ਪਰ ਜਾਖੜ ਨੂੰ ਕਾਂਗਰਸ ਪਾਰਟੀ ਨਾਲ ਸਬੰਧਤ ਸਾਰੇ ਅਹੁਦਿਆਂ ਤੋਂ ਹਟਾਉਣ ਦਾ ਫੈਸਲਾ
ਨਵੀਂ ਦਿੱਲੀ/ਬਿਊਰੋ ਨਿਊਜ਼
ਕਾਂਗਰਸ ਹਾਈਕਮਾਨ ਨੇ ਸੁਨੀਲ ਜਾਖੜ ਪ੍ਰਤੀ ਥੋੜ੍ਹੀ ਨਰਮੀ ਦਿਖਾਉਂਦਿਆਂ ਉਨ੍ਹਾਂ ਨੂੰ ਪਾਰਟੀ ਵਿਚੋਂ ਮੁਅੱਤਲ ਤਾਂ ਨਹੀਂ ਕੀਤਾ, ਪਰ ਜਾਖੜ ਨੂੰ ਪਾਰਟੀ ਨਾਲ ਸਬੰਧਤ ਸਾਰੇ ਅਹੁਦਿਆਂ ਤੋਂ ਹਟਾਉਣ ਦਾ ਫੈਸਲਾ ਕੀਤਾ ਹੈ। ਹਾਈਕਮਾਨ ਵਲੋਂ ਜਾਖੜ ਨੂੰ ਦੋ ਸਾਲਾਂ ਤੱਕ ਕੋਈ ਨਵਾਂ ਅਹੁਦਾ ਵੀ ਨਹੀਂ ਦਿੱਤਾ ਜਾਵੇਗਾ। ਜ਼ਿਕਰਯੋਗ ਹੈ ਕਿ ਕਾਂਗਰਸ ਦੀ ਅਨੁਸ਼ਾਸਨੀ ਕਮੇਟੀ ਨੇ ਜਾਖੜ ਨੂੰ ਦੋ ਸਾਲ ਲਈ ਪਾਰਟੀ ਵਿਚੋਂ ਮੁਅੱਤਲ ਕਰਨ ਦੀ ਸਿਫਾਰਸ਼ ਕੀਤੀ ਸੀ, ਪਰ ਹਾਈਕਮਾਨ ਨੇ ਸੀਨੀਆਰਤਾ ਦੇ ਮੱਦੇਨਜ਼ਰ ਜਾਖੜ ਖਿਲਾਫ ਸਖਤ ਕਾਰਵਾਈ ਨਹੀਂ ਕੀਤੀ। ਉਧਰ 50 ਸਾਲ ਦਾ ਸਿਆਸੀ ਸਫਰ ਤੈਅ ਕਰਨ ਵਾਲੇ ਸੁਨੀਲ ਜਾਖੜ ਨੇ ਮੰਗਲਵਾਰ ਨੂੰ ਕਾਂਗਰਸ ਨੂੰ ‘ਗੁੱਡ ਲੱਕ’ ਕਿਹਾ ਸੀ। ਉਨ੍ਹਾਂ ਇਹ ਪ੍ਰਤੀਕਿਰਿਆ ਉਦੋਂ ਦਿੱਤੀ ਸੀ ਜਦੋਂ ਅਨੁਸ਼ਾਸਨੀ ਕਮੇਟੀ ਨੇ ਉਨ੍ਹਾਂ ਨੂੰ ਦੋ ਸਾਲ ਲਈ ਮੁਅੱਤਲ ਕਰਨ ਦੀ ਸਿਫ਼ਾਰਸ਼ ਕੀਤੀ ਸੀ। ਕਮੇਟੀ ਦੀ ਮੀਟਿੰਗ ਤੋਂ ਪਹਿਲਾਂ ਜਾਖੜ ਨੇ ਇਕ ਟਵੀਟ ਕਰਦਿਆਂ ਲਿਖਿਆ ਸੀ ‘ਆਜ ਸਿਰ ਕਲਮ ਹੋਂਗੇ ਉਨਕੇ, ਜਿਨ ਮੇਂ ਅਭੀ ਜ਼ਮੀਰ ਬਾਕੀ ਹੈ।’