Breaking News
Home / ਪੰਜਾਬ / ਪੰਜਾਬ ਦੀਆਂ ਮਹਿਲਾਵਾਂ ਨੂੰ ਜਲਦ ਮਿਲਣਗੇ ਇਕ-ਇਕ ਹਜ਼ਾਰ ਰੁਪਏ

ਪੰਜਾਬ ਦੀਆਂ ਮਹਿਲਾਵਾਂ ਨੂੰ ਜਲਦ ਮਿਲਣਗੇ ਇਕ-ਇਕ ਹਜ਼ਾਰ ਰੁਪਏ

ਇਕ-ਦੋ ਮਹੀਨਿਆਂ ’ਚ ਪੂਰੀ ਹੋਵੇਗੀ ਗਾਰੰਟੀ : ਮੰਤਰੀ ਬਲਜੀਤ ਕੌਰ
‘ਆਪ’ ਨੇ ਚੋਣਾਂ ਤੋਂ ਪਹਿਲਾਂ ਕੀਤਾ ਸੀ ਵਾਅਦਾ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੀਆਂ ਮਹਿਲਾਵਾਂ ਨੂੰ ਦਿੱਤੀ ਗਈ ਗਾਰੰਟੀ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਜਲਦ ਪੂਰਾ ਕਰਨ ਜਾ ਰਹੀ ਹੈ। ਇਸ ਗਾਰੰਟੀ ਤਹਿਤ ਪੰਜਾਬ ਦੀ ਹਰੇਕ ਮਹਿਲਾ, ਜਿਸ ਦੀ ਉਮਰ 18 ਸਾਲ ਤੋਂ ਉਪਰ ਹੈ, ਉਸ ਨੂੰ ਇਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਮਿਲਣਗੇ। ਇਸ ਲਈ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਨੇ ਤਿਆਰੀ ਸ਼ੁਰੂ ਕਰ ਦਿੱਤੀ ਹੈ। ਪੰਜਾਬ ਦੀ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਇਸਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਇਸ ਸਕੀਮ ’ਤੇ ਕੰਮ ਕਰ ਰਹੀ ਹੈ ਅਤੇ ਇਕ-ਦੋ ਮਹੀਨਿਆਂ ਵਿਚ ਇਸ ਸਕੀਮ ਨੂੰ ਲਾਗੂ ਕਰ ਦਿੱਤਾ ਜਾਵੇਗਾ। ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਨੇ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮਹਿਲਾਵਾਂ ਨਾਲ ਇਹ ਵਾਅਦਾ ਕੀਤਾ ਸੀ। ਹੁਣ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਇਸ ਗਾਰੰਟੀ ਨੂੰ ਇਕ-ਦੋ ਮਹੀਨਿਆਂ ਵਿਚ ਹੀ ਪੂਰਾ ਕਰ ਦੇਵੇਗੀ।

 

Check Also

ਸ਼ੋ੍ਰਮਣੀ ਅਕਾਲੀ ਦਲ ਦੇ ਨਵੇਂ ਪ੍ਰਧਾਨ ਦੀ ਚੋਣ 12 ਅਪ੍ਰੈਲ ਨੂੰ ਹੋਵੇਗੀ

ਡਾ. ਦਲਜੀਤ ਸਿੰਘ ਚੀਮਾ ਨੇ ਦਿੱਤੀ ਜਾਣਕਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੀ ਮੌਜੂਦਾ ਕਾਰਜਕਾਰੀ …