ਚੰਡੀਗੜ੍ਹ : ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਅਤੇ ਪ੍ਰੇਮ ਸਿੰਘ ਭੰਗੂ ਨੇ ਅਸ਼ੀਸ਼ ਮਿਸ਼ਰਾ ਦੀ ਜ਼ਮਾਨਤ ਰੱਦ ਕਰਨ ਦੇ ਸੁਪਰੀਮ ਕੋਰਟ ਦੇ ਫ਼ੈਸਲੇ ਦੀ ਸ਼ਲਾਘਾ ਕੀਤੀ ਹੈ। ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਨੇ ਸੰਯੁਕਤ ਕਿਸਾਨ ਮੋਰਚਾ ਦੇ ਸਟੈਂਡ ਨੂੰ ਸਹੀ ਸਾਬਤ ਕੀਤਾ ਹੈ। ਉਨ੍ਹਾਂ ਉੱਤਰ ਪ੍ਰਦੇਸ਼ ਸਰਕਾਰ ਅਤੇ ਪੁਲੀਸ ਤੋਂ ਮੰਗ ਕੀਤੀ ਕਿ ਸੁਪਰੀਮ ਕੋਰਟ ਦੇ ਹੁਕਮਾਂ ਦੀ ਭਾਵਨਾ ਨੂੰ ਦੇਖਦੇ ਹੋਏ ਕੇਸ ਦੇ ਗਵਾਹਾਂ ਨੂੰ ਪੂਰੀ ਸੁਰੱਖਿਆ ਦਿੱਤੀ ਜਾਵੇ, ਕੇਸ ਦੇ ਸਬੂਤਾਂ ਨਾਲ ਛੇੜਛਾੜ ਨਾ ਕੀਤੀ ਜਾਵੇ ਅਤੇ ਨਿਰਪੱਖ ਸੁਣਵਾਈ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਸ ਕੇਸ ਵਿੱਚ ਗ੍ਰਿਫ਼ਤਾਰ ਕਿਸਾਨਾਂ ਨੂੰ ਰਿਹਾਅ ਕੀਤਾ ਜਾਵੇ।
Check Also
‘ਡੰਕੀ ਰੂਟ’ ਮਾਮਲੇ ਵਿਚ ਈਡੀ ਵਲੋਂ ਪੰਜਾਬ ਅਤੇ ਹਰਿਆਣਾ ਵਿਚ ਨਵੇਂ ਸਿਰਿਓਂ ਜਾਂਚ ਸ਼ੁਰੂ
ਈਡੀ ਨੇ ਪਹਿਲਾਂ ਵੀ ਦੋ ਦਿਨ ਕੀਤੀ ਸੀ ਜਾਂਚ ਜਲੰਧਰ/ਬਿਊਰੋ ਨਿਊਜ਼ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ …