ਪਿ੍ਰਅੰਕਾ ਨੂੰ ਕਾਂਗਰਸ ਪ੍ਰਧਾਨ ਬਣਾਉਣਾ ਚਾਹੁੰਦੇ ਸਨ ਪ੍ਰਸ਼ਾਂਤ ਕਿਸ਼ੋਰ
ਪਾਰਟੀ ਵਿਚ ਸੁਧਾਰ ਲਈ ਖੁੱਲ੍ਹੀ ਛੁੱਟੀ ਵੀ ਮੰਗਦੇ ਸਨ ਪ੍ਰਸ਼ਾਂਤ
ਨਵੀਂ ਦਿੱਲੀ/ਬਿਊਰੋ ਨਿਊਜ਼
ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨਾਲ 10 ਦਿਨਾਂ ਤੱਕ ਹੋਈ ਵਿਚਾਰ ਚਰਚਾ ਤੋਂ ਬਾਅਦ ਚੋਣ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਵਲੋਂ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਣ ਤੋਂ ਕੀਤੇ ਇਨਕਾਰ ਕਰਕੇ ਸਾਰੇ ਹੈਰਾਨ ਹਨ। ਇਸਦੇ ਪਿੱਛੇ ਇਕ ਵੱਡਾ ਕਾਰਨ ਸਾਹਮਣੇ ਆਇਆ ਹੈ। ਮੀਡੀਆ ਰਿਪੋਰਟਾਂ ਤੋਂ ਜਾਣਕਾਰੀ ਮਿਲੀ ਹੈ ਕਿ ਪ੍ਰਸ਼ਾਂਤ ਕਿਸ਼ੋਰ ਨੇ ਕਿਹਾ ਸੀ ਕਿ ਪਿ੍ਰਅੰਕਾ ਨੂੰ ਕਾਂਗਰਸ ਪਾਰਟੀ ਦੀ ਪ੍ਰਧਾਨਗੀ ਦਿਓ। ਪਰ ਸੋਨੀਆ ਗਾਂਧੀ ਪਾਰਟੀ ਦੀ ਪ੍ਰਧਾਨਗੀ ਰਾਹੁਲ ਗਾਂਧੀ ਨੂੰ ਦੇਣਾ ਚਾਹੁੰਦੇ ਹਨ। ਪ੍ਰਸ਼ਾਂਤ ਕਿਸ਼ੋਰ ਦੀ ਮੰਗ ਇਹ ਵੀ ਸੀ ਕਿ ਪਾਰਟੀ ਵਿਚ ਸੁਧਾਰ ਲਈ ਉਨ੍ਹਾਂ ਨੂੰ ਖੁੱਲ੍ਹੀ ਛੁੱਟੀ ਦਿੱਤੀ ਜਾਵੇ। ਇਸ ਤੋਂ ਸਾਫ ਹੋ ਗਿਆ ਹੈ ਕਿ ਕਾਂਗਰਸ ਪਾਰਟੀ ਵਿਚ ਪੁੱਤਰ ਮੋਹ ਅਜੇ ਵੀ ਭਾਰੂ ਹੈ ਅਤੇ ਪ੍ਰਸ਼ਾਂਤ ਕਿਸ਼ੋਰ ਨੇ ਤਾਂ ਹੀ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਣ ਤੋਂ ਟਾਲਾ ਵੱਟਿਆ ਹੈ। ਇਸੇ ਦੌਰਾਨ ਪ੍ਰਸ਼ਾਂਤ ਕਿਸ਼ੋਰ ਅਤੇ ਨਵਜੋਤ ਸਿੱਧੂ ਦੀ ਹੋਈ ਮੁਲਾਕਾਤ ਨੇ ਵੀ ਨਵੀਂ ਚਰਚਾ ਛੇੜ ਦਿੱਤੀ ਹੈ।