ਪੰਜਾਬ ਕਾਂਗਰਸ ਵੱਲੋਂ ਕੀਤਾ ਗਿਆ ਜ਼ਬਰਦਸਤ ਹੰਗਾਮਾ
ਰੋਪੜ/ਬਿਊਰੋ ਨਿਊਜ਼
ਰੋਪੜ ਪੁਲਿਸ ਵੱਲੋਂ ਦਿੱਤੇ ਗਏ ਨੋਟਿਸ ਅਨੁਸਾਰ ਕਾਂਗਰਸੀ ਆਗੂ ਅਲਕਾ ਲਾਂਬਾ ਅੱਜ ਰੋਪੜ ਥਾਣੇ ਵਿਚ ਪੇਸ਼ ਹੋਈ। ਜਦਕਿ ਪੰਜਾਬ ਪੁਲਿਸ ਵੱਲੋਂ ਉਨ੍ਹਾਂ ਨੂੰ ਜਾਂਚ ਵਿਚ ਸ਼ਾਮਲ ਨਹੀਂ ਕੀਤਾ ਗਿਆ। ਅਲਕਾ ਲਾਂਬਾ ਨੂੰ ਕਿਹਾ ਗਿਆ ਕਿ ਕੇਸ ਦੀ ਫਾਈਲ ਹਾਈ ਕੋਰਟ ਗਈ ਹੋਈ ਹੈ ਅਤੇ 2 ਮਈ ਨੂੰ ਫਾਈਲ ਕੋਰਟ ਤੋਂ ਵਾਪਸ ਆਵੇਗੀ ਤਦ ਉਨ੍ਹਾਂ ਨੂੰ ਜਾਂਚ ਵਿਚ ਸ਼ਾਮਲ ਕੀਤਾ ਜਾ ਸਕਦਾ ਹੈ। ਇਸ ਮੌਕੇ ਪੰਜਾਬ ਕਾਂਗਰਸ ਦੇ ਦਿੱਗਜ਼ ਆਗੂ ਵੀ ਉਨ੍ਹਾਂ ਦੇ ਨਾਲ ਰਹੇ। ਪ੍ਰੰਤੂ ਪੁਲਿਸ ਨੇ ਕਾਂਗਰਸੀ ਆਗੂਆਂ ਨੇ ਥਾਣੇ ਅੰਦਰ ਨਹੀਂ ਜਾਣ ਦਿੱਤਾ, ਜਿਸ ਤੋਂ ਬਾਅਦ ਕਾਂਗਰਸੀ ਆਗੂਆਂ ਵੱਲੋਂ ਵਿਰੋਧ ਪ੍ਰਦਰਸ਼ਨ ਕੀਤਾ ਗਿਆ। ਅਲਕਾ ਲਾਂਬਾ ਦੇ ਸਮਰਥਨ ’ਚ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਤੋਂ ਇਲਾਵਾ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਤਿ੍ਰਪਤ ਰਜਿੰਦਰ ਸਿੰਘ ਬਾਜਵਾ, ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਸਮੇਤ ਸਮੁੱਚੀ ਕਾਂਗਰਸ ਲੀਡਰਸ਼ਿਪ ਮੌਜੂਦ ਰਹੀ। ਇਸ ਮੌਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਕਿਹਾ ਕਿ ਪੰਜਾਬ ’ਚ ਕਾਂਗਰਸ ਅਤੇ ਸ਼ੋ੍ਰਮਣੀ ਅਕਾਲੀ ਦਲ ਦੀਆਂ ਸਰਕਾਰਾਂ ਰਹੀਆਂ ਪ੍ਰੰਤੂ ਕਦੇ ਕਿਸੇ ਮਹਿਲਾ ’ਤੇ ਇਸ ਤਰ੍ਹਾਂ ਕੇਸ ਦਰਜ ਨਹੀਂ ਕੀਤਾ ਗਿਆ। ਜਦਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਲਕਾ ਲਾਂਬਾ ਨੂੰ ਨਿਸ਼ਾਨਾ ਬਣਾਇਆ ਗਿਆ, ਜਿਸ ਨੂੰ ਕਾਂਗਰਸ ਪਾਰਟੀ ਕਦੇ ਵੀ ਬਰਦਾਸ਼ਤ ਨਹੀਂ ਕਰੇਗੀ। ਇਸ ਮੌਕੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੀ ਪਹੁੰਚੇ ਜਿਨ੍ਹਾਂ ਜਮ ਭਗਵੰਤ ਮਾਨ ਸਰਕਾਰ ’ਤੇ ਨਿਸ਼ਾਨੇ ਸਾਧੇ। ਧਿਆਨ ਰਹੇ ਕਿ ਰੋਪੜ ਪੁਲਿਸ ਆਮ ਆਦਮੀ ਪਾਰਟੀ ਦੀ ਸ਼ਿਕਾਇਤ ਦੇ ਆਧਾਰ ’ਤੇ ਕੁਮਾਰ ਵਿਸ਼ਵਾਸ ਅਤੇ ਅਲਕਾ ਲਾਬਾਂ ’ਤੇ ਲੰਘੀ 12 ਅਪ੍ਰੈਲ ਨੂੰ ਮਾਮਲਾ ਦਰਜ ਕੀਤਾ ਗਿਆ ਸੀ, ਜਿਸ ਦੇ ਚਲਦਿਆਂ ਰੋਪੜ ਪੁਲਿਸ ਵੱਲੋਂ ਲੰਘੀ 20 ਅਪ੍ਰੈਲ ਨੂੰ ਉਨ੍ਹਾਂ ਦੇ ਘਰ ਰੇਡ ਕੀਤੀ ਗਈ ਸੀ।