ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦੁਆਰਾ ਨਾਭਾ ਸਾਹਿਬ ਵਿਖੇ ਟੇਕਿਆ ਮੱਥਾ
ਚੰਡੀਗੜ੍ਹ/ਬਿਊਰੋ ਨਿਊਜ਼
ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਪ੍ਰਕਾਸ਼ ਪੁਰਬ ਅੱਜ ਦੇਸ਼ ਅਤੇ ਵਿਦੇਸ਼ਾਂ ਵਿਚ ਬੜੇ ਹੀ ਉਤਸ਼ਾਹ ਅਤੇ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਗੁਰਦੁਆਰਾ ਸਾਹਿਬਾਨਾਂ ’ਚ ਮੱਥਾ ਟੇਕਿਆ ਅਤੇ ਗੁਰੂ ਸਾਹਿਬ ਕੋਲੋਂ ਅਸ਼ੀਰਵਾਦ ਵੀ ਲਿਆ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਸ੍ਰੀ ਗੁਰੂੁ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਮੌਕੇ ਜ਼ੀਰਕਪੁਰ ਦੇ ਗੁਰਦੁਆਰਾ ਨਾਭਾ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਇਸ ਮੌਕੇ ਭਗਵੰਤ ਮਾਨ ਨੇ ਕਿਹਾ ਕਿ ਮਨੁੱਖੀ ਏਕਤਾ ਅਤੇ ਭਾਈਚਾਰੇ ਦੀ ਅਦੁੱਤੀ ਮਿਸਾਲ ਕਾਇਮ ਕਰਨ ਵਾਲੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅਸੀਂ ਉਨ੍ਹਾਂ ਨੂੰ ਕੋਟਿਨ ਕੋਟਿ ਪ੍ਰਣਾਮ ਕਰਦੇ ਹਾਂ। ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਗੁਰੂ ਸਾਹਿਬ ਜੀ ਦੇ ਦਰਸਾਏ ਸਰਬ ਧਰਮ ਸਨਮਾਨ ਤੇ ਸਾਂਝੀਵਾਲਤਾ ਦੇ ਮਾਰਗ ’ਤੇ ਚੱਲਣ ਦਾ ਪ੍ਰਣ ਕਰਨਾ ਚਾਹੀਦਾ ਹੈ।