ਭਗਵੰਤ ਮਾਨ ਨੂੰ ਦੱਸਿਆ ਰਬੜ ਦਾ ਗੁੱਡਾ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਅੱਜ ਵੀਰਵਾਰ ਨੂੰ ਚੰਡੀਗੜ੍ਹ ਸਥਿਤ ਰਾਜ ਭਵਨ ਵਿਚ ਮੁਲਾਕਾਤ ਕੀਤੀ। ਉਨ੍ਹਾਂ ਨੇ ਪੰਜਾਬ ਵਿਚ ਅਮਨਕਾਨੂੰਨ ਦੇ ਨਾਲ-ਨਾਲ ਕਈ ਹੋਰ ਮੁੱਦਿਆਂ ’ਤੇ ਗੱਲ ਕੀਤੀ ਹੈ। ਮੁਲਾਕਾਤ ਤੋਂ ਬਾਅਦ ਸਿੱਧੂ ਨੇ ਰਾਜ ਭਵਨ ਦੇ ਬਾਹਰ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਰਾਜਪਾਲ ਹੋਰਾਂ ਨੇ ਉਨ੍ਹਾਂ ਦੀਆਂ ਮੰਗਾਂ ਤੇ ਮੁੱਦਿਆਂ ਨੂੰ ਗੰਭੀਰਤਾ ਨਾਲ ਸੁਣਿਆ ਤੇ ਉਨ੍ਹਾਂ ਨੂੰ ਹੱਲ ਕਰਨ ਦਾ ਵੀ ਭਰੋਸਾ ਦਿੱਤਾ। ਇਸੇ ਦੌਰਾਨ ਨਵਜੋਤ ਸਿੱਧੂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੀ ਲੰਮੇ ਹੱਥੀਂ ਲਿਆ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਰਬੜ ਦਾ ਗੁੱਡਾ ਬਣੇ ਹੋਏ ਹਨ ਅਤੇ ਜਿਹੜਾ ਵੀ ਵਿਅਕਤੀ ਕੇਜਰੀਵਾਲ ਖਿਲਾਫ ਬੋਲਦਾ ਹੈ, ਉਸ ਖਿਲਾਫ ਪੰਜਾਬ ਵਿਚ ਪਰਚੇ ਕੱਟੇ ਜਾ ਰਹੇ ਹਨ। ਸਿੱਧੂ ਨੇ ਕਿਹਾ ਕਿ ਸੂਬੇ ਦੀ ਕਾਨੂੰਨ ਵਿਵਸਥਾ ਦਿਨੋਂ ਦਿਨ ਵਿਗੜਦੀ ਜਾ ਰਹੀ ਹੈ ਅਤੇ ਪੰਜਾਬ ਵਿਚ ਜਾਨ ਅਤੇ ਮਾਲ ਸੁਰੱਖਿਅਤ ਨਹੀਂ ਹੈ। ਨਵਜੋਤ ਸਿੱਧੂ ਨੇ ਇਹ ਵੀ ਕਿਹਾ ਕਿ ਆਮ ਆਦਮੀ ਪਾਰਟੀ ਨੇ ਸੱਤਾ ਹਾਸਲ ਕਰਨ ਲਈ ਪੰਜਾਬ ਦੀ ਜਨਤਾ ਨੂੰ ਝੂਠੇ ਸੁਫਨੇ ਦਿਖਾਏ ਹਨ ਅਤੇ ਸਰਕਾਰ ਚਲਾਉਣਾ ਆਮ ਆਦਮੀ ਪਾਰਟੀ ਦੇ ਵੱਸ ਦੀ ਗੱਲ ਨਹੀਂ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਵਿਚ ਦਿੱਲੀ ਮਾਡਲ ਨਹੀਂ ਚੱਲੇਗਾ। ਇਸ ਮੌਕੇ ਨਵਜੋਤ ਸਿੱਧੂ ਦੇ ਨਾਲ ਸੀਨੀਅਰ ਕਾਂਗਰਸੀ ਆਗੂ ਅਸ਼ਵਨੀ ਸ਼ੇਖੜੀ ਅਤੇ ਨਵਤੇਜ ਸਿੰਘ ਚੀਮਾ ਵੀ ਹਾਜ਼ਰ ਸਨ।
Check Also
ਫਿਰੋਜ਼ਪੁਰ ’ਚ ਕਰੋਨਾ ਦਾ ਪਹਿਲਾ ਕੇਸ ਆਇਆ ਸਾਹਮਣੇ
ਸਿਹਤ ਵਿਭਾਗ ਨੇ ਅੰਬਾਲਾ ਨਾਲ ਸਬੰਧਤ ਨੌਜਵਾਨ ਨੂੰ ਕੀਤਾ ਇਕਾਂਤਵਾਸ ਫਿਰੋਜ਼ਪੁਰ/ਬਿਊਰੋ ਨਿਊਜ਼ ਫਿਰੋਜ਼ਪੁਰ ਵਿੱਚ ਅੱਜ …