Breaking News
Home / ਪੰਜਾਬ / ਸੁਨੀਲ ਜਾਖੜ ਦੇ ਭਾਜਪਾ ’ਚ ਜਾਣ ਦੇ ਚਰਚੇ

ਸੁਨੀਲ ਜਾਖੜ ਦੇ ਭਾਜਪਾ ’ਚ ਜਾਣ ਦੇ ਚਰਚੇ

ਕਿਹਾ : ਹੁਣ ਸੋਨੀਆ ਗਾਂਧੀ ਤੇ ਰਾਹੁਲ ਗਾਂਧੀ ਨੂੰ ਮਿਲਣ ਦਾ ਸਮਾਂ ਲੰਘਿਆ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਤੇ ਸੀਨੀਅਰ ਕਾਂਗਰਸੀ ਆਗੂ ਸੁਨੀਲ ਜਾਖੜ ਦੇ ਭਾਜਪਾ ਵਿਚ ਸ਼ਾਮਲ ਹੋਣ ਦੇ ਚਰਚੇ ਹਨ, ਜਦੋਂ ਉਨ੍ਹਾਂ ਨੂੰ ਇਸ ਸਬੰਧੀ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਥੋੜ੍ਹਾ ਸਬਰ ਕਰੋ। ਸੁਨੀਲ ਜਾਖੜ ਨੇ ਤਾਂ ਇਥੋਂ ਤੱਕ ਕਹਿ ਦਿੱਤਾ ਕਿ ਹੁਣ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਨੂੰ ਮਿਲਣ ਦਾ ਸਮਾਂ ਲੰਘ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਹਾਈ ਕਮਾਂਡ ਨੇ ਮੈਨੂੰ ਕਾਰਨ ਦੱਸੋ ਨੋਟਿਸ ਕੇ ਮੇਰੇ ਆਤਮ ਸਨਮਾਨ ਨੂੰ ਠੇਸ ਪਹੁੰਚਾਈ ਹੈ ਅਤੇ ਉਨ੍ਹਾਂ ਮੇਰੀ ਜ਼ਮੀਰ ਨੂੰ ਲਲਕਾਰਿਆ ਹੈ। ਜਾਖੜ ਨੇ ਕਿਹਾ ਕਿ ਮੈਂ ਆਪਣੇ ਸਿਆਸੀ ਜੀਵਨ ਅਤੇ ਵਿਅਕਤੀਗਤ ਸਬੰਧਾਂ ਨੂੰ ਅਲੱਗ ਰੱਖਦਾ ਹਾਂ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਦੂਜੇ ਰਾਜਨੀਤਿਕ ਵਿਰੋਧੀਆਂ ਨਾਲ ਮੇਰੇ ਵਧੀਆ ਵਿਅਕਤੀਗਤ ਸਬੰਧ ਹਨ। ਉਨ੍ਹਾਂ ਕਿਹਾ ਕਿ ਮੈਂ ਹਮੇਸ਼ਾ ਸਿਧਾਂਤਾਂ ਦੀ ਲੜਾਈ ਲੜੀ ਅਤੇ ਇਸ ਨੂੰ ਅੱਗੇ ਵੀ ਜਾਰੀ ਰੱਖਾਂਗਾ। ਸੁਨੀਲ ਜਾਖੜ ਨੇ ਕਿਹਾ ਕਿ ਮੈਂ ਕਾਂਗਰਸ ਹਾਈ ਕਮਾਂਡ ਨੂੰ ਪੱਤਰ ਲਿਖ ਕੇ ਹਾਈ ਕਮਾਂਡ ਨੂੰ ਧਮਕਾਉਣ ਵਾਲਿਆਂ ਤੋਂ ਸੁਚੇਤ ਰਹਿਣ ਲਈ ਕਿਹਾ ਸੀ, ਇਹ ਕੋਈ ਅਨੁਸ਼ਾਸਨਹੀਣਤਾ ਨਹੀਂ ਸੀ। ਉਨ੍ਹਾਂ ਕਿਹਾ ਕਿ ਛੋਟੀ ਸੋਚ ਵਾਲੇ ਆਗੂ ਵੱਡੇ ਅਹੁਦਿਆਂ ’ਤੇ ਬੈਠ ਕੇ ਕਾਂਗਰਸ ਦੀ ਵਿਚਾਰਧਾਰਾ ਨੂੰ ਨੁਕਸਾਨ ਪਹੁੰਚਾ ਰਹੇ ਹਨ, ਜਿਸ ਸਬੰਧੀ ਉਨ੍ਹਾਂ ਕਾਂਗਰਸ ਨੂੰ ਸੁਚੇਤ ਕੀਤਾ ਸੀ। ਧਿਆਨ ਰਹੇ ਕਿ ਲੰਘੇ ਦਿਨੀਂ ਕਾਂਗਰਸ ਹਾਈ ਕਮਾਂਡ ਨੇ ਸੁਨੀਲ ਜਾਖੜ ਨੂੰ ਪਾਰਟੀ ਨਾਲ ਸਬੰਧਤ ਸਾਰੇ ਅਹੁਦਿਆਂ ਤੋਂ 2 ਸਾਲਾਂ ਲਈ ਹਟਾ ਦਿੱਤਾ ਸੀ।

 

 

Check Also

ਸੁਖਬੀਰ ਬਾਦਲ ਨੇ ਕੇਂਦਰੀ ਸਿਆਸੀ ਪਾਰਟੀਆਂ ’ਤੇ ਲਗਾਏ ਆਰੋਪ

ਕਿਹਾ : ਦਿੱਲੀ ਵਾਲੇ ਪੰਜਾਬ ’ਚ ਆਉਂਦੇ ਹਨ ਲੁੱਟਣ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੇ …