25 C
Toronto
Saturday, September 12, 2026
spot_img
Homeਨਜ਼ਰੀਆਵਸੀਅਤ

ਵਸੀਅਤ

ਮੇਰੀ ਮੌਤ ‘ਤੇ ਨਾ ਰੋਇਓ, ਮੇਰੀ ਸੋਚ ਨੂੰ ਬਚਾਇਓ ।
ਮੇਰੇ ਲਹੂ ਦਾ ਕੇਸਰ ਰੇਤੇ ‘ਚ ਨਾ ਰਲਾਇਓ ।

ਮੇਰੀ ਵੀ ਜ਼ਿੰਦਗੀ ਕੀ? ਬਸ ਬੂਰ ਸਰਕੜੇ ਦਾ,
ਆਹਾਂ ਦਾ ਸੇਕ ਕਾਫ਼ੀ, ਤੀਲੀ ਬੇਸ਼ੱਕ ਨਾ ਲਾਇਓ।

ਹੋਣਾ ਨਹੀਂ ਮੈ ਚਾਹੁੰਦਾ, ਸੜ ਕੇ ਸੁਆਹ ਇਕੇਰਾਂ,
ਜਦ ਜਦ ਢਲੇਗਾ ਸੂਰਜ, ਕਣ ਕਣ ਮੇਰਾ ਜਲਾਇਓ ।

ਵਲਗਣ ‘ਚ ਕੈਦ ਹੋਣਾ, ਮੇਰੇ ਨਹੀਂ ਮੁਆਫ਼ਕ,
ਯਾਰਾਂ ਦੇ ਵਾਂਗ ਅਰਥੀ ਸੜਕਾਂ ‘ਤੇ ਹੀ ਜਲਾਇਓ ।

ਜੀਵਨ ਤੋਂ ਮੌਤ ਤਾਈਂ, ਆਉਂਦੇ ਬੜੇ ਚੁਰਾਹੇ,
ਜਿਸ ਦਾ ਹੈ ਪੰਧ ਬਿਖੜਾ, ਓਸੇ ਹੀ ਰਾਹ ਲਿਜਾਇਓ ।

ਮੇਰੀ ਮੌਤ ‘ਤੇ ਨਾ ਰੋਇਓ, ਮੇਰੀ ਸੋਚ ਨੂੰ ਬਚਾਇਓ ।
ਮੇਰੇ ਲਹੂ ਦਾ ਕੇਸਰ ਰੇਤੇ ‘ਚ ਨਾ ਰਲਾਇਓ ।

RELATED ARTICLES
POPULAR POSTS