Breaking News
Home / ਨਜ਼ਰੀਆ / ਇੱਕ ਤਾਅਨਾ

ਇੱਕ ਤਾਅਨਾ

(ਆਜ਼ਾਦੀ ਦੇ ਨਾਂ)
ਝੁਰੜੇ ਚਿਹਰਿਆਂ ‘ਤੇ ਨਿੱਤ ਕਲੀ ਕਰਕੇ
ਭੁੱਖ ਢਿੱਡਾਂ ਦੀ ਨਹੀ ਲੁਕਾ ਸਕਦੇ ।
ਜੇਕਰ ਹੱਕਾਂ ਦੀਆਂ ਲੱਤਾਂ ਕੰਬਦੀਆਂ ਨੇ
ਭਾਰ ਫ਼ਰਜ਼ਾਂ ਦਾ ਕਿਵੇਂ ਢੁਆ ਸਕਦੇ ।

ਬਿਨਾਂ ਬਾਲਣੋ ਢਿੱਡਾਂ ਦੀ ਭੱਠ ਅੰਦਰ
ਨਹੀਂ ਗਾਡਰ ਅਨੁਸ਼ਾਸਨ ਦੀ ਢਲ ਸਕਦੀ ।
ਗੱਡੀ ਦਿੱਲੀ ਦੀ ਪਿੰਡਾਂ ਦੇ ਪਹੇ ਅੰਦਰ,
ਬਿਨਾਂ ਰੋਟੀ ਦੇ ਪਹੀਏ ਨਾ ਚੱਲ ਸਕਦੀ ।

ਛੋਟੇ ਕਿਰਤੀ, ਮੁਲਾਜ਼ਮ, ਕਿਸਾਨ ਤਾਈਂ,
ਹੱਥ ਪਾੜਦੇ ਨੇ ਬੰਦੇ ਕੱਬਿਆਂ ਦੇ ।
ਜਿਵੇਂ ਬਿਨਾਂ ਸਿਫ਼ਾਰਸ਼ੋਂ ਕੋਈ ਅਰਜ਼ੀ
ਰੱਦੀ ਕਾਗਜ਼ ਜਿਉਂ ਵੋਟਾਂ ਦੇ ਡੱਬਿਆਂ ਦੇ ।

ਹਾਏ ਨੀ ! ਹੀਰ ਅਜ਼ਾਦੀਏ ਬਹਿਲ, ਰੰਨੇ,
ਸਾਨੂੰ ਖੰਧੇ ਚਰਾਇਆਂ ਦਾ ਕੀ ਫਾਇਦਾ ।
ਜੇ ਤੂੰ ਖੇੜੇ ਸਰਦਾਰ ਦੀ ਸੇਜ ਸੌਣਾ
ਸਾਨੂੰ ਕੰਨ ਪੜਵਾਇਆਂ ਦਾ ਕੀ ਫਾਇਦਾ।

Check Also

ਚਿੱਤਰ ਕਲਾ ਖੇਤਰ ਦੀ ਸੰਸਾਰ ਪ੍ਰਸਿੱਧ ਸ਼ਖਸੀਅਤ ਸ. ਜਰਨੈਲ ਸਿੰਘ ਆਰਟਿਸਟ ਦਾ ਦੇਹਾਂਤ

ਪੰਜਾਬੀ ਕਲਾ ਅਤੇ ਸਾਹਿਤ ਖੇਤਰ ਦੇ ਪ੍ਰੇਮੀਆਂ ਲਈ ਇਹ ਦੁਖਦਾਈ ਖਬਰ ਹੈ ਕਿ ਸਰਦਾਰ ਜਰਨੈਲ …