ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤ ਦੀ ਡਰੱਗ ਅਥਾਰਟੀ (ਡੀਸੀਜੀਆਈ) ਨੇ ਬੱਚਿਆਂ ਲਈ ਤਿੰਨ ਕਰੋਨਾ ਵੈਕਸੀਨ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਜਿਸ ਤਹਿਤ 5 ਤੋਂ 12 ਸਾਲ ਦੇ ਬੱਚਿਆਂ ਲਈ ਕੋਵਿਡ-19 ਰੋਕੂ ਟੀਕੇ ਕੋਰਬੈਕਸ ਅਤੇ 6 ਤੋਂ 12 ਸਾਲ ਦੇ ਬੱਚਿਆਂ ਲਈ ਕੋਵੈਕਸੀਨ ਦੇ ਟੀਕੇ ਦੀ ਐਮਰਜੈਂਸੀ ਇਸਤੇਮਾਲ ਕਰਨ ਦੀ ਮਨਜੂਰੀ ਦੇ ਦਿੱਤੀ ਹੈ। ਇਸਦੀ ਜਾਣਕਾਰੀ ਮੰਗਲਵਾਰ ਨੂੰ ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਨੇ ਦਿੱਤੀ। ਇਸ ਤੋਂ ਇਲਾਵਾ ਡੀਸੀਜੀਆਈ ਨੇ 12 ਸਾਲ ਤੋਂ ਵੱਧ ਉਮਰ ਦੇ ਬੱਚਿਆਂ ਲਈ ਕੈਡਿਲਾ ਦੇ 3 ਐਮ.ਜੀ. ਦੇ ਜ਼ੈਕੋਵ-ਡੀ ਟੀਕੇ ਨੂੰ ਮਨਜ਼ੂਰੀ ਵੀ ਦਿੱਤੀ ਹੈ। ਜਾਣਕਾਰੀ ਅਨੁਸਾਰ ਕੈਡਿਲਾ ਦੇ ਇਸ ਟੀਕੇ ਦੀਆਂ ਦੋ ਖੁਰਾਕਾਂ 28 ਦਿਨਾਂ ਦੇ ਫਰਕ ਨਾਲ ਦਿੱਤੀਆਂ ਜਾਣਗੀਆਂ। ਦੱਸਣਯੋਗ ਹੈ ਕਿ ਸੀਡੀਐਸਸੀਓ ਦੀ ਕੋਵਿਡ-19 ਮਹਾਂਮਾਰੀ ‘ਤੇ ਗਠਿਤ ਵਿਸ਼ੇ ਮਹਿਰ ਕਮੇਟੀ (ਐਸਈਸੀ) ਦੀਆਂ ਸਿਫਾਰਸ਼ਾਂ ਤੋਂ ਬਾਅਦ ਭਾਰਤ ਦੀ ਡਰੱਗ ਅਥਾਰਟੀ ਨੇ ਇਸ ਦੇ ਇਸਤੇਮਾਲ ਦੀ ਆਗਿਆ ਦਿੱਤੀ ਹੈ। ਬਾਇਓਲਾਜਿਕਲ ਈ ਦੇ ਕੋਰਬੈਕਸ ਟੀਕੇ ਦੀ ਖੁਰਾਕ ਅਜੇ 12 ਤੋਂ 14 ਸਾਲ ਦੇ ਬੱਚਿਆਂ ਨੂੰ ਦਿੱਤੀ ਜਾ ਰਹੀ ਹੈ।
Check Also
ਡੈਨਮਾਰਕ ਦੀ ਵਿਕਟੋਰੀਆ ਬਣੀ ਮਿਸ ਯੂਨੀਵਰਸ
ਭਾਰਤ ਦੀ ਰੀਆ ਸਿੰਘਾ ਸਿਖਰਲੀਆਂ 30 ਸੁੰਦਰੀਆਂ ਵਿੱਚ ਸ਼ਾਮਲ ਨਵੀਂ ਦਿੱਲੀ/ਬਿਊਰੋ ਨਿਊਜ਼ : ਡੈਨਮਾਰਕ ਦੀ …