-12.1 C
Toronto
Thursday, January 29, 2026
spot_img
Homeਪੰਜਾਬਸੁਨੀਲ ਜਾਖੜ ਕਾਂਗਰਸ ਹਾਈਕਮਾਨ ਅੱਗੇ ਨਹੀਂ ਝੁਕਣਗੇ

ਸੁਨੀਲ ਜਾਖੜ ਕਾਂਗਰਸ ਹਾਈਕਮਾਨ ਅੱਗੇ ਨਹੀਂ ਝੁਕਣਗੇ

ਕਿਹਾ : ਇਕ ਮਹਿਲਾ ਕਾਂਗਰਸ ਆਗੂ ਦੇ ਦਬਾਅ ਹੇਠ ਜਾਰੀ ਹੋਇਆ ਸੀ ਨੋਟਿਸ
ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਉਹ ਕਾਂਗਰਸ ਹਾਈਕਮਾਨ ਦੇ ਅੱਗੇ ਨਹੀਂ ਝੁਕਣਗੇ। ਦੱਸਣਾ ਬਣਦਾ ਹੈ ਕਿ ਕਾਂਗਰਸ ਹਾਈਕਮਾਨ ਨੇ ਸੁਨੀਲ ਜਾਖੜ ਨੂੰ ਨੋਟਿਸ ਜਾਰੀ ਕੀਤਾ ਸੀ ਅਤੇ ਜਾਖੜ ਨੇ ਇਸ ਨੋਟਿਸ ਦਾ ਅਜੇ ਤੱਕ ਜਵਾਬ ਨਹੀਂ ਦਿੱਤਾ। ਜਾਖੜ ਨੇ ਹੁਣ ਇਸ ਸਬੰਧ ਵਿਚ ਸ਼ੋਸ਼ਲ ਮੀਡੀਆ ‘ਤੇ ਇਕ ਖਬਰ ਸ਼ੇਅਰ ਕੀਤੀ ਹੈ, ਜਿਸ ਵਿਚ ਜਾਖੜ ਦੇ ਹਵਾਲੇ ਨਾਲ ਪੂਰੀ ਗੱਲ ਨੂੰ ਜ਼ਾਹਰ ਕੀਤਾ ਗਿਆ ਹੈ। ਇਸ ਵਿਚ ਸਪੱਸ਼ਟ ਹੈ ਕਿ ਇਕ ਮਹਿਲਾ ਕਾਂਗਰਸ ਆਗੂ ਦੇ ਦਬਾਅ ਵਿਚ ਜਾਖੜ ਨੂੰ ਨੋਟਿਸ ਭੇਜਿਆ ਗਿਆ। ਇਸ ਲਈ ਅੰਬਿਕਾ ਸੋਨੀ ਨੂੰ ਜ਼ਿੰਮੇਵਾਰ ਦੱਸਿਆ ਜਾ ਰਿਹਾ ਹੈ।
ਜ਼ਿਕਰਯੋਗ ਹੈ ਕਿ ਸੁਨੀਲ ਜਾਖੜ ‘ਤੇ ਆਰੋਪ ਲੱਗੇ ਸਨ ਕਿ ਉਨ੍ਹਾਂ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਬਾਰੇ ਇਤਰਾਜ਼ਯੋਗ ਟਿੱਪਣੀ ਕੀਤੀ ਸੀ। ਹਾਲਾਂਕਿ ਜਾਖੜ ਇਸ ਗੱਲ ਤੋਂ ਨਰਾਜ਼ ਹਨ ਕਿ ਹਾਈਕਮਾਨ ਨੂੰ ਪਹਿਲਾਂ ਗੱਲ ਕਰਨੀ ਚਾਹੀਦੀ ਸੀ, ਪਰ ਉਨ੍ਹਾਂ ਸਿੱਧੇ ਹੀ ਨੋਟਿਸ ਜਾਰੀ ਕਰ ਦਿੱਤਾ।
ਜਾਖੜ ਦਾ ਤਰਕ ਹੈ ਕਿ ਉਹ ਚੰਗੇ-ਮਾੜੇ ਸਮੇਂ ਵਿਚ ਵੀ ਕਾਂਗਰਸ ਪਾਰਟੀ ਦੇ ਨਾਲ ਰਹੇ ਹਨ ਅਤੇ ਪਾਰਟੀ ਨੇ ਉਨ੍ਹਾਂ ਆਗੂਆਂ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ, ਜਿਨ੍ਹਾਂ ਨੇ ਚੋਣਾਂ ਵਿਚ ਪਾਰਟੀ ਨੂੰ ਨੁਕਸਾਨ ਪਹੁੰਚਾਇਆ।
ਜ਼ਿਕਰਯੋਗ ਹੈ ਕਿ ਕਾਂਗਰਸ ਪਾਰਟੀ ਦੀ ਅਨੁਸ਼ਾਸਨੀ ਕਮੇਟੀ ਨੇ ਹਫਤਾ ਕੁ ਪਹਿਲਾਂ ਸੁਨੀਲ ਜਾਖੜ ਨੂੰ ਨੋਟਿਸ ਜਾਰੀ ਕਰਕੇ ਸੋਮਵਾਰ ਤੱਕ ਜਵਾਬ ਮੰਗਿਆ ਸੀ।
ਸਮਾਂ ਬੀਤਣ ਮਗਰੋਂ ਵੀ ਜਾਖੜ ਨੇ ਕੋਈ ਜਵਾਬ ਨਹੀਂ ਦਿੱਤਾ। ਚਰਚੇ ਉਦੋਂ ਹੀ ਛਿੜ ਪਏ ਸਨ ਜਦੋਂ ਇਹ ਨੋਟਿਸ ਜਾਰੀ ਹੋਇਆ ਸੀ ਕਿਉਂਕਿ ਹਾਈਕਮਾਨ ਨੇ ਉਨ੍ਹਾਂ ਆਗੂਆਂ ਖਿਲਾਫ ਹਾਲੇ ਤੱਕ ਕੋਈ ਕਾਰਵਾਈ ਨਹੀਂ ਕੀਤੀ ਹੈ ਜਿਨ੍ਹਾਂ ਨੇ ਸ਼ਰੇਆਮ ਪਾਰਟੀ ਦਾ ਚੋਣਾਂ ਵਿਚ ਅਨੁਸ਼ਾਸਨ ਭੰਗ ਕੀਤਾ ਅਤੇ ਪਾਰਟੀ ਉਮੀਦਵਾਰਾਂ ਨੂੰ ਢਾਹ ਲਾਈ ਹੈ। ਜਾਖੜ ਨੇ ਸਰਗਰਮ ਸਿਆਸਤ ਤੋਂ ਲਾਂਭੇ ਹੋਣ ਦਾ ਪਹਿਲਾਂ ਹੀ ਐਲਾਨ ਕੀਤਾ ਹੋਇਆ ਹੈ, ਪਰ ਫਿਰ ਵੀ ਲੋਕ ਉਨ੍ਹਾਂ ਦੇ ਨਵੇਂ ਸਿਆਸੀ ਕਦਮਾਂ ਨੂੰ ਲੈ ਕੇ ਕਿਆਸ ਲਗਾ ਰਹੇ ਹਨ।

 

RELATED ARTICLES
POPULAR POSTS