ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਤੇ ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਵਿਚਾਲੇ ਜੋ ਸਮਝੌਤਾ ਹੋਇਆ ਹੈ, ਉਸ ਸਮਝੌਤੇ ਤੋਂ ਬਾਅਦ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਪਣੇ ਲੋਕਾਂ ਪ੍ਰਤੀ ਜ਼ਿੰਮੇਵਾਰੀ ਨੂੰ ਪੂਰਨ ਤੌਰ ‘ਤੇ ਤਿਲਾਂਜਲੀ ਦੇਣ ਵਾਲਾ ਕੰਮ ਕੀਤਾ ਹੈ। ਬਾਜਵਾ ਨੇ ਕਿਹਾ ਕਿ ਇਹ ਸਮਝੌਤਾ ਯਕੀਨੀ ਬਣਾਏਗਾ ਕਿ ਪੰਜਾਬ ਸਰਕਾਰ ਅਸਲ ਵਿੱਚ ਅਰਵਿੰਦ ਕੇਜਰੀਵਾਲ ਦੇ ਹੱਥ ਹੈ। ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਇਸ ਸਮਝੌਤੇ ਖਿਲਾਫ ਅਸੀਂ ਸੁਪਰੀਮ ਕੋਰਟ ਦਾ ਦਰਵਾਜ਼ਾ ਵੀ ਖੜ੍ਹਕਾ ਸਕਦੇ ਹਾਂ।
Check Also
ਫੈਡਰਲ ਚੋਣਾਂ : ਤਾਜ਼ਾ ਸਰਵੇਖਣਾਂ ਅਨੁਸਾਰ ਲਿਬਰਲ ਪਾਰਟੀ ਦਾ ਹੱਥ ਕੰਸਰਵੇਟਿਵਾਂ ਤੋਂ ਉਪਰ
45 % ਵੋਟਰ ਮਾਰਕ ਕਾਰਨੀ ਨੂੰ ਤੇ 34 % ਪੀਅਰ ਪੋਲੀਵਰ ਨੂੰ ਪ੍ਰਧਾਨ ਮੰਤਰੀ ਦੇਖਣ …