ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣਾ ਭਾਸ਼ਣ ਬੋਲੇ ਸੋ ਨਿਹਾਲ ਦੇ ਜੈਕਾਰੇ ਨਾਲ ਸ਼ੁਰੂ ਕੀਤਾ। ਉਨ੍ਹਾਂ ਦੇਸ਼ ਵਾਸੀਆਂ ਤੇ ਦੁਨੀਆਂ ਦੇ ਹੋਰਨਾਂ ਮੁਲਕਾਂ ਵਿੱਚ ਰਹਿੰਦੇ ਸਿੱਖਾਂ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਗੁਰੂ ਤੇਗ ਬਹਾਦਰ ਜੀ ਦੀ ਕੁਰਬਾਨੀ ਨੇ ਭਾਰਤ ਦੀਆਂ ਕਈ ਪੀੜ੍ਹੀਆਂ ਨੂੰ ਆਪਣੇ ਸੱਭਿਆਚਾਰ ਦੀ ਇੱਜ਼ਤ, ਮਾਣ-ਸਨਮਾਨ ਦੀ ਰਾਖੀ ਲਈ ਜਿਊਣ ਅਤੇ ਮਰਨ ਦੀ ਪ੍ਰੇਰਨਾ ਦਿੱਤੀ ਹੈ। ਗੁਰੂਆਂ ਦੇ ਗਿਆਨ ਨਾਲ ਮੁਲਕ ਦਾ ਹਰ ਕੋਨਾ ਰੌਸ਼ਨ ਹੈ। ਉਨ੍ਹਾਂ ਨੂੰ ਖੁਸ਼ੀ ਹੈ ਕਿ ਭਾਰਤ ਗੁਰੂਆਂ ਵੱਲੋਂ ਦਿਖਾਈ ਰਾਹ ‘ਤੇ ਚਲ ਰਿਹਾ ਹੈ। ਉਨ੍ਹਾਂ ਕਿਹਾ ਕਿ ਔਰੰਗਜ਼ੇਬ ਸਾਡੇ ਵਿਸ਼ਵਾਸ ਨੂੰ ਢਾਹ ਨਹੀਂ ਸਕਿਆ। ਨਵੀਂ ਸੋਚ, ਲਗਾਤਾਰ ਸਖ਼ਤ ਮਿਹਨਤ ਅਤੇ ਸੌ ਫੀਸਦੀ ਸਮਰਪਣ ਅੱਜ ਵੀ ਸਿੱਖ ਸਮਾਜ ਦੀ ਪਛਾਣ ਹੈ।
ਉਨ੍ਹਾਂ ਕਿਹਾ ਕਿ ਸਾਨੂੰ ਇਕ ਅਜਿਹਾ ਭਾਰਤ ਬਣਾਉਣਾ ਹੈ ਜਿਸ ਦੀ ਤਾਕਤ ਪੂਰੀ ਦੁਨੀਆ ਦੇਖੇ, ਜੋ ਵਿਸ਼ਵ ਨੂੰ ਨਵੀਂਆਂ ਬੁਲੰਦੀਆਂ ‘ਤੇ ਲੈ ਕੇ ਜਾਏ। ਭਾਰਤ ਕਿਸੇ ਸਮਾਜ ਅਤੇ ਮੁਲਕ ਲਈ ਖ਼ਤਰਾ ਨਹੀਂ ਹੈ। ਅੱਜ ਵੀ ਅਸੀਂ ਪੂਰੀ ਦੁਨੀਆਂ ਦੀ ਭਲਾਈ ਬਾਰੇ ਸੋਚਦੇ ਹਾਂ। ਸਾਡੀ ਸਰਕਾਰ ਸਿੱਖ ਰਵਾਇਤ ਨਾਲ ਜੁੜੀਆਂ ਧਾਰਮਿਕ ਥਾਵਾਂ ਨੂੰ ਜੋੜਨ ਲਈ ਲਗਾਤਾਰ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਭਾਰਤ ਭੂਮੀ ਸਿਰਫ ਇਕ ਮੁਲਕ ਹੀ ਨਹੀਂ ਸਗੋਂ ਇਹ ਸਾਡੀ ਮਹਾਨ ਵਿਰਾਸਤ ਅਤੇ ਰਵਾਇਤ ਹੈ। ਉਨ੍ਹਾਂ ਕਿਹਾ ਕਿ ਇਥੇ ਸ਼ਬਦ ਸੁਣ ਕੇ ਉਨ੍ਹਾਂ ਨੂੰ ਬਹੁਤ ਸਕੂਨ ਮਿਲਿਆ ਹੈ। ਉਨ੍ਹਾਂ ਕਿਹਾ ਕਿ ਅਸੀਂ ਮਿਲ ਕੇ ਮੁਲਕ ਨੂੰ ਵਿਕਾਸ ਦੇ ਸਿਖਰ ‘ਤੇ ਲੈ ਕੇ ਜਾਵਾਂਗੇ। ਉਨ੍ਹਾਂ ਲੋਕਾਂ ਨੂੰ ਮੁਲਕ ਲਈ ਸਮਰਪਿਤ ਹੋਣ ਤੇ ਮੁਲਕ ਨੂੰ ਬੁਲੰਦੀਆਂ ‘ਤੇ ਲਿਜਾਣ ਲਈ ਮਿਲ ਕੇ ਕੰਮ ਕਰਨ ਦਾ ਸੁਨੇਹਾ ਦਿੱਾਤਭ