Breaking News
Home / ਪੰਜਾਬ / ਨਵਜੋਤ ਸਿੱਧੂ ਨੇ ਬਿਜਲੀ ਕੱਟਾਂ ਨੂੰ ਲੈ ਕੇ ਸਾਧਿਆ ‘ਆਪ’ ਸਰਕਾਰ ’ਤੇ ਨਿਸ਼ਾਨਾ

ਨਵਜੋਤ ਸਿੱਧੂ ਨੇ ਬਿਜਲੀ ਕੱਟਾਂ ਨੂੰ ਲੈ ਕੇ ਸਾਧਿਆ ‘ਆਪ’ ਸਰਕਾਰ ’ਤੇ ਨਿਸ਼ਾਨਾ

ਕਿਹਾ : ਇਕ ਮੌਕਾ ‘ਆਪ’ ਨੂੰ ਨਾ ਦਿਨੇਂ ਲਾਈਟ ਨਾ ਰਾਤ ਨੂੰ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਪੰਜਾਬ ਵਿਚ ਲੱਗ ਰਹੇ ਬਿਜਲੀ ਦੇ ਲੰਮੇ-ਲੰਮੇ ਕੱਟਾਂ ਨੂੰ ਲੈ ਕੇ ਪੰਜਾਬ ਸਰਕਾਰ ’ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਟਵੀਟ ਕਰਕੇ ਕਿਹਾ ਕਿ ਇਕ ਮੌਕਾ ‘ਆਪ’ ਨੂੰ ਨਾ ਦਿਨੇਂ ਲਾਈਟ ਨਾ ਰਾਤ ਨੂੰ। ਸਿੱਧੂ ਨੇ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ’ਤੇ ਤੰਜ ਕਸਦਿਆਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਲੋਕਾਂ ਨੂੰ 24 ਘੰਟੇ ਮੁਫ਼ਤ ਬਿਜਲੀ ਦੇਣ ਦਾ ਵਾਅਦਾ ਕੀਤਾ ਸੀ ਪ੍ਰੰਤੂ ਹੁਣ ਪੰਜਾਬ ਦੀ ਜਨਤਾ ਨੂੰ ਲੰਮੇ-ਲੰਮੇ ਕੱਟਾਂ ਦਾ ਸਾਹਮਣਾ ਕਰਨਾ ਪੈ ਰਿਹਾ। ਜਦਕਿ ਦੂਜੇ ਪਾਸੇ ਖੇਤੀ ਖੇਤਰ ਨੂੰ ਦਿੱਤੀ ਜਾਣ ਵਾਲੀ 8 ਘੰਟੇ ਬਿਜਲੀ ਵਿਚੋਂ ਵੀ 1ਜਾਂ 2 ਘੰਟੇ ਹੀ ਬਿਜਲੀ ਦਿੱਤੀ ਜਾ ਰਹੀ ਹੈ। ਉਨ੍ਹਾਂ ਬਿਜਲੀ ਵਿਭਾਗ ਨੇ ਸਾਰੇ ਐਸਡੀਓਜ਼ ਅਤੇ ਜੇਈਜ਼ ਨੂੰ ਬੇਨਤੀ ਕਰਦਿਆਂ ਕਿਹਾ ਕਿ ਉਹ ਆਪਣੇ ਅਧਿਕਾਰ ਖੇਤਰ ’ਚ ਆਉਂਦੇ ਪਿੰਡਾਂ ਦੇ ਗੁਰਦੁਆਰਿਆਂ ’ਚ ਤਲਵੰਡੀ ਸਾਬੋ ਅਤੇ ਰੋਪੜ ਥਰਮਲ ਪਲਾਂਟਾਂ ਦੇ ਯੂਨਿਟ ਬੰਦ ਹੋਣ ਸਬੰਧੀ ਅਨਾਊਂਸਮੈਂਟ ਕਰਵਾ ਦੇਣ ਅਤੇ ਲੋਕਾਂ ਨੂੰ ਸੁਚੇਤ ਕਰਨ ਕਿ ਇਨ੍ਹਾਂ ਥਰਮਲ ਪਲਾਂਟਾਂ ਦੇ ਯੂਨਿਟ ਬੰਦ ਹੋਣ ਕਾਰਨ 800 ਮੈਗਾਵਾਟ ਬਿਜਲੀ ਦੀ ਘਾਟ ਪੈਦਾ ਹੋ ਗਈ ਹੈ, ਜਿਸ ਕਰਕੇ ਮਜਬੂਰੀ ਵਸ ਬਿਜਲੀ ਵਿਭਾਗ ਨੂੰ ਇਹ ਕੱਟ ਲਗਾਉਣੇ ਪੈ ਰਹੇ ਹਨ।

Check Also

ਡੱਲੇਵਾਲ ਦੀ ਗਿ੍ਰਫਤਾਰੀ ’ਚ ਭਗਵੰਤ ਮਾਨ ਸਰਕਾਰ ਦਾ ਹੱਥ : ਰਵਨੀਤ ਬਿੱਟੂ

ਕਿਸਾਨ ਆਗੂ ਡੱਲੇਵਾਲ ਦੀ ਗਿ੍ਰਫਤਾਰੀ ’ਤੇ ਮਘੀ ਸਿਆਸਤ ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨਾਂ ਦੀਆਂ ਮੰਗਾਂ ਨੂੰ ਲੈ …