ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਪੰਜਾਬ ਸਰਕਾਰ ਅਤੇ ਦਿੱਲੀ ਸਰਕਾਰ ਵਿਚਾਲੇ ਹੋਏ ਸਮਝੌਤੇ ਦੀ ਨਿਖੇਧੀ ਕਰਦਿਆਂ ਕਿਹਾ ਕਿ ਭਗਵੰਤ ਮਾਨ ਨੇ ਮੁੱਖ ਮੰਤਰੀ ਦੀ ਕੁਰਸੀ ਬਚਾਉਣ ਲਈ ਸਾਰੇ ਪੰਜਾਬ ਨੂੰ ਅਰਵਿੰਦ ਕੇਜਰੀਵਾਲ ਕੋਲ ਗਿਰਵੀ ਰੱਖ ਦਿੱਤਾ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਅਤੇ ਮੰਤਰੀਆਂ ਨੂੰ ਬੰਦੀ ਬਣਾ ਲਿਆ ਹੈ, ਇਸੇ ਲਈ ਰਾਜਪਾਲ ਨੂੰ ਮੀਟਿੰਗ ਲਈ ਮਨ੍ਹਾਂ ਕਰਕੇ ਮੁੱਖ ਮੰਤਰੀ ਦਿੱਲੀ ਚਲੇ ਗਏ। ਉਨ੍ਹਾਂ ਕਿਹਾ ਇਨ੍ਹਾਂ ਦਾ ਜਿਹੜਾ ਸਮਝੌਤਾ ਹੋਇਆ ਹੈ, ਉਸ ਤੋਂ ਬਾਅਦ ਪੰਜਾਬ ਦਾ ਮੁੱਖ ਮੰਤਰੀ ਭਗਵੰਤ ਮਾਨ ਨਹੀਂ ਬਲਕਿ ਅਰਵਿੰਦ ਕੇਜਰੀਵਾਲ ਬਣ ਗਿਆ ਹੈ।
Check Also
ਟਰੂਡੋ ਸਰਕਾਰ ਨੇ ਸਟੱਡੀ ਵੀਜ਼ਾ ਨਿਯਮ ਕੀਤੇ ਸਖਤ
ਕੈਨੇਡਾ ਪਹੁੰਚ ਕੇ ਹੁਣ ਕਾਲਜ ਨਹੀਂ ਬਦਲ ਸਕਣਗੇ ਵਿਦਿਆਰਥੀ ਟੋਰਾਂਟੋ : ਕੈਨੇਡਾ ਦੀ ਜਸਟਿਨ ਟਰੂਡੋ …