Breaking News
Home / ਪੰਜਾਬ / ਡਿਊਟੀ ਦੌਰਾਨ ਸ਼ਹੀਦ ਹੋਣ ਵਾਲੇ ਪੰਜਾਬ ਪੁਲਿਸ ਦੇ ਜਵਾਨਾਂ ਦੇ ਪਰਿਵਾਰਾਂ ਸਰਕਾਰ ਦੇਵੇਗੀ 1 ਕਰੋੜ ਦੀ ਰਾਸ਼ੀ

ਡਿਊਟੀ ਦੌਰਾਨ ਸ਼ਹੀਦ ਹੋਣ ਵਾਲੇ ਪੰਜਾਬ ਪੁਲਿਸ ਦੇ ਜਵਾਨਾਂ ਦੇ ਪਰਿਵਾਰਾਂ ਸਰਕਾਰ ਦੇਵੇਗੀ 1 ਕਰੋੜ ਦੀ ਰਾਸ਼ੀ

ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਪੁਲਿਸ ‘ਚ ਡਿਊਟੀ ਦੌਰਾਨ ਸ਼ਹੀਦ ਹੋਣ ਵਾਲੇ ਜਵਾਨਾਂ ਦੇ ਪਰਿਵਾਰਾਂ ਨੂੰ 1 ਕਰੋੜ ਰੁਪਏ ਦੇਣ ਤੇ ਪੁਲਿਸ ਭਲਾਈ (ਵੈਲਫੇਅਰ) ਫੰਡ 10 ਕਰੋੜ ਤੋਂ ਵਧਾ ਕੇ 15 ਕਰੋੜ ਕਰਨ ਦਾ ਐਲਾਨ ਕੀਤਾ ਹੈ।
ਇਸ ਸੰਬੰਧੀ ਪੁਲਿਸ ਮੁਖੀ ਡੀ.ਜੀ.ਪੀ.ਵੀ.ਕੇ.ਭਾਵਰਾ ਨੇ ਸੋਸ਼ਲ ਮੀਡੀਆ ਰਾਹੀਂ ਦੱਸਿਆ ਕਿ ਡਿਜੀਟਲ ਪਲੇਟਫਾਰਮ ‘ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੁਲਿਸ ਅਫ਼ਸਰਾਂ ਤੇ ਮੁਲਾਜ਼ਮਾਂ ਨਾਲ ਗੱਲ ਕੀਤੀ ਹੈ। ਡੀ.ਜੀ.ਪੀ.ਨੇ ਦੱਸਿਆ ਕਿ ਪੰਜਾਬ ‘ਚ 933 ਥਾਵਾਂ ‘ਤੇ 23 ਹਜ਼ਾਰ ਦੇ ਕਰੀਬ ਪੁਲਿਸ ਅਫ਼ਸਰਾਂ ਤੇ ਮੁਲਾਜ਼ਮਾਂ ਨੇ ਇਸ ‘ਚ ਹਿੱਸਾ ਲਿਆ। ਡੀ.ਜੀ.ਪੀ. ਨੇ ਕਿਹਾ ਕਿ ਭਗਵੰਤ ਮਾਨ ਨੇ ਪੁਲਿਸ ਅਫ਼ਸਰਾਂ ਤੇ ਮੁਲਾਜ਼ਮਾਂ ਨੂੰ ਇਮਾਨਦਾਰੀ ਨਾਲ ਕੰਮ ਕਰਨ ਨੂੰ ਕਿਹਾ ਹੈ ਤੇ ਮੁੱਖ ਮੰਤਰੀ ਨੇ ਸਪਸ਼ਟ ਕੀਤਾ ਹੈ ਕਿ ਪੁਲਿਸ ਦੇ ਕੰਮ ‘ਚ ਕੋਈ ਵੀ ਦਖਲਅੰਦਾਜ਼ੀ ਨਹੀਂ ਹੋਵੇਗੀ। ਇਸ ਤੋਂ ਇਲਾਵਾ ਪੰਜਾਬ ਸਰਕਾਰ ਵਲੋਂ ਪੁਲਿਸ ਵਿਭਾਗ ਦੇ ਅਫਸਰਾਂ ਤੇ ਮੁਲਾਜ਼ਮਾਂ ਨੂੰ ਬਰਾਬਰ ਇਜ਼ਤ ਦਿੱਤੀ ਜਾਵੇਗੀ। ਡੀ.ਜੀ.ਪੀ. ਨੇ ਦੱਸਿਆ ਕਿ ਮੁੱਖ ਮੰਤਰੀ ਨੇ ਪੰਜਾਬ ‘ਚ ਗੈਂਗਸਟਰਵਾਦ, ਨਸ਼ਾ, ਅੱਤਵਾਦ, ਨਾਜਾਇਜ਼ ਮਾਈਨਿੰਗ ਤੇ ਭ੍ਰਿਸ਼ਟਾਚਾਰ ਨੂੰ ਪਹਿਲ ਦੇ ਆਧਾਰ ‘ਤੇ ਖ਼ਤਮ ਕਰਨ ਨੂੰ ਕਿਹਾ ਹੈ।

 

Check Also

ਮਜੀਠੀਆ ਦੀ ਸੁਰੱਖਿਆ ਘਟਾਈ, ਵਾਪਸ ਨਹੀਂ ਲਈ ਗਈ

ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਦਾ ਬਿਆਨ ਆਇਆ ਸਾਹਮਣੇ ਚੰਡੀਗੜ੍ਹ/ਬਿਊਰੋ ਨਿਊਜ਼ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ …