀ ਹੈ। ਜਿਸ ਤੋਂ ਬਾਅਦ ਹੁਣ ਹਾਈਕਮਾਨ ਨੇ ਸੁਨੀਲ ਜਾਖੜ ਖਿਲਾਫ ਕਾਰਵਾਈ ਕਰਨ ਦੀ ਤਿਆਰੀ ਕਰ ਲਈ ਹੈ। ਜਾਖੜ ਨੂੰ ਨੋਟਿਸ ਭੇਜਣ ਵਾਲੇ ਕਾਂਗਰਸ ਦੇ ਜਨਰਲ ਸਕੱਤਰ ਤਾਰਿਕ ਅਨਵਰ ਨੇ ਕਿਹਾ ਕਿ ਸੁਨੀਲ ਜਾਖੜ ਨੂੰ ਇਕ ਹਫਤੇ ਦਾ ਸਮਾਂ ਦਿੱਤਾ ਗਿਆ ਸੀ ਅਤੇ ਇਹ ਸਮਾਂ ਹੁਣ ਲੰਘ ਚੁੱਕਾ ਹੈ। ਉਨ੍ਹਾਂ ਕਿਹਾ ਕਿ ਇਕ-ਦੋ ਦਿਨਾਂ ਵਿਚ ਅਨੁਸ਼ਾਸਨੀ ਕਮੇਟੀ ਦੀ ਮੀਟਿੰਗ ਹੋਵੇਗੀ ਅਤੇ ਜਾਖੜ ਖਿਲਾਫ ਅਨੁਸ਼ਾਸਨੀ ਕਾਰਵਾਈ ਕਰਨ ਲਈ ਫੈਸਲਾ ਲਿਆ ਜਾਵੇਗਾ। ਜ਼ਿਕਰਯੋਗ ਹੈ ਕਿ ਸੁਨੀਲ ਜਾਖੜ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਬਾਰੇ ਇਤਰਾਜ਼ਯੋਗ ਟਿੱਪਣੀ ਕੀਤੀ ਸੀ, ਜਿਸ ਤੋਂ ਬਾਅਦ ਪੰਜਾਬ ਦੇ ਦਲਿਤ ਭਾਈਚਾਰੇ ਨੇ ਜਾਖੜ ਖਿਲਾਫ ਰੋਸ ਪ੍ਰਦਰਸ਼ਨ ਵੀ ਕੀਤੇ ਸਨ। ਦੱਸਣਾ ਬਣਦਾ ਹੈ ਕਿ ਜਾਖੜ ਸਰਗਰਮ ਸਿਆਸਤ ਤੋਂ ਪਹਿਲਾਂ ਹੀ ਕਿਨਾਰਾ ਕਰ ਚੁੱਕੇ ਹਨ।