Breaking News
Home / ਹਫ਼ਤਾਵਾਰੀ ਫੇਰੀ / ਹੋਣ ਚੜ੍ਹਦੇ ਸੂਰਜ ਨੂੰ ਸਲਾਮਾਂ ਡੁੱਬਦੇ ਨੂੰ ਕੌਣ ਪੁੱਛਦਾ

ਹੋਣ ਚੜ੍ਹਦੇ ਸੂਰਜ ਨੂੰ ਸਲਾਮਾਂ ਡੁੱਬਦੇ ਨੂੰ ਕੌਣ ਪੁੱਛਦਾ

ਕੁਰਸੀ ਵੀ ਗਈ ਤੇ ਸਰਕਾਰੀ ਕੋਠੀ ਵੀ ਗਈ
ਬਾਦਲਾਂ ਨੇ ਲੰਬੇ ਸਮੇਂ ਬਾਅਦ ਖਾਲੀ ਕੀਤੀ ਸਰਕਾਰੀ ਰਿਹਾਇਸ਼
ਚੰਡੀਗੜ੍ਹ/ਬਿਊਰੋ ਨਿਊਜ਼ : ‘ਹੋਣ ਚੜ੍ਹਦੇ ਸੂਰਜ ਨੂੰ ਸਲਾਮਾਂ ਡੁੱਬਦੇ ਨੂੰ ਕੌਣ ਪੁੱਛਦਾ’ ਇਹ ਪੰਜਾਬੀ ਗੀਤ ਬਾਦਲ ਪਰਿਵਾਰ ‘ਤੇ ਪੂਰੀ ਤਰ੍ਹਾਂ ਢੁੱਕਦਾ ਦਿਖਾਈ ਦੇ ਰਿਹਾ ਹੈ। ਪੰਜਾਬ ਵਿਧਾਨ ਸਭਾ ਚੋਣਾਂ ਵਿਚ ਬਾਦਲ ਪਰਿਵਾਰ ਦੀ ਬੁਰੀ ਤਰ੍ਹਾਂ ਹਾਰ ਹੋਈ ਹੈ, ਜੋ ਸ਼ਾਇਦ ਕਿਸੇ ਨੇ ਸੋਚਿਆ ਵੀ ਨਹੀਂ ਸੀ। ਸਿਆਸਤ ਦੇ ਬਾਬਾ ਬੋਹੜ ਕਹੇ ਜਾਣ ਵਾਲੇ ਸਾਬਕਾ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਖੁਦ ਚੋਣ ਹਾਰ ਗਏ, ਸੁਖਬੀਰ ਸਿੰਘ ਬਾਦਲ, ਬਾਦਲਾਂ ਦੇ ਜਵਾਈ ਆਦੇਸ਼ ਪ੍ਰਤਾਪ ਸਿੰਘ ਕੈਰੋਂ ਅਤੇ ਬਿਕਰਮ ਸਿੰਘ ਮਜੀਠੀਆ ਦੀ ਵੀ ਹਾਰ ਹੋਈ।
ਇਸਦੇ ਨਾਲ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਨੇ ਬਾਦਲ ਪਰਿਵਾਰ ਕੋਲੋਂ ਚੰਡੀਗੜ੍ਹ ਸਥਿਤ ਸਰਕਾਰੀ ਕੋਠੀਆਂ ਵੀ ਖਾਲੀ ਕਰਵਾ ਲਈਆਂ ਹਨ। ਧਿਆਨ ਰਹੇ ਕਿ ਪਰਕਾਸ਼ ਸਿੰਘ ਬਾਦਲ ਦਾ ਪਿਛਲੇ ਲੰਮੇਂ ਸਮੇਂ ਤੋਂ ਸੱਤਾ ਵਿਚ ਰਹਿਣ ਕਰਕੇ ਸਰਕਾਰੀ ਕੋਠੀ ‘ਤੇ ਕਬਜ਼ਾ ਸੀ ਅਤੇ ਹੁਣ ਪਰਕਾਸ਼ ਸਿੰਘ ਬਾਦਲ ਨੇ ਸਰਕਾਰੀ ਰਿਹਾਇਸ਼ ਖਾਲੀ ਕਰ ਦਿੱਤੀ ਹੈ।
ਜ਼ਿਕਰਯੋਗ ਹੈ ਕਿ ਪਰਕਾਸ਼ ਸਿੰਘ ਬਾਦਲ ਵਾਲਾ ਸਰਕਾਰੀ ਫਲੈਟ ਹੁਣ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਮੀਤ ਸਿੰਘ ਖੁੱਡੀਆਂ ਨੂੰ ਦਿੱਤਾ ਹੈ। ਉਹ ਇਸ ਕਰਕੇ ਕਿ ਗੁਰਮੀਤ ਸਿੰਘ ਖੁੱਡੀਆ ਨੇ ਹੀ ਸਿਆਸਤ ਦੇ ਬਾਬਾ ਬੋਹੜ ਪਰਕਾਸ਼ ਸਿੰਘ ਬਾਦਲ ਨੂੰ ਹਰਾਇਆ ਸੀ। ਇਸੇ ਤਰ੍ਹਾਂ ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਕੋਲੋਂ ਵੀ ਚੰਡੀਗੜ੍ਹ ਦੇ ਸਰਕਾਰੀ ਫਲੈਟ ਖਾਲੀ ਕਰਵਾ ਲਏ ਗਏ ਹਨ।
ਬਿਕਰਮ ਮਜੀਠੀਆ ਵਾਲਾ ਫਲੈਟ ਚਮਕੌਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਡਾ. ਚਰਨਜੀਤ ਸਿੰਘ ਨੂੰ ਅਲਾਟ ਕੀਤਾ ਗਿਆ। ਇਸੇ ਤਰ੍ਹਾਂ ਸੁਖਬੀਰ ਸਿੰਘ ਬਾਦਲ ਵਾਲਾ ਫਲੈਟ ਜਗਰੂਪ ਸਿੰਘ ਗਿੱਲ ਨੂੰ ਅਲਾਟ ਹੋਇਆ ਹੈ।

 

Check Also

ਜਸਟਿਨ ਟਰੂਡੋ ਮੁੜ ਸਰਕਾਰ ਬਚਾਉਣ ‘ਚ ਹੋਏ ਸਫਲ

ਟੋਰਾਂਟੋ/ਬਿਊਰੋ ਨਿਊਜ਼ : ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਇਕ ਵਾਰ ਆਪਣੀ ਸਰਕਾਰ ਬਚਾਉਣ ਵਿਚ …