ਕਿਹਾ : ਭਗਵੰਤ ਨੇ ਸੰਸਦ ਮੈਂਬਰ ਰਹਿੰਦਿਆਂ ਕਿਉਂ ਨਹੀਂ ਦੇਖੇ ਦਿੱਲੀ ਦੇ ਸਕੂਲ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਸਿੱਖਿਆ ਅਤੇ ਸਿਹਤ ਸਬੰਧੀ ਕੀਤੇ ਸਮਝੌਤੇ ’ਤੇ ਸਵਾਲ ਵੀ ਉਠ ਰਹੇ ਹਨ। ਇੱਥੇ ਇਹ ਵੀ ਦੱਸਣਾ ਬਣਦਾ ਹੈ ਕਿ ਦਿੱਲੀ ਅਤੇ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਹੈ। ਜ਼ਿਕਰਯੋਗ ਹੈ ਕਿ ਭਗਵੰਤ ਮਾਨ ਨੇ ਦੋ ਦਿਨ ਦਿੱਲੀ ਦੇ ਸਕੂਲਾਂ ਅਤੇ ਹਸਪਤਾਲਾਂ ਦਾ ਦੌਰਾ ਕੀਤਾ ਅਤੇ ਫਿਰ ਪੰਜਾਬ ਅਤੇ ਦਿੱਲੀ ਸਰਕਾਰ ਵਿਚਾਲੇ ਸਮਝੌਤਾ ਹੋਇਆ ਹੈ। ਇਸ ਸਮਝੌਤੇ ਤਹਿਤ ਹੁਣ ਦਿੱਲੀ ਦੀ ਤਰਜ਼ ’ਤੇ ਪੰਜਾਬ ਵਿਚ ਸਕੂਲਾਂ ਅਤੇ ਹਸਪਤਾਲਾਂ ਦਾ ਸੁਧਾਰ ਕਰਨ ਦੀ ਗੱਲ ਕਹੀ ਗਈ ਹੈ। ਇਸ ਹੋਏ ਸਮਝੌਤੇ ’ਤੇ ਆਮ ਆਦਮੀ ਪਾਰਟੀ ਤੋਂ ਬਿਨਾ ਪੰਜਾਬ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਨੇ ਸਵਾਲ ਵੀ ਚੁੱਕੇ ਹਨ। ਇਸੇ ਦੌਰਾਨ ਸਿਆਸੀ ਮਾਹਿਰ ਪ੍ਰੋ. ਮਨਜੀਤ ਸਿੰਘ ਦਾ ਕਹਿਣਾ ਸੀ ਕਿ ਭਗਵੰਤ ਮਾਨ ਨੇ ਸੰਸਦ ਮੈਂਬਰ ਰਹਿੰਦਿਆਂ ਦਿੱਲੀ ਦੇ ਸਕੂਲਾਂ ਅਤੇ ਹਸਪਤਾਲਾਂ ਦਾ ਦੌਰਾ ਕਿਉਂ ਨਹੀਂ ਕੀਤਾ।