9 C
Toronto
Monday, October 27, 2025
spot_img
Homeਪੰਜਾਬਪੰਜਾਬ ਦੇ ਕੈਬਨਿਟ ਮੰਤਰੀ ਜਿੰਪਾ ਵਿਵਾਦਾਂ ’ਚ ਘਿਰੇ

ਪੰਜਾਬ ਦੇ ਕੈਬਨਿਟ ਮੰਤਰੀ ਜਿੰਪਾ ਵਿਵਾਦਾਂ ’ਚ ਘਿਰੇ

ਰੈਵੇਨਿਊ ਅਫਸਰਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਭੇਜੀ ਸ਼ਿਕਾਇਤ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਵਿਚ ਰੈਵੇਨਿਊ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਅੱਜ ਕੱਲ੍ਹ ਵਿਵਾਦਾਂ ਵਿਚ ਘਿਰ ਗਏ ਹਨ। ਰੈਵੇਨਿਊ ਅਫਸਰਾਂ ਨੇ ਮੰਤਰੀ ਖਿਲਾਫ ਮੋਰਚਾ ਵੀ ਖੋਲ੍ਹ ਦਿੱਤਾ ਹੈ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸ਼ਿਕਾਇਤ ਵੀ ਭੇਜ ਦਿੱਤੀ ਹੈ। ਸ਼ਿਕਾਇਤ ਵਿਚ ਮੰਤਰੀ ਦੇ ਵਿਵਹਾਰ ਜਿਹੀਆਂ ਘਟਨਾਵਾਂ ’ਤੇ ਰੋਕ ਲਗਾਉਣ ਲਈ ਕਿਹਾ ਗਿਆ ਹੈ। ਉਧਰ ਦੂਜੇ ਪਾਸੇ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਉਹ ਲਿਖਤ ਸ਼ਿਕਾਇਤ ਮਿਲਣ ’ਤੇ ਹੀ ਚੈਕ ਕਰਨ ਲਈ ਮੋਗਾ ਗਏ ਸਨ। ਜੇਕਰ ਉਹ ਚਾਹੁੰਦੇ ਤਾਂ ਤਹਿਸੀਲਦਾਰ ਨੂੰ ਮੌਕੇ ’ਤੇ ਸਸਪੈਂਡ ਵੀ ਕਰ ਸਕਦੇ ਸਨ। ਜਿੰਪਾ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਦੀ ਰਿਪੋਰਟ ਦੀ ਉਡੀਕ ਕੀਤੀ ਜਾ ਰਹੀ ਹੈ, ਇਸ ਮਾਮਲੇ ਵਿਚ ਕਾਰਵਾਈ ਜ਼ਰੂਰ ਹੋਵੇਗੀ। ਦੱਸਣਾ ਬਣਦਾ ਹੈ ਕਿ ਮੋਗਾ ਵਿਚ ਜ਼ਮੀਨ ਦੀ ਰਜਿਸਟਰੀ ਵਿਚ ਫਰਾਡ ਦੀ ਸ਼ਿਕਾਇਤ ਮੰਤਰੀ ਕੋਲ ਪਹੁੰਚੀ ਸੀ। ਇਸ ਵਿਚ ਕਮਰਸ਼ੀਅਲ ਜ਼ਮੀਨ ਨੂੰ ਰੈਜੀਡੈਂਸ਼ੀਅਲ ਦੱਸ ਕੇ ਰਜਿਸਟਰੀ ਕੀਤੀ ਗਈ ਸੀ। ਇਸ ਮਾਮਲੇ ਵਿਚ ਮੰਤਰੀ ਜਿੰਪਾ ਨੇ ਤਹਿਸੀਲਦਾਰ ਕੋਲੋਂ ਸਿੱਧੇ ਜਵਾਲ ਪੁੱਛੇ ਸਨ ਅਤੇ ਇਸ ਮਾਮਲੇ ਵਿਚ ਡਿਪਟੀ ਕਮਿਸ਼ਨਰ ਕੋਲੋਂ ਰਿਪੋਰਟ ਵੀ ਮੰਗ ਲਈ ਸੀ।

RELATED ARTICLES
POPULAR POSTS