Breaking News
Home / ਪੰਜਾਬ / ਪੰਜਾਬ ਵਿਧਾਨ ਸਭਾ ’ਚ ਹੋਈ ਭਰਤੀ ਦੀ ਜਾਂਚ ਦੇ ਹੁਕਮ

ਪੰਜਾਬ ਵਿਧਾਨ ਸਭਾ ’ਚ ਹੋਈ ਭਰਤੀ ਦੀ ਜਾਂਚ ਦੇ ਹੁਕਮ

ਸਪੀਕਰ ਕੁਲਤਾਰ ਸਿੰਘ ਸੰਧਵਾਂ ਕਰਵਾਉਣਗੇ ਜਾਂਚ
ਮੰਤਰੀ ਹਰਜੋਤ ਸਿੰਘ ਬੈਂਸ ਨੇ ਕੀਤਾ ਹੈ ਭਰਤੀ ਸਕੈਮ ਦਾ ਪਰਦਾਫਾਸ਼
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਨੇ ਪਿਛਲੀ ਕਾਂਗਰਸ ਸਰਕਾਰ ਦੇ ਪੰਜ ਸਾਲਾਂ ਦੇ ਕਾਰਜਕਾਲ ਦੌਰਾਨ ਪੰਜਾਬ ਵਿਧਾਨ ਸਭਾ ਵਿੱਚ ਸਟਾਫ ਦੀ ਕੀਤੀ ਗਈ ਭਰਤੀ ਦੀ ਜਾਂਚ ਦੇ ਹੁਕਮ ਦਿੱਤੇ ਹਨ। ਇਸ ਭਰਤੀ ਸਕੈਮ ਦੀ ਜਾਂਚ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਕਰਵਾਉਣਗੇ। ਇਸਦੇ ਲਈ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ’ਚ ਮੰਤਰੀ ਹਰਜੋਤ ਸਿੰਘ ਬੈਂਸ ਦੀ ਸ਼ਿਕਾਇਤ ਨੂੰ ਅਧਾਰ ਬਣਾਇਆ ਜਾਵੇਗਾ। ਬੈਂਸ ਨੇ ਹੀ ਦਸਤਾਵੇਜ਼ਾਂ ਦੇ ਸਹਾਰੇ ਇਸ ਸਕੈਮ ਦਾ ਪਰਦਾਫਾਸ਼ ਕੀਤਾ ਸੀ। ਦੱਸਿਆ ਗਿਆ ਕਿ ਸਾਬਕਾ ਸਪੀਕਰ ਰਾਣਾ ਕੇਪੀ ਸਿੰਘ ਸਣੇ ਕਾਂਗਰਸੀਆਂ ਦੇ ਕਰੀਬੀਆਂ ਅਤੇ ਰਿਸ਼ਤੇਦਾਰਾਂ ਦੀ ਅਸੈਂਬਲੀ ਵਿਚ ਭਰਤੀ ਕੀਤੀ ਗਈ ਸੀ। ਹੁਣ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਪਿਛਲੇ 5 ਸਾਲਾਂ ਵਿਚ ਹੋਈ ਇਸ ਭਰਤੀ ਦੀ ਉਚ ਪੱਧਰੀ ਜਾਂਚ ਕਰਵਾਉਣਗੇ। ਇਸ ਤੋਂ ਪਹਿਲਾਂ ਮੰਤਰੀ ਹਰਜੋਤ ਬੈਂਸ ਦਾ ਕਹਿਣਾ ਸੀ ਕਿ ਵਿਧਾਨ ਸਭਾ ਵਿਚ ਜਿਨ੍ਹਾਂ ਵਿਅਕਤੀਆਂ ਨੂੰ ਨੌਕਰੀ ਦਿੱਤੀ ਗਈ ਹੈ। ਉਨ੍ਹਾਂ ਵਿਚੋਂ ਬਹੁਤੇ ਕਾਂਗਰਸੀ ਆਗੂਆਂ ਦੇ ਰਿਸ਼ਤੇਦਾਰ ਹਨ। ਦੱਸਿਆ ਗਿਆ ਹੈ ਕਿ ਪੰਜਾਬ ਅਸੈਂਬਲੀ ਵਿਚ 2017 ਤੋਂ ਲੈ ਕੇ 2022 ਤੱਕ 154 ਵਿਅਕਤੀਆਂ ਨੂੰ ਨੌਕਰੀ ਦਿੱਤੀ ਗਈ ਸੀ। ਇਹ ਨੌਕਰੀਆਂ ਕਾਂਗਰਸੀ ਆਗੂਆਂ ਦੇ ਰਿਸ਼ਤੇਦਾਰਾਂ ਅਤੇ ਦੂਜੇ ਸੂਬਿਆਂ ਦੇ ਨੌਜਵਾਨਾਂ ਨੂੰ ਦਿੱਤੀਆਂ ਗਈਆਂ ਹਨ। ਹੁਣ ਦੇਖਣਾ ਹੋਵੇਗਾ ਕਿ ਕੁਲਤਾਰ ਸਿੰਘ ਸੰਧਵਾਂ ਵਲੋਂ ਕਰਵਾਈ ਜਾਣ ਵਾਲੀ ਜਾਂਚ ਵਿਚ ਕਿਸ ਤਰ੍ਹਾਂ ਦੇ ਨਤੀਜੇ ਸਾਹਮਣੇ ਆਉਣਗੇ। ਇਹ ਤਾਂ ਆਉਣ ਵਾਲਾ ਸਮਾਂ ਹੀ ਦੱਸੇਗਾ।

 

Check Also

ਆਸਟਰੇਲੀਆ ਤੋਂ ਪਰਤ ਰਹੀ 24 ਸਾਲਾ ਪੰਜਾਬਣ ਮਨਪ੍ਰੀਤ ਕੌਰ ਦੀ ਜਹਾਜ਼ ’ਚ ਹੋਈ ਮੌਤ

4 ਸਾਲਾਂ ਮਗਰੋਂ ਆਸਟਰੇਲੀਆ ਤੋਂ ਪੰਜਾਬ ਪਰਤ ਰਹੀ ਸੀ ਮਨਪ੍ਰੀਤ ਮੈਲਬੌਰਨ/ਬਿਊਰੋ ਨਿਊਜ਼ : ਆਸਟ੍ਰੇਲੀਆ ਦੇ …