Breaking News
Home / ਹਫ਼ਤਾਵਾਰੀ ਫੇਰੀ / ਰਾਮ ਰਹੀਮ ਦੀਆਂ ਵਧਣਗੀਆਂ ਮੁਸ਼ਕਲਾਂ

ਰਾਮ ਰਹੀਮ ਦੀਆਂ ਵਧਣਗੀਆਂ ਮੁਸ਼ਕਲਾਂ

ਦੋ ਮਾਮਲਿਆਂ ‘ਚ ਪੇਸ਼ਗੀ ਵਾਰੰਟ ਜਾਰੀ
ਚੰਡੀਗੜ੍ਹ : ਡੇਰਾ ਸੱਚਾ ਸੌਦਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਦੀਆਂ ਮੁਸ਼ਕਲਾਂ ਹੋਰ ਵਧਣਗੀਆਂ ਅਤੇ ਉਸ ਨੂੰ ਹੁਣ ਪੰਜਾਬ ਵੀ ਲਿਆਂਦਾ ਜਾ ਸਕਦਾ ਹੈ। ਫਰੀਦਕੋਟ ਅਦਾਲਤ ਨੇ ਇਸ ਸਬੰਧੀ ਪੰਜਾਬ ਪੁਲਿਸ ਦੀ ਐਸ.ਆਈ.ਟੀ. ਨੂੰ ਪੇਸ਼ਗੀ ਵਾਰੰਟ ਦੇ ਦਿੱਤਾ ਹੈ। ਇਹ ਵਾਰੰਟ ਦੋ ਮਾਮਲਿਆਂ ਵਿਚ ਦਿੱਤਾ ਗਿਆ ਹੈ ਅਤੇ ਐਸਆਈਟੀ ਨੂੰ 4 ਮਈ ਤੱਕ ਦਾ ਸਮਾਂ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਰਾਮ ਰਹੀਮ ਖਿਲਾਫ ਸਾਲ 2015 ਵਿਚ ਦਰਜ ਹੋਏ ਦੋ ਮਾਮਲਿਆਂ ਵਿਚ ਵਾਰੰਟ ਜਾਰੀ ਹੋਇਆ ਹੈ। ਇਨ੍ਹਾਂ ਵਿਚੋਂ ਪਹਿਲਾ ਮਾਮਲਾ ਵਿਵਾਦਤ ਪੋਸਟਰ ਲਗਾਉਣ ਦਾ ਹੈ ਅਤੇ ਦੂਜਾ ਮਾਮਲਾ ਬੇਅਦਬੀ ਦਾ ਹੈ। ਇਨ੍ਹਾਂ ਦੋਵਾਂ ਮਾਮਲਿਆਂ ਵਿਚ ਪੁਲਿਸ ਨੇ ਰਾਮ ਰਹੀਮ ਨੂੰ ਮੁੱਖ ਸਾਜਿਸ਼ਕਰਤਾ ਕਰਾਰ ਦਿੱਤਾ ਹੋਇਆ ਹੈ। ਹਾਲਾਂਕਿ ਇਸ ਤੋਂ ਪਹਿਲਾਂ ਵੀ ਰਾਮ ਰਹੀਮ ਖਿਲਾਫ ਬੇਅਦਬੀ ਮਾਮਲਿਆਂ ਸਬੰਧੀ ਪੇਸ਼ਗੀ ਵਾਰੰਟ ਜਾਰੀ ਹੋਇਆ ਸੀ। ਪਰ ਸੁਰੱਖਿਆ ਕਾਰਨਾਂ ਕਰਕੇ ਰਾਮ ਰਹੀਮ ਦੀ ਅਰਜ਼ੀ ‘ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਰੋਕ ਲਗਾ ਦਿੱਤੀ ਸੀ। ਇਸ ਤੋਂ ਬਾਅਦ ਐਸਆਈਟੀ ਨੇ ਰਾਮ ਰਹੀਮ ਕੋਲੋਂ ਰੋਹਤਕ ਦੀ ਸੋਨਾਰੀਆ ਜੇਲ੍ਹ ਵਿਚ ਜਾ ਕੇ ਪੁੱਛਗਿੱਛ ਕੀਤੀ ਸੀ। ਇੱਥੇ ਇਹ ਵੀ ਦੱਸਣਾ ਬਣਦਾ ਹੈ ਕਿ ਰਾਮ ਰਹੀਮ ਜਬਰ ਜਨਾਹ ਦੇ ਮਾਮਲਿਆਂ ‘ਚ ਹਰਿਆਣਾ ਵਿਚ ਪੈਂਦੇ ਰੋਹਤਕ ਦੀ ਸੋਨਾਰੀਆ ਜੇਲ੍ਹ ਵਿਚ ਬੰਦ ਹੈ।

Check Also

ਕਾਂਗਰਸੀ ਆਗੂ ਨੇ ਪ੍ਰਧਾਨ ਮੰਤਰੀ ਦੀਆਂ ਗੱਲਾਂ ਹੁਣ ਹਲਕੀਆਂ ਲੱਗਣ ਦਾ ਕੀਤਾ ਦਾਅਵਾ

ਜੈਪੁਰ : ਕਾਂਗਰਸੀ ਆਗੂ ਪ੍ਰਿਅੰਕਾ ਗਾਂਧੀ ਵਾਡਰਾ ਨੇ ਆਰੋਪ ਲਾਇਆ ਕਿ ਭਾਜਪਾ ਦੇਸ਼ ਵਿੱਚ ਸੰਵਿਧਾਨ …