Breaking News
Home / ਪੰਜਾਬ / ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ 22 ਮਈ ਨੂੰ ਖੁੱਲ੍ਹਣਗੇ ਕਪਾਟ

ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ 22 ਮਈ ਨੂੰ ਖੁੱਲ੍ਹਣਗੇ ਕਪਾਟ

ਗੁਰਦੁਆਰਾ ਸਾਹਿਬ ਦੇ ਆਲੇ-ਦੁਆਲੇ ਜੰਮੀ ਬਰਫ ਹਟਾਉਣ ਦਾ ਕੰਮ ਵੀ ਸ਼ੁਰੂ
19 ਮਈ ਨੂੰ ਰਿਸ਼ੀਕੇਸ਼ ਤੋਂ ਪਹਿਲਾ ਜਥਾ ਹੋਵੇਗਾ ਰਵਾਨਾ
ਅੰਮਿ੍ਰਤਸਰ/ਬਿਊਰੋ ਨਿਊਜ਼
ਉਤਰਾਖੰਡ ਸਥਿਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਆਲੇ-ਦੁਆਲੇ ਅਤੇ ਰਸਤੇ ਵਿਚ ਜੰਮੀ ਬਰਫ ਹਟਾਉਂਦੇ ਹੋਏ ਭਾਰਤੀ ਫੌਜ ਦੇ ਜਵਾਨ 15 ਹਜ਼ਾਰ ਫੁੱਟ ਦੀ ਉਚਾਈ ’ਤੇ ਸਥਿਤ ਗੁਰਦੁਆਰਾ ਸਾਹਿਬ ਪਹੁੰਚ ਗਏ ਹਨ। ਇਸ ਸਾਲਾਨਾ ਧਾਰਮਿਕ ਯਾਤਰਾ ਲਈ 22 ਮਈ ਨੂੰ ਗੁਰਦੁਆਰਾ ਸਾਹਿਬ ਦੇ ਕਪਾਟ ਖੋਲ੍ਹੇ ਜਾਣਗੇ। ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਦੇ ਆਗੂ ਨਰਿੰਦਰਪਾਲ ਸਿੰਘ ਬਿੰਦਰਾ ਨੇ ਦੱਸਿਆ ਕਿ ਭਾਰਤੀ ਫੌਜ ਦੇ ਜਵਾਨਾਂ ਦੀ ਟੀਮ ਗੁਰਦੁਆਰਾ ਸਾਹਿਬ ਪੁੱਜ ਗਈ ਹੈ। ਉਨ੍ਹਾਂ ਗੁਰਦੁਆਰੇ ਦੇ ਮੁੱਖ ਗੇਟ ਦੇ ਸਾਹਮਣੇ ਜੰਮੀ ਬਰਫ ਹਟਾਉਣ ਮਗਰੋਂ ਜੈਕਾਰਿਆਂ ਦੀ ਗੂੰਜ ਵਿੱਚ ਗੇਟ ਖੋਲ੍ਹਿਆ। ਫੌਜ ਦੇ ਜਵਾਨਾਂ ਅਤੇ ਟਰੱਸਟ ਦੇ ਕਾਮਿਆਂ ਨੇ ਗੁਰਦੁਆਰੇ ਦੇ ਆਲੇ-ਦੁਆਲੇ ਜੰਮੀ ਬਰਫ ਹਟਾਉਣ ਦਾ ਕੰਮ ਵੀ ਸ਼ੁਰੂ ਕਰ ਦਿੱਤਾ ਹੈ। ਨਰਿੰਦਰਪਾਲ ਸਿੰਘ ਬਿੰਦਰਾ ਨੇ ਦੱਸਿਆ ਕਿ ਟਰੱਸਟ ਵੱਲੋਂ ਉਤਰਾਖੰਡ ਸਰਕਾਰ ਦੇ ਸਹਿਯੋਗ ਨਾਲ 22 ਮਈ ਨੂੰ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ ਖੋਲ੍ਹੇ ਜਾਣਗੇ। ਇਸ ਤੋਂ ਪਹਿਲਾਂ 19 ਮਈ ਨੂੰ ਰਿਸ਼ੀਕੇਸ਼ ਤੋਂ ਪਹਿਲਾ ਜਥਾ ਰਵਾਨਾ ਹੋਵੇਗਾ।

 

Check Also

ਮਨਪ੍ਰੀਤ ਸਿੰਘ ਬਾਦਲ ਵੀ ਕਰਨਗੇ ਘਰ ਵਾਪਸੀ!

ਸ਼ੋ੍ਰਮਣੀ ਅਕਾਲੀ ਦਲ ’ਚ ਹੋ ਸਕਦੇ ਹਨ ਸ਼ਾਮਲ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ …