22.6 C
Toronto
Saturday, June 20, 2026
spot_img
Homeਪੰਜਾਬਕੁਲਤਾਰ ਸਿੰਘ ਸੰਧਵਾਂ ਤੇ ਪ੍ਰਤਾਪ ਸਿੰਘ ਬਾਜਵਾ ਵਿਚਾਲੇ ਹੋਈ ਮੁਲਾਕਾਤ

ਕੁਲਤਾਰ ਸਿੰਘ ਸੰਧਵਾਂ ਤੇ ਪ੍ਰਤਾਪ ਸਿੰਘ ਬਾਜਵਾ ਵਿਚਾਲੇ ਹੋਈ ਮੁਲਾਕਾਤ

ਸੰਧਵਾਂ ਵੱਲੋਂ ਵਿਧਾਨ ਸਭਾ ਦੇ ਇਜਲਾਸ ਦੌਰਾਨ ਸਾਰਿਆਂ ਨੂੰ ਢੁਕਵਾਂ ਸਮਾਂ ਦੇਣ ਦਾ ਭਰੋਸਾ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿਖੇ ਆਪਣੇ ਚੈਂਬਰ ਵਿੱਚ ਹੀ ਬੈਠ ਕੇ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸੀ ਵਿਧਾਇਕ ਪ੍ਰਤਾਪ ਸਿੰਘ ਬਾਜਵਾ ਨਾਲ ਮੁਲਾਕਾਤ ਕੀਤੀ। ਸੰਧਵਾਂ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਸੱਤਾ ਧਿਰ ਦੇ ਨਾਲ-ਨਾਲ ਵਿਰੋਧੀ ਧਿਰ ਦੇ ਮੈਂਬਰਾਂ ਨੂੰ ਵੀ ਲੋਕ ਹਿੱਤ ਸਬੰਧੀ ਮੁੱਦਿਆਂ ਨੂੰ ਉਠਾਉਣ ਲਈ ਨਿਰਪੱਖ ਅਤੇ ਢੁਕਵੇਂ ਮੌਕੇ ਪ੍ਰਦਾਨ ਕੀਤੇ ਜਾਣਗੇ। ਇਸ ਮੀਟਿੰਗ ਦੌਰਾਨ ਸਪੀਕਰ ਸੰਧਵਾਂ ਨੇ ਕਿਹਾ ਕਿ ਲੋਕਤੰਤਰ ਵਿੱਚ ਵਿਰੋਧੀ ਧਿਰ ਦੀ ਭੂਮਿਕਾ ਬੇਹੱਦ ਅਹਿਮ ਹੁੰਦੀ ਹੈ। ਉਨ੍ਹਾਂ ਉਮੀਦ ਪ੍ਰਗਟਾਈ ਕਿ ਵਿਰੋਧੀ ਧਿਰ ਦੇ ਨੇਤਾ ਅਤੇ ਉਨ੍ਹਾਂ ਦੀ ਪਾਰਟੀ ਵਡੇਰੇ ਜਨਤਕ ਹਿੱਤਾਂ ਵਿੱਚ ਜਨਤਾ ਨਾਲ ਸਬੰਧਤ ਮੁੱਦਿਆਂ ’ਤੇ ਉਸਾਰੂ ਬਹਿਸ ਕਰਵਾਉਣ ਅਤੇ ਇਜਲਾਸ ਨੂੰ ਸਫ਼ਲਤਾਪੂਰਵਕ ਚਲਾਉਣ ਵਿੱਚ ਸਮਰਥਨ ਦੇਵੇਗੀ। ਇਸੇ ਦੌਰਾਨ ਵਿਰੋਧੀ ਧਿਰ ਦੇ ਨੇਤਾ ਨੇ ਵੀ ਸਪੀਕਰ ਸੰਧਵਾਂ ਨੂੰ ਭਰੋਸਾ ਦਿੱਤਾ ਕਿ ਉਹ ਸਦਨ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਪੂਰਨ ਸਹਿਯੋਗ ਦੇਣਗੇ। ਇਸ ਮੌਕੇ ਵਿਰੋਧੀ ਧਿਰ ਦੇ ਡਿਪਟੀ ਆਗੂ ਡਾ. ਰਾਜ ਕੁਮਾਰ ਚੱਬੇਵਾਲ ਅਤੇ ਪੰਜਾਬ ਵਿਧਾਨ ਸਭਾ ਦੇ ਸਕੱਤਰ ਸੁਰਿੰਦਰਪਾਲ ਸਿੰਘ ਵੀ ਹਾਜ਼ਰ ਸਨ।

RELATED ARTICLES
POPULAR POSTS