Breaking News
Home / ਪੰਜਾਬ / ਪੰਜਾਬ ’ਚ ਮਾਸਕ ਨਾ ਪਾਉਣ ਵਾਲਿਆਂ ਨੂੰ ਨਹੀਂ ਹੋਵੇਗਾ ਜੁਰਮਾਨਾ

ਪੰਜਾਬ ’ਚ ਮਾਸਕ ਨਾ ਪਾਉਣ ਵਾਲਿਆਂ ਨੂੰ ਨਹੀਂ ਹੋਵੇਗਾ ਜੁਰਮਾਨਾ

ਸਿਹਤ ਮੰਤਰੀ ਵਿਜੇ ਸਿੰਗਲਾ ਬੋਲੇ-ਸੁਚੇਤ ਰਹਿਣ ਪੰਜਾਬ ਦੇ ਲੋਕ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਸਿਹਤ ਮੰਤਰੀ ਡਾ. ਵਿਜੇ ਸਿੰਗਲਾ ਨੇ ਕਰੋਨਾ ਵਾਇਰਸ ਦੇ ਮਾਮਲਿਆਂ ਨੂੰ ਦੇਖਦੇ ਹੋਏ ਪੰਜਾਬ ਦੇ ਲੋਕਾਂ ਨੂੰ ਸਾਵਧਾਨੀਆਂ ਵਰਤਣ ਦੀ ਅਪੀਲ ਕੀਤੀ ਹੈ। ਸਿਹਤ ਮੰਤਰੀ ਨੇ ਕਿਹਾ ਕਿ ਕਰੋਨਾ ਦੇ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ ਪ੍ਰੰਤੂ ਫਿਲਹਾਲ ਚਿੰਤਾ ਵਾਲੀ ਕੋਈ ਗੱਲ ਨਹੀਂ। ਗੁਆਂਢੀ ਰਾਜਾਂ ਵਿਚ ਕੇਸ ਜ਼ਰੂਰ ਵਧ ਰਹੇ ਹਨ ਜਿਸ ਨੂੰ ਧਿਆਨ ਵਿਚ ਰੱਖਦੇ ਹੋਏ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਮਾਸਕ ਪਹਿਨਣ ਸਲਾਹ ਦਿੱਤੀ ਗਈ ਹੈ ਅਤੇ ਸਰਕਾਰ ਵੱਲੋਂ ਲੋਕਾਂ ਨੂੰ ਭੀੜ-ਭੜੱਕੇ ਵਾਲੀਆਂ ਥਾਵਾਂ ’ਤੇ ਜਾਣ ਤੋਂ ਬਚਣ ਲਈ ਵੀ ਕਿਹਾ ਗਿਆ ਹੈ। ਸਿਹਤ ਮੰਤਰੀ ਨੇ ਸਪੱਸ਼ਟ ਕੀਤਾ ਕਿ ਪੰਜਾਬ ਵਿਚ ਮਾਸਕ ਨਾ ਲਗਾਉਣ ਵਾਲਿਆਂ ਨੂੰ ਜੁਰਮਾਨਾ ਨਹੀਂ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਰੋਨਾ ਦੇ ਵਧਦੇ ਹੋਏ ਮਾਮਲਿਆਂ ਨੂੰ ਦੇਖਦੇ ਹੋਏ ਮੁੱਖ ਮੰਤਰੀਆਂ ਨਾਲ ਵੀਡੀਓ ਕਾਨਫਰਸਿੰਗ ਜਰੀਏ ਮੀਟਿੰਗ ਕੀਤੀ ਗਈ। ਮੀਟਿੰਗ ’ਚ ਪ੍ਰਧਾਨ ਮੰਤਰੀ ਨੇ ਸਾਰੇ ਸੂਬਿਆਂ ਨੂੰ ਸੁਚੇਤ ਰਹਿਣ ਦੀ ਅਪੀਲ ਕੀਤੀ। ਇਸ ਮੀਟਿੰਗ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਸ ਹਿੱਸਾ ਲਿਆ। ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਕਿ ਪੰਜਾਬ ਅੰਦਰ ਕਰੋਨਾ ਮਾਮਲੇ ਨੂੰ ਲੈ ਹਾਲਾਤ ਪੂਰਨ ਤੌਰ ’ਤੇ ਕਾਬੂ ਹੇਠ ਹਨ ਅਤੇ ਕਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਜ਼ਰੂਰਤ ਅਨੁਸਾਰ ਕਦਮ ਚੁੱਕੇ ਜਾਣਗੇ।

 

Check Also

ਐਸਜੀਪੀਸੀ ਪ੍ਰਧਾਨ ਨੇ ਦਿੱਲੀ ਦੇ ਮੈਟਰੋ ਸਟੇਸ਼ਨ ’ਤੇ ਸਿੱਖ ਵਿਅਕਤੀ ਨੂੰ ਕਿਰਪਾਨ ਪਾ ਕੇ ਜਾਣ ਤੋਂ ਰੋਕਣ ਦੀ ਕੀਤੀ ਸਖਤ ਨਿੰਦਾ

ਕਿਹਾ : ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਹੋ ਰਹੀ ਖਿਲਵਾੜ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ …