4.1 C
Toronto
Tuesday, February 17, 2026
spot_img
Homeਪੰਜਾਬਪੰਜਾਬ ’ਚ ਦੋ ਹਜ਼ਾਰ ਕਿਸਾਨਾਂ ਨੂੰ ਗਿ੍ਰਫਤਾਰੀ ਵਾਰੰਟ

ਪੰਜਾਬ ’ਚ ਦੋ ਹਜ਼ਾਰ ਕਿਸਾਨਾਂ ਨੂੰ ਗਿ੍ਰਫਤਾਰੀ ਵਾਰੰਟ

ਕਿਸਾਨ ਜਥੇਬੰਦੀਆਂ ਕਰਨ ਲੱਗੀਆਂ ਵਿਰੋਧ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਸਰਕਾਰ ਬਦਲਦੇ ਹੀ ਕਿਸਾਨਾਂ ਦੀ ਫੜੋ-ਫੜੀ ਸ਼ੁਰੂ ਹੋ ਗਈ ਹੈ। ਖੇਤੀ ਵਿਕਾਸ ਬੈਂਕਾਂ ਦਾ ਕਰਜ਼ਾ ਨਾ ਵਾਪਸ ਕਰਨ ਵਾਲਿਆਂ ਖਿਲਾਫ ਪੰਜਾਬ ਦੀ ਭਗਵੰਤ ਮਾਨ ਸਰਕਾਰ ਅਜਿਹੀ ਕਾਰਵਾਈ ਕਰ ਰਹੀ ਹੈ। ਇਸਦੇ ਲਈ ਸੂਬੇ ਵਿਚ 2 ਹਜ਼ਾਰ ਕਿਸਾਨਾਂ ਦੇ ਗਿ੍ਰਫਤਾਰੀ ਵਾਰੰਟ ਤਿਆਰ ਹੋ ਗਏ ਹਨ। ਇਨ੍ਹਾਂ ਵਿਚ ਕੁਝ ਨਵੇਂ ਹਨ, ਜਦਕਿ ਕੁਝ ਪੁਰਾਣੇ ਵਾਰੰਟ ਵੀ ਰੀਨਿਊ ਕੀਤੇ ਗਏ ਹਨ। ਸਰਕਾਰ ਨੇ 71 ਹਜ਼ਾਰ ਕਿਸਾਨਾਂ ਕੋਲੋਂ 3200 ਕਰੋੜ ਰੁਪਏ ਦੀ ਵਸੂਲੀ ਕਰਨੀ ਹੈ। ਇਸ ਕਾਰਵਾਈ ਦਾ ਪਤਾ ਲੱਗਣ ਤੋਂ ਬਾਅਦ ਕਿਸਾਨ ਜਥੇਬੰਦੀਆਂ ਵਿਚ ਵੀ ਨਰਾਜ਼ਗੀ ਦੇਖੀ ਜਾ ਰਹੀ ਹੈ। ਕਿਸਾਨ ਜਥੇਬੰਦੀਆਂ ਨੇ ਸਰਕਾਰ ਨੂੰ ਵਿਰੋਧ ਪ੍ਰਦਰਸ਼ਨ ਕਰਨ ਦੀ ਚਿਤਾਵਨੀ ਵੀ ਦਿੱਤੀ ਹੈ, ਹਾਲਾਂਕਿ ਇਸ ਮਾਮਲੇ ’ਤੇ ਸਰਕਾਰੀ ਅਫਸਰਾਂ ਨੇ ਚੁੱਪੀ ਸਾਧ ਰੱਖੀ ਹੈ। ਇਸੇ ਦੌਰਾਨ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਦੱਸਿਆ ਕਿ ਜਲਾਲਾਬਾਦ ਵਿਚ ਇਕ ਕਿਸਾਨ ’ਤੇ ਕਾਰਵਾਈ ਕੀਤੀ ਗਈ ਹੈ ਅਤੇ ਪੰਜਾਬ ਵਿਚ ਕਈ ਕਿਸਾਨਾਂ ਨੂੰ ਵਾਰੰਟ ਜਾਰੀ ਹੋ ਚੁੱਕੇ ਹਨ। ਰਾਜੇਵਾਲ ਨੇ ਕਿਹਾ ਕਿ ਅਸੀਂ ਬਰਨਾਲਾ ਸਰਕਾਰ ਦੇ ਸਮੇਂ ਇਹ ਧਾਰਾ ਸਸਪੈਂਡ ਕਰਵਾਈ ਸੀ ਕਿ ਇਸ ਧਾਰਾ ਨੂੰ ਬੰਦ ਕਰੋ ਨਹੀਂ ਤਾਂ ਕਿਸਾਨ ਚੁੱਪ ਨਹੀਂ ਬੈਠਣਗੇ।

 

RELATED ARTICLES
POPULAR POSTS