ਮਾਲਟਨ/ਬਿਊਰੋ ਨਿਊਜ਼ : ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਉਨਟਾਰੀਓ ਗੁਰਦੁਆਰਾਜ਼ ਕਮੇਟੀ ਵਲੋਂ ਮਾਲਟਨ ਗੁਰਦੁਆਰਾ ਸਾਹਿਬ ਤੋਂ ਰੈਕਸਡੇਲ ਗੁਰਦੁਆਰਾ ਸਾਹਿਬ ਤੱਕ ਮਹਾਨ ਨਗਰ ਕੀਰਤਨ 1 ਮਈ 2022, ਦਿਨ ਐਤਵਾਰ ਨੂੰ ਸਜਾਇਆ ਜਾ ਰਿਹਾ ਹੈ। ਸੰਗਤਾਂ ਨੂੰ ਸਨਿਮਰ ਬੇਨਤੀ ਕੀਤੀ ਜਾਂਦੀ ਹੈ ਕਿ 1 ਮਈ ਦਿਨ ਐਤਵਾਰ ਨੂੰ ਸਵੇਰੇ 8.00 ਵਜੇ ਤੋਂ 11.30 ਵਜੇ ਤੱਕ ਮਾਲਟਨ ਗੁਰਦੁਆਰਾ ਸਾਹਿਬ ਵਿਖੇ ਕੀਰਤਨ ਦਰਬਾਰ ਸਜਣਗੇ। ਦੁਪਹਿਰ ਦੇ 12.30 ਵਜੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਮੌਰਨਿੰਗਸਟਾਰ, ਹੰਬਰਵੁੱਡ, ਹੰਬਰਲਾਈਟ, ਫਿੰਚ ਐਵੇਨਿਊ, ਵੁੱਡਬਾਈਨ ਡਾਊਨਜ਼ ਬੁਲੇਵਡ, ਕੈਰੀਅਰ ਡਰਾਈਵ ਤੋਂ ਹੁੰਦਾ ਹੋਇਆ ਸਿੱਖ ਸਪਿਰਚੂਅਲ ਸੈਂਟਰ ਰੈਕਸਡੇਲ ਗੁਰਦੁਆਰਾ ਸਾਹਿਬ ਵਿਖੇ ਪਹੁੰਚੇਗਾ। ਗੁਰਦੁਆਰਾ ਸਾਹਿਬ ਦੀਆਂ ਪ੍ਰਬੰਧਕ ਕਮੇਟੀਆਂ ਵਲੋਂ ਸੰਗਤਾਂ ਨੂੰ ਇਸ ਮਹਾਨ ਨਗਰ ਕੀਰਤਨ ਵਿਚ ਪਹੁੰਚਣ ਦੀ ਬੇਨਤੀ ਕੀਤੀ ਗਈ ਹੈ।