Breaking News
Home / ਪੰਜਾਬ / ਬਿਕਰਮ ਮਜੀਠੀਆ ਦਾ ਜੁਡੀਸ਼ੀਅਲ ਰਿਮਾਂਡ 4 ਮਈ ਤੱਕ ਵਧਾਇਆ

ਬਿਕਰਮ ਮਜੀਠੀਆ ਦਾ ਜੁਡੀਸ਼ੀਅਲ ਰਿਮਾਂਡ 4 ਮਈ ਤੱਕ ਵਧਾਇਆ

ਨਸ਼ਾ ਤਸਕਰੀ ਦੇ ਮਾਮਲੇ ’ਚ ਮਜੀਠੀਆ ਪਟਿਆਲਾ ਦੀ ਜੇਲ੍ਹ ’ਚ ਬੰਦ
ਮੁਹਾਲੀ/ਬਿਊਰੋ ਨਿਊਜ਼
ਨਸ਼ਾ ਤਸਕਰੀ ਦੇ ਆਰੋਪਾਂ ਵਿਚ ਘਿਰੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਅਜੇ ਤੱਕ ਰਾਹਤ ਮਿਲਦੀ ਨਹੀਂ ਦਿਸ ਰਹੀ। ਮਜੀਠੀਆ ਦਾ ਜੁਡੀਸ਼ੀਅਲ ਰਿਮਾਂਡ ਮੁਹਾਲੀ ਅਦਾਲਤ ਨੇ 4 ਮਈ ਤੱਕ ਵਧਾ ਦਿੱਤਾ ਹੈ। ਦੱਸਣਯੋਗ ਹੈ ਕਿ ਮਜੀਠੀਆ ਡਰੱਗ ਮਾਮਲੇ ਵਿਚ ਪਟਿਆਲਾ ਦੀ ਜੇਲ੍ਹ ਵਿਚ ਬੰਦ ਹੈ ਅਤੇ ਮਜੀਠੀਆ ਨੇ ਅੱਜ ਵੀਡੀਓ ਕਾਨਫਰਸਿੰਗ ਜ਼ਰੀਏ ਮੁਹਾਲੀ ਦੀ ਅਦਾਲਤ ਵਿਚ ਪੇਸ਼ੀ ਭੁਗਤੀ ਹੈ। ਵਧੀਕ ਜ਼ਿਲ੍ਹਾ ਸੈਸ਼ਨ ਜੱਜ ਸੰਦੀਪ ਕੁਮਾਰ ਸਿੰਗਲਾ ਦੀ ਅਦਾਲਤ ਵਲੋਂ ਮਜੀਠੀਆ ਮਾਮਲੇ ਦੀ ਅਗਲੀ ਸੁਣਵਾਈ ਲਈ 4 ਮਈ ਦੀ ਤਰੀਕ ਨਿਰਧਾਰਿਤ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਬਿਕਰਮ ਮਜੀਠੀਆ ਨੇ ਅੰਮਿ੍ਰਤਸਰ ਈਸਟ ਵਿਧਾਨ ਸਭਾ ਹਲਕੇ ਤੋਂ ਚੋਣ ਵੀ ਲੜੀ ਸੀ, ਪਰ ਉਹ ਚੋਣ ਹਾਰ ਗਏ ਸਨ। ਇਹ ਵੀ ਦੱਸਣਾ ਬਣਦਾ ਹੈ ਕਿ ਪਿਛਲੇ ਦਿਨੀਂ ਮਜੀਠੀਆ ਨੇ ਇਹ ਵੀ ਸ਼ਿਕਾਇਤ ਕੀਤੀ ਸੀ ਕਿ ਉਸਦੀ ਜਾਨ ਨੂੰ ਜੇਲ੍ਹ ਵਿਚ ਖਤਰਾ ਹੈ।

 

Check Also

ਡੱਲੇਵਾਲ ਦੀ ਗਿ੍ਰਫਤਾਰੀ ’ਚ ਭਗਵੰਤ ਮਾਨ ਸਰਕਾਰ ਦਾ ਹੱਥ : ਰਵਨੀਤ ਬਿੱਟੂ

ਕਿਸਾਨ ਆਗੂ ਡੱਲੇਵਾਲ ਦੀ ਗਿ੍ਰਫਤਾਰੀ ’ਤੇ ਮਘੀ ਸਿਆਸਤ ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨਾਂ ਦੀਆਂ ਮੰਗਾਂ ਨੂੰ ਲੈ …