ਭੀੜ-ਭੜੱਕੇ ਵਾਲੀਆਂ ਥਾਵਾਂ ’ਤੇ ਮਾਸਕ ਪਹਿਨਣ ਦੇ ਦਿੱਤੇ ਨਿਰਦੇਸ਼
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ’ਚ ਕਰੋਨਾ ਕੇਸਾਂ ਦੀ ਗਿਣਤੀ ਵਧਣ ਦੇ ਨਾਲ ਹੀ ਸਖਤੀ ਸ਼ੁਰੂ ਹੋ ਗਈ ਹੈ ਅਤੇ ਪੰਜਾਬ ਸਰਕਾਰ ਨੇ ਲੋਕਾਂ ਨੂੰ ਮਾਸਕ ਪਹਿਨਣ ਦੇ ਨਿਰਦੇਸ਼ ਜਾਰੀ ਕਰ ਦਿੱਤੇ ਹਨ। ਗ੍ਰਹਿ ਵਿਭਾਗ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਕਿਹਾ ਕਿ ਬੱਸਾਂ, ਟਰੇਨਾਂ, ਸਿਨੇਮਾ ਹਾਲ, ਕਲਾਸਰੂਮ, ਪਬਲਿਕ ਟਰਾਂਸਪੋਰਟ ਜਾਂ ਹੋਰ ਭੀੜ-ਭੜੱਕੇ ਵਾਲੀਆਂ ਥਾਵਾਂ ’ਤੇ ਮਾਸਕ ਪਹਿਨਣਾ ਜ਼ਰੂਰੀ ਹੈ। ਲੰਘੇ 24 ਘੰਟਿਆਂ ਦੌਰਾਨ ਪੰਜਾਬ ’ਚ ਕਰੋਨਾ ਦੇ 30 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਤੋਂ ਬਾਅਦ ਪੰਜਾਬ ਵਿਚ ਕਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ 113 ਹੋ ਗਈ ਹੈ, ਜਿਨ੍ਹਾਂ ਵਿਚੋਂ 4 ਮਰੀਜ਼ ਵੈਂਟੀਲੇਟਰ ’ਤੇ ਹਨ। ਪੰਜਾਬ ਦੇ 23 ਜ਼ਿਲ੍ਹਿਆਂ ਵਿਚੋਂ 11 ਜ਼ਿਲ੍ਹਿਆਂ ਵਿਚ ਕਰੋਨਾ ਦੇ ਮਾਮਲੇ ਸਾਹਮਣੇ ਆਏ ਹਨ ਜਿਨ੍ਹਾਂ ਵਿਚ ਲੰਘੇ 24 ਘੰਟਿਆਂ ਦੌਰਾਨ ਸਭ ਤੋਂ ਜ਼ਿਆਦਾ 7 ਮਾਮਲੇ ਹੁਸ਼ਿਆਰਪੁਰ ਅਤੇ 5 ਮਾਮਲੇ ਮੋਹਾਲੀ ਜ਼ਿਲ੍ਹੇ ਵਿਚ ਮਿਲੇ ਹਨ। ਇਨ੍ਹਾਂ ਦੋਵੇਂ ਜ਼ਿਲ੍ਹਿਆਂ ਵਿਚ ਕਰੋਨਾ ਦੀ ਪਾਜੇਟਿਵ ਦਰ 1 ਫੀਸਦੀ ਤੋਂ ਉਪਰ ਹੈ। ਇਸ ਤੋਂ ਇਲਾਵਾ ਜਲੰਧਰ ਅਤੇ ਪਟਿਆਲਾ ’ਚ 4-4 ਜਦਕਿ ਫਰੀਦਕੋਟ, ਲੁਧਿਆਣਾ ਅਤੇ ਪਠਾਨਕੋਟ ਜ਼ਿਲ੍ਹਿਆਂ ’ਚ 2-2 ਮਰੀਜ਼ ਮਿਲੇ ਹਨ। ਫਤਿਹਗੜ੍ਹ ਸਾਹਿਬ, ਕਪੂਰਥਲਾ ਅਤੇ ਮੁਕਤਸਰ ਜ਼ਿਲ੍ਹਿਆਂ ਵਿਚ 1-1 ਮਾਮਲਾ ਸਾਹਮਣੇ ਆਇਆ ਹੈ। ਜਦਕਿ ਸਮੁੱਚੇ ਪੰਜਾਬ ਵਿਚ ਕਰੋਨਾ ਵਾਇਰਸ ਦੀ ਪਾਜੇਟਿਵ ਦਰ 0.31 ਦੱਸੀ ਜਾ ਰਹੀ ਹੈ।
Check Also
ਡੱਲੇਵਾਲ ਦੀ ਗਿ੍ਰਫਤਾਰੀ ’ਚ ਭਗਵੰਤ ਮਾਨ ਸਰਕਾਰ ਦਾ ਹੱਥ : ਰਵਨੀਤ ਬਿੱਟੂ
ਕਿਸਾਨ ਆਗੂ ਡੱਲੇਵਾਲ ਦੀ ਗਿ੍ਰਫਤਾਰੀ ’ਤੇ ਮਘੀ ਸਿਆਸਤ ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨਾਂ ਦੀਆਂ ਮੰਗਾਂ ਨੂੰ ਲੈ …