ਅਨੁਸ਼ਾਸਨੀ ਕਮੇਟੀ ਨੇ ਸੋਨੀਆ ਗਾਂਧੀ ਨੂੰ ਕੀਤੀ ਸਿਫਾਰਸ਼
ਜਾਖੜ ਨੇ ਕਾਂਗਰਸ ਨੂੰ ਕਿਹਾ ‘ਗੁੱਡ ਲੱਕ’
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੂੰ ਦੋ ਸਾਲਾਂ ਲਈ ਪਾਰਟੀ ਵਿਚੋਂ ਸਸਪੈਂਡ ਕੀਤਾ ਜਾ ਸਕਦਾ ਹੈ। ਕਾਂਗਰਸ ਦੀ ਅਨੁਸ਼ਾਸਨੀ ਕਮੇਟੀ ਨੇ ਸੋਨੀਆ ਗਾਂਧੀ ਨੂੰ ਇਸਦੀ ਸਿਫਾਰਸ਼ ਵੀ ਕਰ ਦਿੱਤੀ ਹੈ। ਇਸ ’ਤੇ ਅੰਤਿਮ ਮੋਹਰ ਹੁਣ ਸੋਨੀਆ ਗਾਂਧੀ ਨੇ ਲਗਾਉਣੀ ਹੈ। ਇਸ ਫੈਸਲੇ ’ਤੇ ਸੁਨੀਲ ਜਾਖੜ ਨੇ ਪ੍ਰਤੀਕਿਰਿਆ ਦਿੰਦੇ ਹੋਏ ਕਾਂਗਰਸ ਨੂੰ ‘ਗੁੱਡ ਲੱਕ’ ਕਿਹਾ ਹੈ। ਇਸ ਤੋਂ ਸਪੱਸ਼ਟ ਹੈ ਕਿ ਜਾਖੜ ਹੁਣ ਕਾਂਗਰਸ ਪਾਰਟੀ ਵਿਚ ਨਹੀਂ ਰਹਿਣਗੇ। ਇਸੇ ਦੌਰਾਨ ਸੁਨੀਲ ਜਾਖੜ ਨੇ ਟਵੀਟ ਦੇ ਜ਼ਰੀਏ ਕਾਂਗਰਸ ਹਾਈਕਮਾਨ ’ਤੇ ਨਿਸ਼ਾਨਾ ਵੀ ਸਾਧਿਆ ਹੈ। ਜਾਖੜ ਨੇ ਲਿਖਿਆ ਕਿ ‘ਆਜ ਸਰ ਕਲਮ ਹੋਂਗੇ ਉਨਕੇ, ਜਿਨਮੇਂ ਅਭੀ ਜ਼ਮੀਰ ਬਾਕੀ ਹੈ।’ ਜ਼ਿਕਰਯੋਗ ਹੈ ਕਿ ਜਾਖੜ ਨੂੰ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਸਬੰਧ ਦਿੱਤੇ ਗਏ ਬਿਆਨ ’ਤੇ ਹਾਈਕਮਾਨ ਵਲੋਂ ਨੋਟਿਸ ਭੇਜਿਆ ਗਿਆ ਸੀ ਅਤੇ ਜਾਖੜ ਨੇ ਇਸ ਨੋਟਿਸ ਦਾ ਜਵਾਬ ਨਹੀਂ ਦਿੱਤਾ ਸੀ। ਹੁਣ ਦੇਖਣਾ ਹੋਵੇਗਾ ਕਿ ਜਾਖੜ ਕੀ ਰੁਖ਼ ਅਖਤਿਆਰ ਕਰਦੇ ਹਨ। ਇਹ ਤਾਂ ਆਉਣ ਵਾਲਾ ਸਮਾਂ ਹੀ ਦੱਸੇਗਾ।
Check Also
ਪੰਜਾਬ ’ਚ ਪੁਰਾਣੀ ਵਾਰਡਬੰਦੀ ਦੇ ਹਿਸਾਬ ਨਾਲ ਹੋਣਗੀਆਂ ਨਿਗਮ ਚੋਣਾਂ
ਸੂਬਾ ਸਰਕਾਰ ਨੇ ਚੋਣ ਕਮਿਸ਼ਨ ਨੂੰ ਲਿਖਿਆ ਪੱਤਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਿਸੇ ਸਮੇਂ ਵੀ …