Breaking News
Home / ਪੰਜਾਬ / ਸੁਮੇਧ ਸੈਣੀ ਨੂੰ ਕੋਠੀ ਵਾਲੇ ਮਾਮਲੇ ’ਚ ਹਾਈਕੋਰਟ ਨੇ ਦਿੱਤੀ ਜ਼ਮਾਨਤ

ਸੁਮੇਧ ਸੈਣੀ ਨੂੰ ਕੋਠੀ ਵਾਲੇ ਮਾਮਲੇ ’ਚ ਹਾਈਕੋਰਟ ਨੇ ਦਿੱਤੀ ਜ਼ਮਾਨਤ

ਮੋਹਾਲੀ ਅਦਾਲਤ ਦੇ ਫੈਸਲੇ ਨੂੰ ਹਾਈਕੋਰਟ ’ਚ ਦਿੱਤੀ ਗਈ ਸੀ ਚੁਣੌਤੀ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਪੁਲਿਸ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਰਾਹਤ ਦਿੰਦਿਆਂ ਕੋਠੀ ਦੀ ਖਰੀਦ ਵਾਲੇ ਪੁਰਾਣੇ ਕੇਸ ਵਿਚ ਜ਼ਮਾਨਤ ਦੇ ਦਿੱਤੀ ਹੈ। ਸੁਮੇਧ ਸੈਣੀ ਨੂੰ ਅੰਤਿ੍ਰਮ ਰਾਹਤ ਦਿੰਦਿਆਂ ਹਾਈ ਕੋਰਟ ਨੇ ਉਨ੍ਹਾਂ ਦੀ ਗਿ੍ਰਫ਼ਤਾਰੀ ’ਤੇ ਵੀ ਰੋਕ ਲਗਾ ਦਿੱਤੀ। ਸੁਮੇਧ ਸੈਣੀ ਦੇ ਵਕੀਲ ਨੇ 16 ਅਪ੍ਰੈਲ ਨੂੰ ਮੋਹਾਲੀ ਅਦਾਲਤ ਵਿਚ ਜ਼ਮਾਨਤ ਅਰਜ਼ੀ ਦਾਇਰ ਕੀਤੀ ਗਈ ਸੀ, ਜਿਸ ’ਤੇ 26 ਅਪ੍ਰੈਲ ਨੂੰ ਮੋਹਾਲੀ ਦੀ ਅਦਾਲਤ ਨੇ ਸੁਣਵਾਈ ਤੋਂ ਬਾਅਦ ਆਪਣਾ ਫੈਸਲਾ ਸੁਣਾਉਂਦੇ ਹੋਏ ਸੈਣੀ ਦੀ ਅਗਾਊਂ ਜ਼ਮਾਨਤ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਸੀ। ਸੈਣੀ ਨੇ ਮੋਹਾਲੀ ਕੋਰਟ ਦੇ ਫੈਸਲੇ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਚੁਣੌਤੀ ਦਿੱਤੀ ਸੀ, ਜਿਸ ’ਤੇ ਸੁਣਵਾਈ ਕਰਦਿਆਂ ਅੱਜ ਹਾਈ ਕੋਰਟ ਨੇ ਸੁਮੇਧ ਸੈਣੀ ਨੂੰ ਜ਼ਮਾਨਤ ਦੇ ਦਿੱਤੀ। ਧਿਆਨ ਰਹੇ ਕਿ ਸਾਲ 2021 ਵਿਚ 18 ਅਗਸਤ ਦੀ ਰਾਤ ਨੂੰ ਜਾਂਚ ਵਿਚ ਸ਼ਾਮਲ ਹੋਣ ਲਈ ਆਏ ਸੁਮੇਧ ਸੈਣੀ ਨੂੰ ਵਿਜੀਲੈਂਸ ਨੇ ਰੀਅਲ ਸਟੇਟ ਨਾਲ ਜੁੜੇ ਮਾਮਲੇ ਵਿਚ ਨਾਮਜ਼ਦ ਕਰਕੇ ਗਿ੍ਰਫ਼ਤਾਰ ਕਰ ਲਿਆ ਸੀ। ਪੰ੍ਰਤੂ ਬਾਅਦ ਵਿਚ ਅਦਾਲਤ ਨੇ ਉਨ੍ਹਾਂ ਨੂੰ ਜ਼ਮਾਨਤ ’ਤੇ ਰਿਹਾਅ ਕਰ ਦਿੱਤਾ ਸੀ।

 

Check Also

ਪੰਜਾਬ ਅਤੇ ਹਰਿਆਣਾ ’ਚ ਕਿਸਾਨਾਂ ਨੇ ਦੋ ਘੰਟੇ ਰੇਲਾਂ ਦਾ ਚੱਕਾ ਰੱਖਿਆ ਜਾਮ

ਕਿਹਾ : ਰਵਨੀਤ ਬਿੱਟੂ ਅਤੇ ਕੰਗਣਾ ਰਣੌਤ ਕਿਸਾਨਾਂ ਨੂੰ ਬਦਨਾਮ ਕਰਨ ਦੀ ਕਰ ਰਹੇ ਨੇ …