Breaking News
Home / ਪੰਜਾਬ / ਕੁਮਾਰ ਵਿਸ਼ਵਾਸ ਦੇ ਘਰ ਪੁਲਿਸ ਦੀ ਰੇਡ ਮਗਰੋਂ ਪੰਜਾਬ ’ਚ ਭਖੀ ਸਿਆਸਤ

ਕੁਮਾਰ ਵਿਸ਼ਵਾਸ ਦੇ ਘਰ ਪੁਲਿਸ ਦੀ ਰੇਡ ਮਗਰੋਂ ਪੰਜਾਬ ’ਚ ਭਖੀ ਸਿਆਸਤ

ਵਿਰੋਧੀਆਂ ਨੇ ਘੇਰੀ ਭਗਵੰਤ ਮਾਨ ਸਰਕਾਰ
ਚੰਡੀਗੜ੍ਹ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਦੇ ਸਾਬਕਾ ਆਗੂ ਅਤੇ ਮਸ਼ਹੂਰ ਕਵੀ ਕੁਮਾਰ ਵਿਸ਼ਵਾਸ ਅਤੇ ਮਹਿਲਾ ਕਾਂਗਰਸੀ ਆਗੂ ਅਲਕਾ ਲਾਂਬਾ ਦੇ ਘਰ ਅੱਜ ਪੰਜਾਬ ਪੁਲਿਸ ਵੱਲੋਂ ਰੇਡ ਕੀਤੀ ਗਈ। ਕੁਮਾਰ ਵਿਸ਼ਵਾਸ ਖਿਲਾਫ਼ ਥਾਣਾ ਸਦਰ ਰੋਪੜ ਵਿਚ ਕੇਸ ਦਰਜ ਕੀਤਾ ਗਿਆ ਅਤੇ ਉਸ 26 ਅਪ੍ਰੈਲ ਨੂੰ ਪੇਸ਼ ਹੋਣ ਲਈ ਕਿਹਾ ਗਿਆ ਹੈ। ਜਿਸ ਤੋਂ ਬਾਅਦ ਪੰਜਾਬ ਵਿਚ ਸਿਆਸਤ ਪੂਰੀ ਤਰ੍ਹਾਂ ਗਰਮਾ ਗਈ ਹੈ। ਜਿਸ ਨੂੰ ਲੈ ਕੇ ਪੰਜਾਬ ਦੀਆਂ ਵਿਰੋਧੀ ਪਾਰਟੀਆਂ ਨੇ ਭਗਵੰਤ ਮਾਨ ਸਰਕਾਰ ’ਤੇ ਸਵਾਲ ਚੁੱਕੇ ਹਨ। ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਟਵੀਟ ਕਰਕੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਪੁਲਿਸ ਦੀ ਵਰਤੋਂ ਆਪਣੇ ਵਿਰੋਧੀਆਂ ਦੀ ਅਵਾਜ਼ ਨੂੰ ਦਬਾਉਣ ਲਈ ਕੀਤੀ ਜਾ ਰਹੀ ਹੈ। ਇਸ ਤਰ੍ਹਾਂ ਭਾਜਪਾ ਆਗੂ ਸੁਭਾਸ਼ ਸ਼ਰਮਾ ਨੇ ਵੀ ਟਵੀਟ ਕਰਕੇ ਅਰਵਿੰਦ ਕੇਜਰੀਵਾਲ ਨੂੰ ਨਿਸ਼ਾਨੇ ’ਤੇ ਲਿਆ। ਉਨ੍ਹਾਂ ਆਪਣੇ ਟਵੀਟ ’ਚ ਲਿਖਿਆ ਕਿ ਇਹ ਤਾਂ ਕਮਾਲ ਹੋ ਗਈ ਕਿ ਕੇਜਰੀਵਾਲ ਆਪਣੀ ਨਿੱਜੀ ਦੁਸ਼ਮਣੀ ਕੱਢਣ ਲਈ ਪੰਜਾਬ ਪੁਲਿਸ ਦਾ ਇਸਤੇਮਾਲ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਤਜਿੰਦਰ ਬੱਗਾ ਅਤੇ ਹੁਣ ਕੁਮਾਰ ਵਿਸ਼ਵਾਸ ਤੇ ਅਲਕਾ ਲਾਂਬਾ ਦੇ ਘਰ ਪੰਜਾਬ ਪੁਲਿਸ ਦਾ ਜਾਣਾ ਇਹੀ ਦਰਸਾਉਂਦਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਮੂਹਰੇ ਗੋਢੇ ਟੇਕ ਦਿੱਤੇ ਹਨ ਅਤੇ ਪੰਜਾਬ ਦਾ ਹੁਣ ਰੱਬ ਹੀ ਰਾਖਾ ਹੈ।

 

Check Also

ਕਿਸਾਨ ਜਥੇਬੰਦੀਆਂ ਵੱਲੋਂ ਭਾਜਪਾ ਆਗੂਆਂ ਨੂੰ ਪੁੱਛੇ ਜਾਣ ਵਾਲੇ ਸਵਾਲਾਂ ਸਬੰਧੀ ਪੋਸਟਰ ਕੀਤਾ ਜਾਵੇਗਾ ਜਾਰੀ

32 ਕਿਸਾਨ ਜਥੇਬੰਦੀਆਂ ਦੀ ਚੰਡੀਗੜ੍ਹ ’ਚ ਹੋਈ ਮੀਟਿੰਗ ਦੌਰਾਨ ਲਿਆ ਗਿਆ ਫੈਸਲਾ ਚੰਡੀਗੜ੍ਹ/ਬਿਊਰੋ ਨਿਊਜ਼ : …