Breaking News
Home / ਪੰਜਾਬ / ਜਾਖੜ ਦੀ ਕਾਂਗਰਸ ’ਚੋਂ ਹੋ ਸਕਦੀ ਛੁੱਟੀ

ਜਾਖੜ ਦੀ ਕਾਂਗਰਸ ’ਚੋਂ ਹੋ ਸਕਦੀ ਛੁੱਟੀ

ਸੁਨੀਲ ਜਾਖੜ ਨੇ ਹਾਈਕਮਾਨ ਦੇ ਨੋਟਿਸ ਦਾ ਨਹੀਂ ਦਿੱਤਾ ਸੀ ਜਵਾਬ
ਕਾਂਗਰਸ ਦੀ ਅਨੁਸ਼ਾਸਨੀ ਕਮੇਟੀ ਦੀ ਮੀਟਿੰਗ ਭਲਕੇ ਮੰਗਲਵਾਰ ਨੂੰ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ’ਤੇ ਕਾਰਵਾਈ ਦੀ ਗਾਜ਼ ਡਿੱਗ ਸਕਦੀ ਹੈ। ਇਸ ਨੂੰ ਲੈ ਕੇ ਭਲਕੇ ਮੰਗਲਵਾਰ ਨੂੰ ਕਾਂਗਰਸ ਦੀ ਅਨੁਸ਼ਾਸਨੀ ਕਮੇਟੀ ਦੀ ਮੀਟਿੰਗ ਹੋ ਰਹੀ ਹੈ। ਇਸ ਮੀਟਿੰਗ ਤੋਂ ਬਾਅਦ ਸੁਨੀਲ ਜਾਖੜ ਦੀ ਕਾਂਗਰਸ ਵਿਚੋਂ ਛੁੱਟੀ ਵੀ ਹੋ ਸਕਦੀ ਹੈ ਕਿਉਂਕਿ ਜਾਖੜ ਨੇ ਕਾਂਗਰਸ ਹਾਈਕਮਾਨ ਦੇ ਨੋਟਿਸ ਜਵਾਬ ਨਹੀਂ ਦਿੱਤਾ ਸੀ। ਇਸ ਕਰਕੇ ਜਾਖੜ ਨੂੰ ਕਾਂਗਰਸ ਪਾਰਟੀ ਵਿਚੋਂ ਸਸਪੈਂਡ ਵੀ ਕੀਤਾ ਜਾ ਸਕਦਾ ਹੈ। ਕਾਂਗਰਸ ਦੀ ਅਨੁਸ਼ਾਸਨੀ ਕਮੇਟੀ ਦੇ ਮੈਂਬਰ ਜੇਪੀ ਅਗਰਵਾਲ ਨੇ ਕਿਹਾ ਕਿ ਜਾਖੜ ਦੇ ਮਾਮਲੇ ’ਤੇ ਭਲਕੇ ਮੰਗਲਵਾਰ ਨੂੰ ਚਰਚਾ ਹੋਵੇਗੀ ਅਤੇ ਜਾਖੜ ਦੇ ਬਿਆਨ ਨੂੰ ਲੈ ਕੇ ਫੈਸਲਾ ਲਿਆ ਜਾਵੇਗਾ। ਦੱਸਣਯੋਗ ਹੈ ਕਿ ਜਾਖੜ ’ਤੇ ਆਰੋਪ ਲੱਗੇ ਸਨ ਕਿ ਉਨ੍ਹਾਂ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਬਾਰੇ ਇਤਰਾਜਯੋਗ ਟਿੱਪਣੀ ਕੀਤੀ ਸੀ। ਇਸ ਸਬੰਧੀ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ ਨੇ ਜਾਖੜ ਖਿਲਾਫ ਸ਼ਿਕਾਇਤ ਕੀਤੀ ਸੀ। ਹੁਣ ਕਾਂਗਰਸ ਦੀ ਅਨੁਸ਼ਾਸ਼ਨੀ ਕਮੇਟੀ ਦੇ ਭਲਕੇ ਆਉਣ ਵਾਲੇ ਫੈਸਲੇ ’ਤੇ ਨਜ਼ਰ ਰਹੇਗੀ ਕਿ ਜਾਖੜ ਸਬੰਧੀ ਕਿਸ ਤਰ੍ਹਾਂ ਦਾ ਫੈਸਲਾ ਆਉਂਦਾ ਹੈ।

Check Also

ਚੰਡੀਗੜ੍ਹ ਦੇ ਸ਼ਹੀਦ ਭਗਤ ਸਿੰਘ ਏਅਰਪੋਰਟ ਤੋਂ ਰਾਤ ਦੀਆਂ ਫਲਾਇਟਾਂ ਵੀ ਹੋਣਗੀਆਂ ਸ਼ੁਰੂ

ਏਅਰਪੋਰਟ ਅਥਾਰਟੀ ਨੇ ਰਾਤ ਦੀਆਂ ਉਡਾਣਾਂ ਲਈ ਪੂਰੀਆਂ ਕੀਤੀਆਂ ਤਿਆਰੀਆਂ ਚੰਡੀਗੜ੍ਹ/ਬਿਊਰੋ ਨਿਊਜ਼ : ਵਿਦੇਸ਼ ਜਾਣ …