Breaking News
Home / ਕੈਨੇਡਾ / ਕੈਂਬਰਿਜ ਗੁਰਦੁਆਰਾ ਸਾਹਿਬ ਵਿਖੇ ਖਾਲਸਾ ਸਾਜਨਾ ਦਿਵਸ ਦੇ ਸਮਾਗਮ ਹੋਏ

ਕੈਂਬਰਿਜ ਗੁਰਦੁਆਰਾ ਸਾਹਿਬ ਵਿਖੇ ਖਾਲਸਾ ਸਾਜਨਾ ਦਿਵਸ ਦੇ ਸਮਾਗਮ ਹੋਏ

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਕੈਂਬਰਿਜ ਵਿਖੇ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਏ ਗਏ। ਗੁਰਦੁਆਰਾ ਸਾਹਿਬ ਵਿਖੇ 17 ਅਪ੍ਰੈਲ ਨੂੰ ਸਵੇਰੇ 9 ਵਜੇ ਨਿਸ਼ਾਨ ਸਾਹਿਬ ਦੇ ਚੋਲੇ, ਇਸ਼ਨਾਨ ਦੀ ਸੇਵਾ ਕਰਵਾਈ ਗਈ। ਸ੍ਰੀ ਅਖੰਡਪਾਠ ਸਾਹਿਬ ਦੇ ਭੋਗ ਪਾਏ ਗਏ।
ਉਪਰੰਤ ਸਜਾਏ ਗਏ ਦੀਵਾਨਾਂ ਵਿੱਚ ਢਾਡੀ ਰਾਮ ਸਿੰਘ ਸ਼ਾਨੇ ਪੰਜਾਬ ਦੇ ਜਥੇ ਵਲੋਂ ਢਾਡੀ ਵਾਰਾਂ ਸਰਵਣ ਕਰਵਾਈਆਂ ਗਈਆਂ। ਭਾਈ ਗੁਰਪ੍ਰੀਤ ਸਿੰਘ ਹਜ਼ੂਰੀ ਰਾਗੀ ਵਲੋਂ ਸ਼ਬਦ ਕੀਰਤਨ ਸਰਵਣ ਕਰਵਾਇਆ ਗਿਆ। ਗੁਰੂਘਰ ਦੇ ਹੈਡ ਗ੍ਰੰਥੀ ਭਾਈ ਜੈਦੀਪ ਸਿੰਘ ਵਲੋਂ ਸਿੱਖ ਸੰਗਤਾਂ ਨਾਲ ਖ਼ਾਲਸਾ ਸਾਜਨਾ ਦੇ ਇਤਿਹਾਸ ਦੀ ਸਾਂਝ ਪਾਈ ਗਈ, ਉਨ੍ਹਾਂ ਨੇ ਸੰਗਤਾਂ ਨੂੰ ਗੁਰੂ ਉਪਦੇਸ਼ਾਂ ਅਨੁਸਾਰ ਜੀਵਨ ਬਤੀਤ ਕਰਨ ਦੀ ਪ੍ਰੇਰਨਾ ਦਿੱਤੀ। ਨੌਜਵਾਨ ਬੱਚਿਆਂ ਤੇ ਬੱਚੀਆਂ ਵਲੋਂ ਕਵਿਤਾ ਅਤੇ ਲੈਕਚਰ ਰਾਹੀ ਖ਼ਾਲਸਾ ਸਾਜਨਾ ਦੀ ਵਧਾਈ ਦਿੱਤੀ ਗਈ। ਸਟੇਜ ਦੇ ਸੰਚਾਲਨ ਦੀ ਸੇਵਾ ਡਾਇਰੈਕਟਰ ਸੁਖਵਿੰਦਰ ਸਿੰਘ ਚਾਹਲ ਵਲੋਂ ਨਿਭਾਈ ਗਈ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਸੇਵਾਦਾਰਾਂ ਵਲੋਂ ਯਤਨ ਕੀਤਾ ਜਾਂਦਾ ਹੈ ਕਿ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਨ ਦੇ ਊਪਰਾਲੇ ਕੀਤੇ ਜਾਣ। ਉਨ੍ਹਾਂ ਨੇ ਸਮੂਹ ਜਥਿਆਂ ਦਾ ਵੀ ਧੰਨਵਾਦ ਕੀਤਾ ਅਤੇ ਸੰਗਤਾਂ ਨੂੰ ਖ਼ਾਲਸੇ ਦੇ ਸਾਜਨਾ ਦਿਵਸ ਦੀ ਵਧਾਈ ਦਿੱਤੀ। ਸਮਾਗਮ ਦੌਰਾਨ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ।

 

Check Also

ਬਰੈਂਪਟਨ ਦੇ ਡੇਅਰੀ ਮੇਡ ਪਾਰਕ ‘ਚ ਜਨਮ ਅਸ਼ਟਮੀ ਦਾ ਤਿਉਹਾਰ ਸ਼ਰਧਾ ਨਾਲ ਮਨਾਇਆ ਗਿਆ

ਬਰੈਂਪਟਨ/ਬਿਊਰੋ ਨਿਊਜ਼ : ਬਰੈਂਪਟਨ ਦੇ ਡੇਅਰੀ ਮੇਡ ਪਾਰਕ ਵਿਚ ਲੰਘੀ 24 ਅਗਸਤ ਨੂੰ ਜਨਮ ਅਸ਼ਟਮੀ …