ਜਲੰਧਰ/ਬਿਊਰੋ ਨਿਊਜ਼ : ਚੋਣ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਵੱਲੋਂ ਕਾਂਗਰਸ ‘ਚ ਸ਼ਾਮਲ ਹੋਣ ਦੀ ਪੇਸ਼ਕਸ਼ ਨੂੰ ਠੁਕਰਾਉਣ ਤੋਂ ਬਾਅਦ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਉਨ੍ਹਾਂ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਤੋਂ ਬਾਅਦ ਸਿੱਧੂ ਨੇ ਆਪਣੇ ਖਾਸ ਅੰਦਾਜ਼ ‘ਚ ਜੋ ਕਿਹਾ, ਉਸ ਨਾਲ ਪੰਜਾਬ ਦੀ ਸਿਆਸਤ ‘ਚ ਨਵੀਂ ਚਰਚਾ ਗਰਮ ਹੋ ਗਈ ਹੈ ਕਿ ਕੀ ਗੁਰੂ ਆਪਣੀ ਨਵੀਂ ਸਿਆਸੀ ਲਕੀਰ ਖਿੱਚਣਗੇ। ਪੀਕੇ ਨੂੰ ਮਿਲਣ ਬਾਰੇ ਗੱਲ ਕਰਦਿਆਂ ਸਿੱਧੂ ਨੇ ਕਿਹਾ, ”ਪੁਰਾਣੀ ਸ਼ਰਾਬ, ਪੁਰਾਣਾ ਸੋਨਾ ਅਤੇ ਪੁਰਾਣੇ ਦੋਸਤ ਅਜੇ ਵੀ ਵਧੀਆ ਹਨ।” ਇਸ ਮੁਲਾਕਾਤ ਦੀ ਟਵਿੱਟਰ ‘ਤੇ ਤਸਵੀਰ ਸਾਂਝੀ ਕਰਦਿਆਂ ਨਵਜੋਤ ਸਿੱਧੂ ਨੇ ਕਿਹਾ, ”ਪੁਰਾਣੇ ਦੋਸਤ ਪੀਕੇ ਨਾਲ ਸ਼ਾਨਦਾਰ ਮੁਲਾਕਾਤ ਹੋਈ… ਪੁਰਾਣੀ ਸ਼ਰਾਬ, ਪੁਰਾਣਾ ਸੋਨਾ ਅਤੇ ਪੁਰਾਣੇ ਦੋਸਤ ਅਜੇ ਵੀ ਵਧੀਆ ਹਨ!!!”
ਪੀਕੇ ਨਾਲ ਮੁਲਾਕਾਤ ਤੋਂ ਬਾਅਦ ਹੁਣ ਸਵਾਲ ਉੱਠ ਰਹੇ ਹਨ ਕਿ ਸਿੱਧੂ ਦੀਆਂ ਨਵੀਆਂ ਸਿਆਸੀ ਸਰਗਰਮੀਆਂ ਪਿੱਛੇ ਪ੍ਰਸ਼ਾਂਤ ਕਿਸ਼ੋਰ ਦੀ ਕੀ ਭੂਮਿਕਾ ਹੈ। ਪਾਰਟੀ ਦੇ ਸੂਬਾ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇਣ ਦੇ ਬਾਵਜੂਦ ਸਿੱਧੂ ਲਗਾਤਾਰ ਮੈਦਾਨ ਵਿੱਚ ਸਰਗਰਮ ਨਜ਼ਰ ਆ ਰਹੇ ਹਨ। ਉਹ ਅੱਧੀ ਦਰਜਨ ਤੋਂ ਵੱਧ ਸਾਬਕਾ ਕਾਂਗਰਸੀ ਵਿਧਾਇਕਾਂ ਨਾਲ ਪੰਜਾਬ ਵਿੱਚ ਘੁੰਮ ਰਿਹਾ ਹੈ। ਉਹ ਨਾ ਸਿਰਫ਼ ਧਰਨੇ ਦੇ ਰਿਹਾ ਹੈ ਸਗੋਂ ਖੁਦਕੁਸ਼ੀ ਕਰ ਚੁੱਕੇ ਕਿਸਾਨਾਂ ਦੇ ਘਰ ਵੀ ਜਾ ਰਿਹਾ ਹੈ।
Check Also
ਮਹਾਰਾਸ਼ਟਰ ’ਚ ਭਾਜਪਾ-ਸ਼ਿਵਸੈਨਾ ਵਿਚਾਲੇ ਗ੍ਰਹਿ ਮੰਤਰਾਲੇ ਨੂੰ ਲੈ ਕੇ ਫਸਿਆ ਪੇਚ
ਭਾਜਪਾ ਨੇ ਮੁੱਖ ਮੰਤਰੀ ਵਜੋਂ ਦੇਵੇਂਦਰ ਫੜਨਵੀਸ ਦਾ ਨਾਮ ਕੀਤਾ ਤੈਅ ਮੁੰਬਈ/ਬਿਊਰੋ ਨਿਊਜ਼ : ਮਹਾਰਾਸ਼ਟਰ …