Breaking News
Home / ਪੰਜਾਬ / ਸ੍ਰੀ ਦਰਬਾਰ ਸਾਹਿਬ ਵਿਖੇ ਪਹੁੰਚਿਆ ਅਮਰੀਕੀ ਡੈਲੀਗੇਸ਼ਨ

ਸ੍ਰੀ ਦਰਬਾਰ ਸਾਹਿਬ ਵਿਖੇ ਪਹੁੰਚਿਆ ਅਮਰੀਕੀ ਡੈਲੀਗੇਸ਼ਨ

ਕਿਹਾ : ਅਮਰੀਕਾ ਦੀ ਤਰੱਕੀ ’ਚ ਸਿੱਖਾਂ ਦਾ ਅਹਿਮ ਯੋਗਦਾਨ
ਅੰਮਿ੍ਰਤਸਰ/ਬਿਊਰੋ ਨਿਊਜ਼
ਅਮਰੀਕਾ ਦੇ 18 ਮੈਂਬਰੀ ਹਾਈ ਪਾਵਰ ਡੈਲੀਗੇਸ਼ਨ ਨੇ ਅੱਜ ਸ਼ੁੱਕਰਵਾਰ ਨੂੰ ਸ੍ਰੀ ਦਰਬਾਰ ਸਾਹਿਬ ਅੰਮਿ੍ਰਤਸਰ ਵਿਖੇ ਮੱਥਾ ਟੇਕਿਆ ਅਤੇ ਗੁਰੂ ਸਾਹਿਬ ਦਾ ਅਸ਼ੀਰਵਾਦ ਲਿਆ। ਇਸ ਤੋਂ ਪਹਿਲਾਂ ਅਮਰੀਕੀ ਡੈਲੀਗੇਸ਼ਨ ਦਾ ਅੰਮਿ੍ਰਤਸਰ ਦੇ ਹਵਾਈ ਅੱਡੇ ’ਤੇ ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਵਿਧਾਇਕਾ ਬਲਜਿੰਦਰ ਕੌਰ ਨੇ ਸਵਾਗਤ ਕੀਤਾ। ਡੈਲੀਗੇਸ਼ਨ ਦੀ ਅਗਵਾਈ ਕਰ ਰਹੇ ਅਮਰੀਕੀ ਸੀਨੇਟਰ ਕੋਰੀ ਬੁੱਕਰ ਨੇ ਪਿਛਲੇ ਦਿਨੀਂ ਅਮਰੀਕਾ ਵਿਚ ਸਿੱਖ ਵਿਅਕਤੀਆਂ ’ਤੇ ਹੋਏ ਨਸਲੀ ਹਮਲਿਆਂ ਦੀ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਅਮਰੀਕਾ ਦੀ ਤਰੱਕੀ ਵਿਚ ਸਿੱਖ ਭਾਈਚਾਰੇ ਦਾ ਅਹਿਮ ਯੋਗਦਾਨ ਰਿਹਾ ਹੈ। ਡੈਲੀਗੇਸ਼ਨ ਦੇ ਸਾਰੇ ਮੈਂਬਰ ਪੰਜਾਬੀ ਪਹਿਰਾਵੇ ਵਿਚ ਸ੍ਰੀ ਦਰਬਾਰ ਸਾਹਿਬ ਪਹੁੰਚੇ। ਸ਼ੋ੍ਰਮਣੀ ਕਮੇਟੀ ਵਲੋਂ ਇਸ ਡੈਲੀਗੇਸ਼ਨ ਦਾ ਸਵਾਗਤ ਵੀ ਕੀਤਾ ਗਿਆ। ਇਸ ਮੌਕੇ ਕੋਰੀ ਬੁੱਕਰ ਅਤੇ ਡੈਲੀਗੇਸ਼ਨ ਦੇ ਹੋਰ ਮੈਂਬਰਾਂ ਨੇ ਗੁਰੂਘਰ ਦੀ ਮਰਿਆਦਾ ਅਤੇ ਇਤਿਹਾਸ ਸਬੰਧੀ ਜਾਣਕਾਰੀ ਵੀ ਹਾਸਲ ਕੀਤੀ।

 

Check Also

ਸ੍ਰੀ ਅਕਾਲ ਤਖਤ ਸਾਹਿਬ ’ਤੇ ਦੋ ਦਸੰਬਰ ਨੂੰ ਹੋਣ ਵਾਲੀ ਇਕੱਤਰਤਾ ਤੋਂ ਪਹਿਲਾਂ ਬੋਲੇ ਐਡਵੋਕੇਟ ਧਾਮੀ

ਕਿਹਾ : ਫੈਸਲੇ ਤੋਂ ਪਹਿਲਾਂ ਸਿੰਘ ਸਾਹਿਬਾਨਾਂ ਨੂੰ ਨਾ ਦਿੱਤੀਆਂ ਜਾਣ ਨਸੀਹਤਾਂ ਅੰਮਿ੍ਰਤਸਰ/ਬਿਊਰੋ ਨਿਊਜ਼ : …