0.9 C
Toronto
Thursday, November 27, 2025
spot_img
Homeਪੰਜਾਬਬਿਕਰਮ ਮਜੀਠੀਆ ਨੂੰ ਸੁਪਰੀਮ ਕੋਰਟ ਤੋਂ ਵੀ ਨਹੀਂ ਮਿਲੀ ਰਾਹਤ

ਬਿਕਰਮ ਮਜੀਠੀਆ ਨੂੰ ਸੁਪਰੀਮ ਕੋਰਟ ਤੋਂ ਵੀ ਨਹੀਂ ਮਿਲੀ ਰਾਹਤ

ਡਰੱਗ ਕੇਸ ਖਾਰਜ ਕਰਨ ਵਾਲੀ ਪਟੀਸ਼ਨ ’ਤੇ 26 ਅਪ੍ਰੈਲ ਨੂੰ ਫਿਰ ਹੋਵੇਗੀ ਸੁਣਵਾਈ
ਮੁਹਾਲੀ/ਬਿਊਰੋ ਨਿਊਜ਼
ਨਸ਼ਾ ਤਸਕਰੀ ਦੇ ਆਰੋਪਾਂ ਵਿਚ ਘਿਰੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਤੋਂ ਵੀ ਰਾਹਤ ਮਿਲਦੀ ਹੋਈ ਨਜ਼ਰ ਨਹੀਂ ਆ ਰਹੀ। ਮਜੀਠੀਆ ਨੇ ਡਰੱਗ ਕੇਸ ਖਾਰਜ ਕਰਨ ਲਈ ਸੁਪਰੀਮ ਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਸੀ, ਜਿਸ ’ਤੇ ਅੱਜ ਸੁਪਰੀਮ ਕੋਰਟ ਵੱਲੋਂ ਸੁਣਵਾਈ ਕੀਤੀ ਗਈ ਅਤੇ ਕੋਈ ਫੈਸਲਾ ਨਹੀਂ ਸੁਣਾਇਆ ਗਿਆ। ਹੁਣ 26 ਅਪ੍ਰੈਲ ਨੂੰ ਇਸ ਮਾਮਲੇ ’ਤੇ ਫਿਰ ਸੁਣਵਾਈ ਕੀਤੀ ਜਾਵੇਗੀ। ਧਿਆਨ ਰਹੇ ਕਿ ਲੰਘੇ ਦਿਨੀਂ ਮਜੀਠੀਆ ਦਾ ਜੁਡੀਸ਼ੀਅਲ ਰਿਮਾਂਡ ਮੁਹਾਲੀ ਅਦਾਲਤ ਨੇ 4 ਮਈ ਤੱਕ ਵਧਾ ਦਿੱਤਾ ਸੀ। ਦੱਸਣਯੋਗ ਹੈ ਕਿ ਮਜੀਠੀਆ ਡਰੱਗ ਮਾਮਲੇ ਵਿਚ ਪਟਿਆਲਾ ਦੀ ਜੇਲ੍ਹ ਵਿਚ ਬੰਦ ਹੈ। ਜ਼ਿਕਰਯੋਗ ਹੈ ਕਿ ਬਿਕਰਮ ਮਜੀਠੀਆ ਨੇ ਅੰਮਿ੍ਰਤਸਰ ਈਸਟ ਵਿਧਾਨ ਸਭਾ ਹਲਕੇ ਤੋਂ ਚੋਣ ਵੀ ਲੜੀ ਸੀ ਪ੍ਰੰਤੂ ਉਹ ਚੋਣ ਹਾਰ ਗਏ ਸਨ। ਇਹ ਵੀ ਦੱਸਣਾ ਬਣਦਾ ਹੈ ਕਿ ਪਿਛਲੇ ਦਿਨੀਂ ਮਜੀਠੀਆ ਨੇ ਇਹ ਵੀ ਸ਼ਿਕਾਇਤ ਕੀਤੀ ਸੀ ਕਿ ਉਸਦੀ ਜਾਨ ਨੂੰ ਜੇਲ੍ਹ ਵਿਚ ਖਤਰਾ ਹੈ।

 

RELATED ARTICLES
POPULAR POSTS