ਟੋਰਾਂਟੋ : ਗੁਰਦਵਾਰਾ ਬਾਬਾ ਬੁੱਢਾ ਜੀ ਹਮਿਲਟਨ ਸਾਹਿਬ ਵਿਖੇ ਖ਼ਾਲਸਾ ਸਾਜਨਾ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ।
ਪ੍ਰੋਗਰਾਮਾਂ ਦੀ ਸ਼ੁਰੂਆਤ ਵੇਲੇ ਸੰਗਤਾਂ ਵਲੋਂ ਪੰਜ ਪਿਆਰਿਆਂ ਦੀ ਅਗਵਾਈ ‘ਚ ਸ੍ਰੀ ਨਿਸ਼ਾਨ ਸਾਹਿਬ ਉਪਰ ਨਵਾਂ ਚੋਲਾ ਸਾਹਿਬ ਚੜ੍ਹਾਉਣ ਦੀ ਸੇਵਾ ਕੀਤੀ ਗਈ। ਉਪਰੰਤ ਵਿਸ਼ਾਲ ਧਾਰਮਿਕ ਦੀਵਾਨ ਸਜਾਇਆ ਗਿਆ, ਜਿਸ ਦੌਰਾਨ ਵੱਖ-ਵੱਖ ਰਾਗੀ ਜਥਿਆਂ ਨੇ ਗੁਰੂ ਇਤਿਹਾਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ। ਸਿੱਖ ਸੰਗਤਾਂ ਨੇ ਲਗਾਤਾਰ ਇਸ ਗੁਰੂ ਘਰ ਵਿੱਚ ਬੜੀ ਸ਼ਰਧਾ ਅਤੇ ਨਿਮਰਤਾ ਨਾਲ ਸੇਵਾ ਕਰਕੇ ਆਪਣਾ ਜੀਵਨ ਸਫਲਾ ਕਰਕੇ ਗੁਰੂ ਘਰ ਦੀਆਂ ਬਖਸ਼ਿਸ਼ਾਂ ਪ੍ਰਾਪਤ ਕੀਤੀਆਂ। ਜਿਹਨਾਂ ਨੂੰ ਗੁਰਦਵਾਰਾ ਕਮੇਟੀ ਵਲੋਂ ਕਮਿਉਨਟੀ ਅਵਾਰਡ ਦੇ ਕੇ ਸਨਮਾਨਤ ਕੀਤਾ ਗਿਆ।
ਗੁਰਦਵਾਰਾ ਬਾਬਾ ਬੁੱਢਾ ਜੀ ਹਮਿਲਟਨ ਸਾਹਿਬ ‘ਚ ਉਤਸ਼ਾਹ ਨਾਲ ਮਨਾਇਆ ਖ਼ਾਲਸਾ ਸਾਜਨਾ ਦਿਵਸ
RELATED ARTICLES

