ਜਲੰਧਰ/ਬਿਊਰੋ ਨਿਊਜ਼ : ਦਿੱਲੀ ਵਿੱਚ ‘ਆਪ’ ਦੇ ਸਾਬਕਾ ਆਗੂ ਕੁਮਾਰ ਵਿਸ਼ਵਾਸ ਤੇ ਕਾਂਗਰਸ ਦੇ ਬੁਲਾਰੇ ਅਲਕਾ ਲਾਂਬਾ ਦੇ ਘਰ ਅੱਗੇ ਪੰਜਾਬ ਪੁਲਿਸ ਵੱਲੋਂ ਦਿੱਤੀ ਗਈ ਦਸਤਕ ‘ਤੇ ਕਾਂਗਰਸ ਆਗੂ ਸੁਖਪਾਲ ਖਹਿਰਾ ਨੇ ਵੀ ਆਪਣਾ ਵਿਰੋਧ ਦਰਜ ਕੀਤਾ ਹੈ। ਖਹਿਰਾ ਨੇ ਟਵੀਟ ਕਰਦਿਆਂ ਭਗਵੰਤ ਮਾਨ ਨੂੰ ਅਪੀਲ ਕੀਤੀ ਕਿ ਸਿਆਸੀ ਮਸਲੇ ਸੈੱਟ ਕਰਨ ਲਈ ਪੰਜਾਬ ਪੁਲਿਸ ਦੀ ਵਰਤੋਂ ਨਾ ਕੀਤੀ ਜਾਵੇ। ਇਸੇ ਦੌਰਾਨ ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਹਿਟਲਰ ਦੀਆਂ ਫੌਜਾਂ ਵਿੱਚ ਕਮਾਂਡਰ ਰਹੇ ਹਿਮਲਰ ਦਾ ਹਵਾਲਾ ਦਿੰਦਿਆਂ ਕਿਹਾ ਕਿ, ‘ਹਿਮਲਰ ਇਨ ਐਕਸ਼ਨ’। ਇਸੇ ਤਰ੍ਹਾਂ ਭਾਜਪਾ ਆਗੂ ਮਨੋਰੰਜਨ ਕਾਲੀਆ ਨੇ ਵੀ ਪ੍ਰੈੱਸ ਬਿਆਨ ਵਿੱਚ ਕਿਹਾ ਹੈ ਕਿ ਕੀ ਪੰਜਾਬ ਉੱਤੇ ‘ਆਪ’ ਦੇ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਰਾਜ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਬਦਲਾਖੋਰੀ ਦੀ ਭਾਵਨਾ ਹੈ।