Breaking News
Home / ਭਾਰਤ / ਬਲਵੰਤ ਸਿੰਘ ਰਾਜੋਆਣਾ ਦੀ ਰਿਹਾਈ ਲਈ ਉਠਣ ਲੱਗੀ ਮੰਗ

ਬਲਵੰਤ ਸਿੰਘ ਰਾਜੋਆਣਾ ਦੀ ਰਿਹਾਈ ਲਈ ਉਠਣ ਲੱਗੀ ਮੰਗ

ਮਨੀਸ਼ ਤਿਵਾੜੀ ਨੇ ਵੀ ਕਿਹਾ, ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ’ਚ ਬਦਲਿਆ ਜਾਵੇ
ਨਵੀਂ ਦਿੱਲੀ/ਬਿਊਰੋ ਨਿਊਜ਼
ਸ੍ਰੀ ਅਨੰਦਪੁਰ ਸਾਹਿਬ ਲੋਕ ਸਭਾ ਹਲਕੇ ਤੋਂ ਕਾਂਗਰਸੀ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਕਿਹਾ ਹੈ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਹੱਤਿਆ ਕਾਂਡ ਦੇ ਆਰੋਪੀ ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿਚ ਬਦਲ ਦਿੱਤਾ ਜਾਣਾ ਚਾਹੀਦਾ ਹੈ। ਮਨੀਸ਼ ਤਿਵਾੜੀ ਨੇ ਕਿਹਾ ਕਿ ਬਲਵੰਤ ਸਿੰਘ ਰਾਜੋਆਣਾ 26 ਸਾਲਾਂ ਤੋਂ ਜੇਲ੍ਹ ਵਿੱਚ ਹੈ ਅਤੇ ਹੁਣ ਸਮਾਂ ਹੈ ਕਿ ਉਸ ਦੀ ਸਜ਼ਾ ਨੂੰ ਘੱਟ ਕੀਤਾ ਜਾਵੇ ਜਾਂ ਰਿਹਾਅ ਕੀਤਾ ਜਾਵੇ। ਇਸ ਤੋਂ ਪਹਿਲਾਂ ਕਾਂਗਰਸੀ ਸੰਸਦ ਮੈਂਬਰ ਅਤੇ ਬੇਅੰਤ ਸਿੰਘ ਦੇ ਪੋਤੇ ਰਵਨੀਤ ਸਿੰਘ ਬਿੱਟੂ ਨੇ ਕਿਹਾ ਸੀ ਕਿ ਬਲਵੰਤ ਸਿੰਘ ਰਾਜੋਆਣਾ ਨੂੰ ਮੁਆਫੀ ਦੇਣ ਨਾਲ ਬਹੁਤ ਗਲਤ ਸੰਦੇਸ਼ ਜਾਵੇਗਾ। ਇਸੇ ਦੌਰਾਨ ਤਿਵਾੜੀ ਨੇ ਟਵੀਟ ’ਚ ਕਿਹਾ ਕਿ ਮੈਂ ਆਪਣੇ ਸਾਥੀ ਰਵਨੀਤ ਬਿੱਟੂ ਦੇ ਦਰਦ ਨੂੰ ਸਮਝਦਾ ਹਾਂ ਪਰ ਇਕ ਵਕੀਲ ਅਤੇ ਪੰਜਾਬ ਦੇ ਸੰਸਦ ਮੈਂਬਰ ਹੋਣ ਦੇ ਨਾਤੇ ਮੇਰਾ ਇਹ ਵਿਚਾਰ ਹੈ ਕਿ ਬਲਵੰਤ ਸਿੰਘ ਰਾਜੋਆਣਾ 26 ਸਾਲਾਂ ਤੋਂ ਜੇਲ੍ਹ ਵਿਚ ਹੈ। ਹੁਣ ਉਸ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਤਬਦੀਲ ਕੀਤਾ ਜਾਣਾ ਚਾਹੀਦਾ ਹੈ ਅਤੇ ਧਾਰਾ 432 ਸੀਆਰਪੀਸੀ ਤਹਿਤ ਹੁਕਮ ਪਾਸ ਕਰਕੇ ਉਸ ਨੂੰ ਰਿਹਾਅ ਕੀਤਾ ਜਾਣਾ ਚਾਹੀਦਾ ਹੈ।

Check Also

ਸੰਵਿਧਾਨ ਦਿਵਸ ਮੌਕੇ ਰਾਸ਼ਟਰਪਤੀ ਨੇ ਸੰਸਦ ਦੇ ਸਾਂਝੇ ਸਦਨ ਨੂੰ ਕੀਤਾ ਸੰਬੋਧਨ

ਇਕ ਵਿਸ਼ੇਸ਼ ਯਾਦਗਾਰੀ ਸਿੱਕਾ ਅਤੇ ਡਾਕ ਟਿਕਟ ਵੀ ਜਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਅੱਜ ਮੰਗਲਵਾਰ ਨੂੰ …