ਆਮ ਆਦਮੀ ਪਾਰਟੀ ’ਤੇ ਵੀ ਉਠਣ ਲੱਗੇ ਸਵਾਲ
ਪੰਜਾਬ ਅਤੇ ਨੇੜਲੇ ਇਲਾਕਿਆਂ ’ਚ ਗਰਮੀ ਹੋਰ ਵਧਣ ਦੀ ਸੰਭਾਵਨਾ : ਮੌਸਮ ਵਿਭਾਗ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਬਿਜਲੀ ਦੇ ਲੱਗ ਰਹੇ ਵੱਡੇ-ਵੱਡੇ ਕੱਟਾਂ ਅਤੇ ਵਧਦੀ ਗਰਮੀ ਕਰਕੇ ਲੋਕਾਂ ’ਚ ਪ੍ਰੇਸ਼ਾਨੀ ਦੇਖੀ ਜਾ ਰਹੀ ਹੈ। ਬਿਜਲੀ ਦੇ ਲੱਗ ਰਹੇ ਕੱਟਾਂ ਕਰਕੇ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ’ਤੇ ਵੀ ਸਵਾਲ ਉਠਣ ਲੱਗੇ ਹਨ। ਵਿਰੋਧੀ ਪਾਰਟੀਆਂ ਦਾ ਕਹਿਣਾ ਹੈ ਕਿ ਭਗਵੰਤ ਸਰਕਾਰ ਪੰਜਾਬ ਵਿਚ ਇਕ ਜੁਲਾਈ ਤੋਂ 300 ਯੂਨਿਟ ਪ੍ਰਤੀ ਮਹੀਨਾ ਮੁਫਤ ਬਿਜਲੀ ਸਕੀਮ ਦੀ ਸ਼ੁਰੂਆਤ ਕਰ ਰਹੀ ਹੈ, ਪਰ ਬਿਜਲੀ ਤਾਂ ਪੰਜਾਬ ਵਿਚ ਆਉਂਦੀ ਹੀ ਨਹੀਂ ਹੈ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਪੂਰੇ ਪੰਜਾਬ ਵਿਚ ਬਿਜਲੀ ਸਪਲਾਈ ਪੂਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ, ਜਿਸ ਦੇ ਵਿਰੋਧ ਵਿਚ ਭਲਕੇ 29 ਅਪ੍ਰੈਲ ਨੂੰ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਦੇ ਘਰ ਮੂਹਰੇ ਰੋਸ ਪ੍ਰਦਰਸ਼ਨ ਕਰਕੇ ਮੰਗ ਪੱਤਰ ਸੌਂਪਿਆ ਜਾਵੇਗਾ। ਉਧਰ ਦੂਜੇ ਪਾਸੇ ਪੰਜਾਬ ਸਣੇ ਭਾਰਤ ਦੇ ਕਈ ਸੂਬਿਆਂ ਵਿਚ ਗਰਮੀ ਏਨੀ ਵਧ ਗਈ ਹੈ ਅਤੇ ਪਾਰਾ 45 ਡਿਗਰੀ ਤੋਂ ਵੀ ਪਾਰ ਜਾ ਚੁੱਕਾ ਹੈ ਅਤੇ ਆਉਣ ਵਾਲੇ ਦਿਨਾਂ ਵਿਚ ਇਹ ਪਾਰਾ 48 ਡਿਗਰੀ ਤੱਕ ਵੀ ਪਹੁੰਚ ਸਕਦਾ ਹੈ। ਚੰਡੀਗੜ੍ਹ ’ਚ ਮੌਸਮ ਵਿਭਾਗ ਦੇ ਅਧਿਕਾਰੀ ਦਾ ਮੰਨਣਾ ਹੈ ਕਿ ਪੰਜਾਬ ਅਤੇ ਨੇੜਲੇ ਇਲਾਕਿਆਂ ਵਿਚ ਆਉਂਦੇ ਦਿਨਾਂ ਵਿਚ ਗਰਮ ਹਵਾਵਾਂ ਚੱਲਣ ਨਾਲ ਗਰਮੀ ਹੋਰ ਵਧ ਸਕਦੀ ਹੈ।
Check Also
ਜਥੇਦਾਰ ਗਿਆਨੀ ਰਘਬੀਰ ਸਿੰਘ ਨੇ 2 ਦਸੰਬਰ ਨੂੰ ਸੱਦੀ ਇਕੱਤਰਤਾ
ਸੁਖਬੀਰ ਸਿੰਘ ਬਾਦਲ ਮਾਮਲੇ ’ਚ ਆ ਸਕਦਾ ਹੈ ਫੈਸਲਾ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ …