ਚੰਡੀਗੜ੍ਹ : ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਪ੍ਰਕਾਸ਼ ਪੁਰਬ ਦੇਸ਼ ਅਤੇ ਵਿਦੇਸ਼ਾਂ ਵਿਚ ਬੜੇ ਹੀ ਉਤਸ਼ਾਹ ਅਤੇ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਗੁਰਦੁਆਰਾ ਸਾਹਿਬਾਨਾਂ ‘ਚ ਮੱਥਾ ਟੇਕਿਆ ਅਤੇ ਗੁਰੂ ਸਾਹਿਬ ਕੋਲੋਂ ਅਸ਼ੀਰਵਾਦ ਵੀ ਲਿਆ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਮੌਕੇ ਜ਼ੀਰਕਪੁਰ ਦੇ ਗੁਰਦੁਆਰਾ ਨਾਭਾ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਇਸ ਮੌਕੇ ਭਗਵੰਤ ਮਾਨ ਨੇ ਕਿਹਾ ਕਿ ਮਨੁੱਖੀ ਏਕਤਾ ਅਤੇ ਭਾਈਚਾਰੇ ਦੀ ਅਦੁੱਤੀ ਮਿਸਾਲ ਕਾਇਮ ਕਰਨ ਵਾਲੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅਸੀਂ ਉਨ੍ਹਾਂ ਨੂੰ ਕੋਟਿਨ ਕੋਟਿ ਪ੍ਰਣਾਮ ਕਰਦੇ ਹਾਂ। ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਗੁਰੂ ਸਾਹਿਬ ਜੀ ਦੇ ਦਰਸਾਏ ਸਰਬ ਧਰਮ ਸਨਮਾਨ ਤੇ ਸਾਂਝੀਵਾਲਤਾ ਦੇ ਮਾਰਗ ‘ਤੇ ਚੱਲਣ ਦਾ ਪ੍ਰਣ ਕਰਨਾ ਚਾਹੀਦਾ ਹੈ।
Check Also
ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਰਾਜਪਾਲ ਗੁਲਾਬ ਚੰਦ ਕਟਾਰੀਆ
ਧਰਮ ਬਚਾਓ ਯਾਤਰਾ ਵਿਚ ਸ਼ਾਮਲ ਹੋਏ ਰਾਜਪਾਲ ਸ੍ਰੀ ਆਨੰਦਪੁਰ ਸਾਹਿਬ/ਬਿਊਰੋ ਨਿਊਜ਼ ਪੰਜਾਬ ਦੇ ਰਾਜਪਾਲ ਗੁਲਾਬ …